24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਿੱਖਿਆ ਵਿਭਾਗ ਨੇ ਲੈਕਚਰਾਰਾਂ ਨੂੰ ਤਰੱਕੀ ਦੇ ਬਣਾਇਆ ਪ੍ਰਿੰਸੀਪਲ

ਚੰਡੀਗੜ੍ਹ, 23 ਸਤੰਬਰ, (ਸੁਖਵਿੰਦਰ ਸਿੰਘ ਸ਼ਾਨ)-ਸਕੂਲ ਸਿੱਖਿਆ ਵਿਭਾਗ ਚੰਡੀਗੜ੍ਹ ਵਲੋਂ 8 ਲੈਕਚਰਾਰਾਂ ਨੂੰ ਤਰੱਕੀ ਦੇ ਪ੍ਰਿੰਸੀਪਲ ਬਣਾਇਆ ਗਿਆ ਹੈ। ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਵਲੋਂ ਜਾਰੀ ਕੀਤੇ ਪੱਤਰ ਅਨੁਸਾਰ ਸਕੂਲ ਕਾਡਰ ਦੇ ਵੱਖ ਵੱਖ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਤਰੱਕੀ ਦਿੱਤੀ ਗਈ ਹੈ।

ਅਜੀਤ ਡੈਸਕ 24-09-2026
ਚੰਡੀਗੜ੍ਹ, 23 ਸਤੰਬਰ, (ਸੁਖਵਿੰਦਰ ਸਿੰਘ ਸ਼ਾਨ)-ਸਕੂਲ ਸਿੱਖਿਆ ਵਿਭਾਗ ਚੰਡੀਗੜ੍ਹ ਵਲੋਂ 8 ਲੈਕਚਰਾਰਾਂ ਨੂੰ ਤਰੱਕੀ ਦੇ ਪ੍ਰਿੰਸੀਪਲ ਬਣਾਇਆ ਗਿਆ ਹੈ। ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਵਲੋਂ ਜਾਰੀ ਕੀਤੇ ਪੱਤਰ ਅਨੁਸਾਰ ਸਕੂਲ ਕਾਡਰ ਦੇ ਵੱਖ ਵੱਖ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਤਰੱਕੀ ਦਿੱਤੀ ਗਈ ਹੈ। ਇਨ੍ਹਾਂ ਤਰੱਕੀ ਪ੍ਰਾਪਤ ਲੈਕਚਰਾਰਾਂ ਵਿਚੋਂ ਜੋਗਰਫ਼ੀ ਦੀ ਲੈਕਚਰਾਰ ਸੀਮਾ ਸੂਰੀ, ਅੰਗਰੇਜ਼ੀ ਦੀ ਲੈਕਚਰਾਰ ਅਨੂਪਮਾ ਭਾਰਦਵਾਜ, ਮਨੋਵਿਗਿਆਨ ਦੀ ਲੈਕਚਰਾਰ ਰੇਨੂੰ ਚੰਦਾ, ਅੰਗਰੇਜ਼ੀ ਦੀ ਲੈਕਚਰਾਰ ਸਾਧਨਾ ਮਹਿਤਾ, ਕਮਿਸਟਰੀ ਦੀ ਲੈਕਚਰਾਰ ਜਗਮੋਹਨ ਕੌਰ, ਇਤਿਹਾਸ ਦੀ ਲੈਕਚਰਾਰ ਸੁਖਬੀਰ ਕੌਰ, ਰਾਜਨੀਤੀ ਸ਼ਾਸਤਰ ਦੀ ਲੈਕਚਰਾਰ ਬਲਵਿੰਦਰ ਕੌਰ ਅਤੇ ਹਿੰਦੀ ਦੀ ਲੈਕਚਰਾਰ ਨਰੇਂਦਰ ਪਾਲ ਨੂੰ ਪ੍ਰਿੰਸੀਪਲ ਬਣਾਇਆ ਗਿਆ ਹੈ। ਜਲਦੀ ਹੀ ਇਨ੍ਹਾਂ ਤਰੱਕੀ ਪ੍ਰਾਪਤ ਪ੍ਰਿੰਸੀਪਲਾਂ ਨੂੰ ਸਕੂਲਾਂ ਵਿਚ ਨਿਯੁਕਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਪੰਜਾਬ ਰਾਜ ਖੁਰਾਕ ਕਮਿਸ਼ਨ ਵਲੋਂ ਕੈਪਟਨ ਪੀ.ਐਸ. ਸ਼ੇਰਗਿੱਲ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਨੂੰ ਰਿਸਰਚ ਸਕਾਲਰਜ਼ ਨੇ ਸਵ.ਜੋਤੀ ਪਰਿਵਾਰ ਦੇ ਭਰੋਸੇ ਨੂੰ ਪੂਰਾ ਕਰਨ ਸੰਬੰਧੀ ਸੌਂਪਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।