24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਏਸ਼ਿਆਈ ਆਈ ਖੇਡਾਂ 2026 ’ਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ ’ਤੇ ਵਧਾਈ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆਈ ਖੇਡਾਂ 2026 ਵਿਚ ਮਹਿਲਾ ਟੀ-20 ਆਈ ਵਿਚ ਵੱਕਾਰੀ ਸੋਨ ਤਗਮਾ ਜਿੱਤਣ ’ਤੇ ਤਹਿ ਦਿਲੋਂ ਵਧਾਈ ਦਿੱਤੀ ਹੈ। ਸਪੀਕਰ ਸੰਧਵਾਂ ਨੇ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਵਿਸ਼ੇਸ਼ ਵਧਾਈ ਦਿੱਤੀ ਅਤੇ ਪੂਰੀ ਟੀਮ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਅਜੀਤ ਡੈਸਕ 24-09-2026
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆਈ ਖੇਡਾਂ 2026 ਵਿਚ ਮਹਿਲਾ ਟੀ-20 ਆਈ ਵਿਚ ਵੱਕਾਰੀ ਸੋਨ ਤਗਮਾ ਜਿੱਤਣ ’ਤੇ ਤਹਿ ਦਿਲੋਂ ਵਧਾਈ ਦਿੱਤੀ ਹੈ।ਸਪੀਕਰ ਸੰਧਵਾਂ ਨੇ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਵਿਸ਼ੇਸ਼ ਵਧਾਈ ਦਿੱਤੀ ਅਤੇ ਪੂਰੀ ਟੀਮ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮਹਿਲਾ ਕ੍ਰਿਕਟ ਟੀਮ ਨੇ ਅੰਤਰਰਾਸ਼ਟਰੀ ਮੰਚ ’ਤੇ ਭਾਰਤ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਇਸ ਨੂੰ ਇੱਕ ਬੇਮਿਸਾਲ ਪ੍ਰਾਪਤੀ ਦੱਸਿਆ ਜਿਸ ਨੇ ਸਮੁੱਚੇ ਦੇਸ਼ ਨੂੰ ਬੇਹੱਦ ਮਾਣ ਨਾਲ ਭਰ ਦਿੱਤਾ ਹੈ। ਖੇਡ ਭਾਵਨਾ ਅਤੇ ਸਿਹਤ ਸੰਭਾਲ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ, ਸ. ਸੰਧਵਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਇੱਕ ਸਿਹਤਮੰਦ ਅਤੇ ਨਿਰੋਏ ਸਮਾਜ ਦੇ ਨਿਰਮਾਣ ਲਈ ਖੇਡ ਗਤੀਵਿਧੀਆਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ‘ ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਸਫ਼ਲ ਬਣਾਉਣ ਲਈ ਰਾਣਾ ਗਿੱਲ ਵਲੋਂ ਹਲਕਾ ਵਾਸੀਆਂ ਦਾ ਧੰਨਵਾਦ ਅਗਲੀ ਖ਼ਬਰ ਸੀ. ਬੀ. ਆਈ. ਅਧਿਕਾਰੀ ਬਣ ਕੇ 29.80 ਲੱਖ ਦੀ ਠੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।