24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਫ਼ਾਈ ਤੇ ਸਿਵਲ ਸਹੂਲਤਾਂ ਦੀ ਜਾਂਚ ਲਈ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਨੇ ਖ਼ੁਦ ਸੰਭਾਲੀ ਕਮਾਨ

ਚੰਡੀਗੜ੍ਹ, 23 ਸਤੰਬਰ (ਸੰਦੀਪ ਕੁਮਾਰ ਮਾਹਨਾ)-ਯੂ. ਟੀ.

ਅਜੀਤ ਡੈਸਕ 24-09-2026
ਚੰਡੀਗੜ੍ਹ, 23 ਸਤੰਬਰ (ਸੰਦੀਪ ਕੁਮਾਰ ਮਾਹਨਾ)-ਯੂ.ਟੀ. ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਨੇ ਅੱਜ ਚੰਡੀਗੜ੍ਹ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਸਫ਼ਾਈ, ਸਿਵਲ ਸਹੂਲਤਾਂ ਅਤੇ ਜਨਤਕ ਥਾਵਾਂ ਦੀ ਸਾਂਭ-ਸੰਭਾਲ ਦਾ ਜਾਇਜ਼ਾ ਲਿਆ। ਉਨ੍ਹਾਂ ਸੈਕਟਰ-8 ਦੀ ਗ੍ਰੀਨ ਬੈਲਟ, ਬਾਪੂ ਧਾਮ ਪਾਰਕ, ਰੇਲਵੇ ਸਟੇਸ਼ਨ ਦੇ ਪਿਛਲੇ ਪਾਸੇ ਡੇਰੀਆ ਇਲਾਕਾ, ਡੇਰੀਆ ਰਿਜ਼ਰਵ ਫ਼ਾਰੈਸਟ, ਰਾਮ ਦਰਬਾਰ ਗਰਾਊਂਡ ਅਤੇ ਕਿਸ਼ਨਗੜ੍ਹ ਸਮੇਤ ਹੋਰ ਥਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ, ਚੀਫ਼ ਇੰਜੀਨੀਅਰ ਸੀ.ਬੀ. ਓਝਾ, ਨਗਰ ਨਿਗਮ ਚੀਫ਼ ਇੰਜੀਨੀਅਰ ਸੰਜੇ ਅਰੋੜਾ ਸਮੇਤ ਹੋਰ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਨਿਰੀਖਣ ਦੌਰਾਨ ਕੁਝ ਥਾਵਾਂ ’ਤੇ ਕਈ ਦਿਨਾਂ ਤੋਂ ਕੂੜਾ ਪਿਆ ਮਿਲਣ ’ਤੇ ਗ੍ਰਹਿ ਸਕੱਤਰ ਨੇ ਸਖ਼ਤ ਨੋਟਿਸ ਲਿਆ ਅਤੇ ਸਬੰਧਿਤ ਅਧਿਕਾਰੀਆਂ ਤੋਂ ਸਪੱਸ਼ਟੀਕਰਨ ਮੰਗਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ’ਤੇ ਕੂੜਾ ਜਾਂ ਉਸਾਰੀ ਦਾ ਮਲਬਾ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਵਿਕਾਸ ਕਾਰਜਾਂ ਵਾਲੀਆਂ ਥਾਵਾਂ ਦੀ ਵੀ ਨਿਯਮਿਤ ਸਫ਼ਾਈ ਯਕੀਨੀ ਬਣਾਈ ਜਾਵੇ। ਪੈਦਲ ਰਸਤੇ ’ਤੇ ਟੁੱਟੀਆਂ ਟਾਈਲਾਂ ਦਾ ਨੋਟਿਸ ਲੈਂਦਿਆਂ ਉਨ੍ਹਾਂ ਤੁਰੰਤ ਮੁਰੰਮਤ ਦੇ ਹੁਕਮ ਦਿੱਤੇ। ਇਸ ਤੋਂ ਇਲਾਵਾ ਸੰਵੇਦਨਸ਼ੀਲ ਥਾਵਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕੰਮ ਦੀ ਨਿਰੰਤਰ ਨਿਗਰਾਨੀ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ। ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਅਤੇ ਜਨਤਕ ਸਹੂਲਤਾਂ ਦੀ ਸਾਂਭ-ਸੰਭਾਲ ਲਈ ਨਿਯਮਿਤ ਨਿਰੀਖਣ ਤੇ ਤੁਰੰਤ ਸੁਧਾਰਾਤਮਕ ਕਾਰਵਾਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ‘ਸਵੱਛ ਭਾਰਤ ਅਭਿਆਨ’ ਦੀ ਭਾਵਨਾ ਜਨਤਕ ਥਾਵਾਂ ਦੀ ਰੋਜ਼ਾਨਾ ਸਾਂਭ-ਸੰਭਾਲ ਵਿਚ ਵੀ ਨਜ਼ਰ ਆਉਣੀ ਚਾਹੀਦੀ ਹੈ।
ਪਿਛਲੀ ਖ਼ਬਰ ਚੰਡੀਗੜ੍ਹ ’ਚ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਨੇ ਮਨਾਇਆ ‘ਵਿਸ਼ਵ ਪੰਜਾਬੀ ਦਿਵਸ’ ਅਗਲੀ ਖ਼ਬਰ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੰਗਾਂ ਬਾਰੇ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।