29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ’ ਚ ਚੋਰੀ ਤੀਜੀ ਕੋਸ਼ਿਸ਼ ਦੌਰਾਨ ਤਾਲੇ ਤੋੜ ਕੇ ਚੋਰੀ ਕਰਨ ’ਚ ਸਫ਼ਲ ਹੋਇਆ ਚੋਰ

ਐੱਸ. ਏ.

ਅਜੀਤ ਡੈਸਕ 29-09-2026
ਐੱਸ. ਏ. ਐੱਸ. ਨਗਰ, 28 ਸਤੰਬਰ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਤੀਜੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ 452 ਸਾਲਾ ਜੋਤੀ-ਜੋਤ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਸੰਬੰਧ ‘ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਗੁਰਦਿਆਲ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੀਵਨ ਬ੍ਰਿਤਾਂਤ ਅਤੇ 1574 ਈ. ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੋਤੀ-ਜੋਤ ਸਮਾਉਣ ਦਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ‘ਚ ਵਿਸਥਾਰ ਸਹਿਤ ਸੁਣਾਇਆ। ਇਸ ਤੋਂ ਬਾਅਦ ਬੀਬੀ ਇੰਦਰਪ੍ਰੀਤ ਕੌਰ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਸ਼੍ਰੋਮਣੀ ਪ੍ਰਚਾਰਕ ਭਾਈ ਸ਼ੁਭਕਰਨ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਦੌਰਾਨ ਸ੍ਰੀ ਗੁਰੂ ਅਮਰਦਾਸ ਜੀ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ‘ਚ ਦਰਜ ਧੁਰ ਕੀ ਬਾਣੀ ਦੇ 17 ਰਾਗਾਂ ‘ਚ 885 ਸ਼ਬਦਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰੂ ਸਾਹਿਬ ਨੇ ਹੀ ਸਿੱਖੀ ਦੇ ਪ੍ਰਚਾਰ ਦਾ ਧੁਰਾ ਸ੍ਰੀ ਗੋਇੰਦਵਾਲ ਸਾਹਿਬ ਵਸਾਇਆ ਸੀ ਅਤੇ ਸਮਾਜ ਦੀ ਬਜਰ ਕੁਰੀਤੀ ਸਤੀ ਪ੍ਰਥਾ ਨੂੰ ਬੰਦ ਕਰਵਾਇਆ ਸੀ। ਇਸੇ ਦੌਰਾਨ ਹਰਿਜਸ ਕੀਰਤਨੀ ਜਥੇ, ਭਾਈ ਰਵਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਵਿੰਦਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਕੁਲਦੀਪ ਸਿੰਘ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥੇ ਤੇ ਭਾਈ ਪ੍ਰਿਤਪਾਲ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਮਥੁਰਾ - ਵਰਿੰਦਾਵਨ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਅਗਲੀ ਖ਼ਬਰ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।