ਐੱਸ. ਏ. ਐੱਸ. ਨਗਰ, 23 ਸਤੰਬਰ (ਪ੍ਰੋ. ਅਵਤਾਰ ਸਿੰਘ)- ਮਾਡਲ ਕਰੀਅਰ ਸੈਂਟਰ ਤੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਅੱਜ 24 ਸਤੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ‘ਤੇ ਸਥਿਤ ਕਮਰਾ ਨੰ. 461 ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਦੌਰਾਨ ਐਨ. ਆਈ. ਆਈ. ਟੀ., ਬਲਿੰਕਿਟ, ਗੁਰੂਦੇਵ ਯੂਨੀਫਾਈਡ ਇਨਫਰਾ ਟੈੱਕ ਸਲਿਊਸ਼ਨਜ਼ ਅਤੇ ਕੁਏਸ ਕਾਰਪ ਆਦਿ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ ਵੱਖ-ਵੱਖ ਅਸਾਮੀਆਂ ਲਈ 12ਵੀਂ ਅਤੇ ਗ੍ਰੈਜੂਏਸ਼ਨ ਪਾਸ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨੌਕਰੀ ਲਈ ਚੁਣੇ ਗਏ ਉਮੀਦਵਾਰਾਂ ਦੀ ਤਨਖ਼ਾਹ ਕੰਪਨੀ ਦੇ ਨਾਰਮਜ਼ ਅਨੁਸਾਰ ਹੋਵੇਗੀ ਅਤੇ ਉਨ੍ਹਾਂ ਦੇ ਕੰਮ ਕਰਨ ਦਾ ਸਥਾਨ ਮੁਹਾਲੀ ਹੋਵੇਗਾ। ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਮੌਕੇ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫ਼ਿਕੇਟ, ਉਨ੍ਹਾਂ ਦੀਆਂ ਫੋਟੋ ਕਾਪੀਆਂ ਤੇ ਰਿਜ਼ੀਊਮ ਨਾਲ ਲੈ ਕੇ ਆਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਪਲੇਸਮੈਂਟ ਕੈਂਪ ਲਈ ਉਮੀਦਵਾਰਾਂ ਨੂੰ ਕੋਈ ਟੀ. ਏ./ਡੀ. ਏ. ਨਹੀਂ ਦਿੱਤਾ ਜਾਵੇਗਾ।