ਡੇਰਾਬੱਸੀ ਦੇ ਬਿਜਨਪੁਰ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ , ਖੇਡਾਂ ਨਾਲ ਜੁੜਨ ਦਾ ਦਿੱਤਾ ਸੱਦਾ
ਡੇਰਾਬੱਸੀ, 27 ਸਤੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬਸੀ ਪਿੰਡ ਬਿਜਨਪੁਰ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਨੌਜਵਾਨਾਂ ਨੂੰ ਖੇਡ ਸਮੱਗਰੀ ਸੌਂਪਦਿਆਂ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਅਜੀਤ ਡੈਸਕ
28-09-2026