ਦੁਸਹਿਰਾ ਕਮੇਟੀ ਖਰੜ ਨੇ ਹਨੂੰਮਾਨ ਜੀ ਨੂੰ ਸਮਰਪਿਤ ਝੰਡਾ ਯਾਤਰਾ ਕੱਢੀ
ਖਰੜ, 22 ਸਤੰਬਰ (ਗੁਰਮੁੱਖ ਸਿੰਘ ਮਾਨ)-ਦੁਸਹਿਰਾ ਕਮੇਟੀ ਖਰੜ ਵਲੋਂ ਦੁਸਹਿਰੇ ਦੇ ਤਿਉਹਾਰ ਦੀਆਂ ਤਿਆਰੀਆਂ ਦੇ ਸੰਬੰਧ ਵਿਚ ਭਗਵਾਨ ਹਨੂੰਮਾਨ ਜੀ ਨੂੰ ਸਮਰਪਿਤ ਝੰਡਾ ਯਾਤਰਾ ਕੱਢੀ ਗਈ। ਇਸ ਤੋਂ ਪਹਿਲਾਂ ਪਰਸ਼ੂਰਾਮ ਭਵਨ ਖਰੜ ਵਿਖੇ ਪ੍ਰਾਚੀਨ ਮਾਤਾ ਅੰਬਿਕਾ ਦੇਵੀ ਮੰਦਰ ਖਰੜ ਤੋਂ ਆਏ ਮਹੰਤ ਹਿੰਮਤ ਨਾਥ ਵਲੋਂ ਵਿਧੀ ਅਨੁਸਾਰ ਪੂਜਾ-ਅਰਚਨਾ ਕੀਤੀ ਗਈ, ਉਪਰੰਤ ਝੰਡਾ ਯਾਤਰਾ ਨੂੰ ਰਵਾਨਾ ਕੀਤਾ ਗਿਆ ਤੇ ਸ਼ਰਧਾਲੂਆਂ ਵਿਚਕਾਰ ਪ੍ਰਸ਼ਾਦ ਵੰਡਿਆ ਗਿਆ।
ਪਰਸ਼ੂਰਾਮ ਭਵਨ ਖਰੜ ਤੋਂ ਹਨੂੰਮਾਨ ਜੀ ਦੀ ਝੰਡਾ ਯਾਤਰਾ ਨੂੰ ਰਵਾਨਾ ਕਰਦੇ ਹੋਏ ਮਹੰਤ ਹਿੰਮਤ ਨਾਥ ਅਤੇ ਦੁਸਹਿਰਾ ਕਮੇਟੀ ਦੇ ਅਹੁਦੇਦਾਰ। ਤਸਵੀਰ : ਗੁਰਮੁੱਖ ਸਿੰਘ ਮਾਨ
23-09-2026