24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੰਜਾਬ ਰਾਜ ਖੁਰਾਕ ਕਮਿਸ਼ਨ ਵਲੋਂ ਕੈਪਟਨ ਪੀ.ਐਸ. ਸ਼ੇਰਗਿੱਲ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਪਣੇ ਬਾਨੀ ਮੈਂਬਰਾਂ ’ਚੋਂ ਇਕ, ਕੈਪਟਨ ਪੀ. ਐਸ.

ਅਜੀਤ ਡੈਸਕ 24-09-2026
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਪਣੇ ਬਾਨੀ ਮੈਂਬਰਾਂ ’ਚੋਂ ਇਕ, ਕੈਪਟਨ ਪੀ.ਐਸ. ਸ਼ੇਰਗਿੱਲ, ਆਈ.ਏ.ਐਸ. (ਸੇਵਾ ਮੁਕਤ) ਦੇ ਦਿਹਾਂਤ ’ਤੇ ਡੂੰਘਾ ਦੁੱਖ ਅਤੇ ਅਫ਼ਸੋਸ ਪ੍ਰਗਟਾਇਆ ਹੈ। ਵਿਜੇ ਦੱਤ, ਮੈਂਬਰ ਅਤੇ ਚੇਅਰਮੈਨ (ਵਾਧੂ ਚਾਰਜ), ਮੈਂਬਰਾਂ ਚੇਤਨ ਧਾਲੀਵਾਲ ਅਤੇ ਜਸਵੀਰ ਸਿੰਘ ਸੇਖੋਂ ਨੇ ਕੈਪਟਨ ਸ਼ੇਰਗਿੱਲ ਦੇ ਅਕਾਲ ਚਲਾਣੇ ’ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਪੀ.ਐਸ. ਸ਼ੇਰਗਿੱਲ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਸਥਾਪਨਾ ਅਤੇ ਮਜ਼ਬੂਤੀ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਕਮਿਸ਼ਨ ਨੂੰ ਅੱਗੇ ਵਧਾਉਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਦੀਆਂ ਸਮਰਪਿਤ ਸੇਵਾਵਾਂ ਅਤੇ ਯੋਗਦਾਨ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਮੈਂਬਰਾਂ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਹੌਂਸਲਾ ਦੇਵੇ।
ਪਿਛਲੀ ਖ਼ਬਰ ਨਸ਼ਾ ਮੁਕਤੀ ਮੁਹਿੰਮ ਤਹਿਤ 12 ਮਾਮਲੇ ਦਰਜ , 13 ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਸਿੱਖਿਆ ਵਿਭਾਗ ਨੇ ਲੈਕਚਰਾਰਾਂ ਨੂੰ ਤਰੱਕੀ ਦੇ ਬਣਾਇਆ ਪ੍ਰਿੰਸੀਪਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।