29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਐੱਲ . ਪੀ . ਯੂ . ’ ਚ ਹਿੰਸਾ ’ ਤੇ ਸਿਆਸਤ ਨਹੀਂ , ਪੂਰੇ ਮਾਮਲੇ ਦੀ ਨਿਰਪੱਖ ਜਾਂਚ ਜ਼ਰੂਰੀ - ਪ੍ਰਿਤਪਾਲ ਸਿੰਘ ਬਲੀਏਵਾਲ ਬਾਹਰੀ ਦਖ਼ਲ ਤੋਂ ਲੈ ਕੇ ਹਿੰਸਾ ਭੜਕਾਉਣ ਤੱਕ ਹਰ ਪੱਖ ਦੀ ਜਾਂਚ ਹੋਵੇ

ਚੰਡੀਗੜ੍ਹ, 28 ਸਤੰਬਰ (ਸੰਦੀਪ ਕੁਮਾਰ ਮਾਹਨਾ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ. ਪੀ.

ਪੰਜਾਬ ਭਾਜਪਾ ਦੇ ਸੂਬਾ ਮੀਡੀਆ ਸਹਿ ਇੰਚਾਰਜ ਪ੍ਰਿਤਪਾਲ ਸਿੰਘ ਬਲੀਏਵਾਲ। 29-09-2026
ਚੰਡੀਗੜ੍ਹ, 28 ਸਤੰਬਰ (ਸੰਦੀਪ ਕੁਮਾਰ ਮਾਹਨਾ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿਚ ਹਿੰਸਾ, ਭੰਨਤੋੜ ਅਤੇ ਝੜਪਾਂ ਨੂੰ ਲੈ ਕੇ ਪੰਜਾਬ ਭਾਜਪਾ ਨੇ ਸੂਬਾ ਸਰਕਾਰ ਤੋਂ ਪੂਰੇ ਘਟਨਾਕ੍ਰਮ ਦੀ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਹੈ। ਪਾਰਟੀ ਦੇ ਸੂਬਾ ਮੀਡੀਆ ਸਹਿ ਇੰਚਾਰਜ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਮਾਮਲੇ ਨੂੰ ਸਿਆਸੀ ਬਿਆਨਬਾਜ਼ੀ ਤੱਕ ਸੀਮਤ ਕਰਨ ਦੀ ਬਜਾਏ ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਹਿੰਸਾ ਕਿਵੇਂ ਭੜਕੀ, ਬਾਹਰੀ ਵਿਅਕਤੀਆਂ ਦੀ ਮੌਜੂਦਗੀ ਬਾਰੇ ਸਾਹਮਣੇ ਆ ਰਹੀਆਂ ਗੱਲਾਂ ਵਿਚ ਕਿੰਨੀ ਸੱਚਾਈ ਹੈ ਅਤੇ ਜੇਕਰ ਕਿਸੇ ਨੇ ਜਾਣਬੁੱਝ ਕੇ ਮਾਹੌਲ ਖ਼ਰਾਬ ਕੀਤਾ ਤਾਂ ਉਸ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਬਲੀਏਵਾਲ ਨੇ ਕਿਹਾ ਕਿ ਐਲ.ਪੀ.ਯੂ. ਵਿਚ ਵਾਪਰੀ ਘਟਨਾ ਨੇ ਸੂਬੇ ਦੀ ਕਾਨੂੰਨ-ਵਿਵਸਥਾ ਨਾਲ ਸਬੰਧਿਤ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਅਜਿਹੇ ਮਾਮਲੇ ਵਿਚ ਕਿਸੇ ਵੀ ਧਿਰ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਤੱਥਾਂ ਦੀ ਜਾਂਚ ਤੋਂ ਬਿਨਾਂ ਸਹੀ ਮੰਨਣ ਦੀ ਬਜਾਏ ਜਾਂਚ ਰਾਹੀਂ ਸੱਚਾਈ ਸਾਹਮਣੇ ਲਿਆਉਣੀ ਜ਼ਰੂਰੀ ਹੈ। ਬਾਹਰੀ ਵਿਅਕਤੀਆਂ ਦੀ ਭੂਮਿਕਾ ਸਪੱਸ਼ਟ ਕੀਤੀ ਜਾਵੇ ਬਲੀਏਵਾਲ ਨੇ ਕਿਹਾ ਕਿ ਕੈਂਪਸ ਵਿਚ ਬਾਹਰੀ ਵਿਅਕਤੀਆਂ ਦੇ ਦਾਖ਼ਲ ਹੋਣ ਅਤੇ ਸੰਚਾਰ ਉਪਕਰਨਾਂ ਦੀ ਵਰਤੋਂ ਜਾਂ ਬਰਾਮਦਗੀ ਸਬੰਧੀ ਜਿਹੜੇ ਸਵਾਲ ਉੱਠ ਰਹੇ ਹਨ, ਉਨ੍ਹਾਂ ਦਾ ਸਪੱਸ਼ਟ ਜਵਾਬ ਮਿਲਣਾ ਚਾਹੀਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਜਾਂਚ ਦੌਰਾਨ ਬਾਹਰੀ ਵਿਅਕਤੀਆਂ ਦੀ ਮੌਜੂਦਗੀ ਦੀ ਪੁਸ਼ਟੀ ਹੁੰਦੀ ਹੈ ਤਾਂ ਉਨ੍ਹਾਂ ਦੀ ਪਛਾਣ ਕੀ ਸੀ, ਉਹ ਕੈਂਪਸ ਵਿਚ ਕਿਵੇਂ ਦਾਖ਼ਲ ਹੋਏ ਅਤੇ ਉਨ੍ਹਾਂ ਦੀ ਭੂਮਿਕਾ ਕੀ ਰਹੀ। 30 ਸਤੰਬਰ ਦੇ ਪ੍ਰੋਗਰਾਮ ਨਾਲ ਜੋੜ ਕੇ ਉੱਠੇ ਸਵਾਲਾਂ ਦੀ ਵੀ ਜਾਂਚ ਹੋਵੇ ਬਲੀਏਵਾਲ ਨੇ ਕਿਹਾ ਕਿ ਐਲ.ਪੀ.ਯੂ. ਦੇ ਘਟਨਾਕ੍ਰਮ ਨੂੰ 30 ਸਤੰਬਰ ਨੂੰ ਹੋਣ ਵਾਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰੋਗਰਾਮ ਨਾਲ ਜੋੜ ਕੇ ਵੀ ਸਿਆਸੀ ਹਲਕਿਆਂ ਵਿਚ ਸਵਾਲ ਉੱਠ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਵਾਲਾਂ ਨੂੰ ਸਿਰਫ਼ ਸਿਆਸੀ ਬਿਆਨਬਾਜ਼ੀ ਮੰਨ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਜੇਕਰ ਕਿਸੇ ਪਾਸੇ ਵੱਲੋਂ ਇਸ ਸਬੰਧੀ ਕੋਈ ਤੱਥ ਜਾਂ ਸਬੂਤ ਪੇਸ਼ ਕੀਤਾ ਜਾਂਦਾ ਹੈ ਤਾਂ ਉਸ ਦੀ ਵੀ ਨਿਰਪੱਖ ਤਰੀਕੇ ਨਾਲ ਜਾਂਚ ਹੋਵੇ। ‘ ਲੋਕਾਂ ਨੂੰ ਸੱਚ ਜਾਣਨ ਦਾ ਹੱਕ ’ ਬਲੀਏਵਾਲ ਨੇ ਕਿਹਾ ਕਿ ਐਲ.ਪੀ.ਯੂ. ਮਾਮਲੇ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਹਿੰਸਾ ਅਤੇ ਭੰਨਤੋੜ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਾਂਚ ਕਿਸੇ ਪੱਖ ਨੂੰ ਨਿਸ਼ਾਨਾ ਬਣਾਉਣ ਲਈ ਨਹੀਂ, ਸਗੋਂ ਪੂਰੀ ਸੱਚਾਈ ਸਾਹਮਣੇ ਲਿਆਉਣ ਲਈ ਹੋਣੀ ਚਾਹੀਦੀ ਹੈ।
ਪਿਛਲੀ ਖ਼ਬਰ ਟੀਸੀਆਈ ਨੇ ਸੰਸਥਾਪਕ ਸ੍ਰੀ ਪ੍ਰਭੂ ਦਿਆਲ ਅਗਰਵਾਲ ਦੀ ਯਾਦ ਵਿੱਚ ਚਲਾਈ ਦੇਸ਼ ਵਿਆਪੀ ਖੂਨਦਾਨ ਮੁਹਿੰਮ ਅਗਲੀ ਖ਼ਬਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਵਲੋਂ ਡੀ . ਸੀ . ਦਫ਼ਤਰ ਦੇ ਬਾਹਰ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।