30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਜੇਲ੍ਹ ’ਚ ਬੰਦ ਗੈਂਗਸਟਰਾਂ ਵਲੋਂ ਹਾਈ ਕੋਰਟ ਦੇ ਵਕੀਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ

ਚੰਡੀਗੜ੍ਹ, 29 ਸਤੰਬਰ (ਕਪਿਲ ਵਧਵਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਗੋਬਿੰਦ ਸਿੰਘ ਰੰਧਾਵਾ ਨੂੰ ਕਥਿਤ ਤੌਰ ’ਤੇ ਅੰਤਰਰਾਸ਼ਟਰੀ ਨੰਬਰਾਂ ਰਾਹੀਂ ਗੈਂਗਸਟਰਾਂ ਵਲੋਂ ਧਮਕੀਆਂ ਮਿਲਣ ਦੇ ਮਾਮਲੇ ਵਿਚ ਥਾਣਾ ਸੈਕਟਰ-3 ਦੀ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਫ. ਆਈ.

ਅਜੀਤ ਡੈਸਕ 30-09-2026
ਚੰਡੀਗੜ੍ਹ, 29 ਸਤੰਬਰ (ਕਪਿਲ ਵਧਵਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਗੋਬਿੰਦ ਸਿੰਘ ਰੰਧਾਵਾ ਨੂੰ ਕਥਿਤ ਤੌਰ ’ਤੇ ਅੰਤਰਰਾਸ਼ਟਰੀ ਨੰਬਰਾਂ ਰਾਹੀਂ ਗੈਂਗਸਟਰਾਂ ਵਲੋਂ ਧਮਕੀਆਂ ਮਿਲਣ ਦੇ ਮਾਮਲੇ ਵਿਚ ਥਾਣਾ ਸੈਕਟਰ-3 ਦੀ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰ ਲਈ ਹੈ। ਜਾਣਕਾਰੀ ਮੁਤਾਬਿਕ ਮਾਮਲਾ ਹਾਈਕੋਰਟ ਵਿਚ ਚੱਲ ਰਹੀ ਇਕ ਪਟੀਸ਼ਨ ਵਾਪਸ ਲੈਣ ਲਈ ਵਕੀਲ ’ਤੇ ਦਬਾਅ ਬਣਾਉਣ ਨਾਲ ਸਬੰਧਿਤ ਹੈ। ਸ਼ਿਕਾਇਤ ਅਨੁਸਾਰ 22 ਸਤੰਬਰ ਦੀ ਰਾਤ ਕਰੀਬ 10.48 ਵਜੇ ਵਕੀਲ ਨੂੰ ਇਕ ਅੰਤਰਰਾਸ਼ਟਰੀ ਨੰਬਰ ਤੋਂ ਵਾਟਸਐਪ ਕਾਲ ਆਈ। ਕਾਲ ਕਰਨ ਵਾਲੇ ਨੇ ਅਖੌਤੀ ਜੇਲ੍ਹ ਵਿਚ ਬੰਦ ਗੈਂਗਸਟਰ ਨੇ ਪੰਜਾਬ ਅਤੇ ਸਰਹੱਦ ਪਾਰ ਆਪਣੇ ਨੈੱਟਵਰਕ ਦਾ ਹਵਾਲਾ ਦਿੰਦਿਆਂ ਪਟੀਸ਼ਨ ਵਾਪਸ ਲੈਣ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਉਸੇ ਨੰਬਰ ਤੋਂ 17 ਮਿਸਡ ਕਾਲਾਂ ਅਤੇ 7 ਵਾਇਸ ਮੈਸੇਜ ਵੀ ਆਏ। ਜ਼ਿਕਰਯੋਗ ਹੈ ਕਿ ਵਕੀਲ ਦੇ ਪਰਿਵਾਰ ਨੂੰ ਵੀ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਪੁਲਿਸ ਨੇ 29 ਸਤੰਬਰ ਨੂੰ ਬੀ.ਐੱਨ.ਐੱਸ. ਦੀਆਂ ਧਾਰਾਵਾਂ 351(4), 61(2)(ਏ), ਪੰਜਾਬ ਪ੍ਰਿਜ਼ਨ ਐਕਟ ਦੀ ਧਾਰਾ 52-ਏ(1) ਅਤੇ ਆਈ.ਟੀ. ਐਕਟ ਦੀ ਧਾਰਾ 66(ਐੱਫ) ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪਤਨੀ ਅਤੇ ਸੱਸ ਵਲੋਂ ਬਲੈਕਮੇਲ ਕੀਤੇ ਜਾਣ ਕਾਰਨ ਨੌਜਵਾਨ ਨੇ ਸਲਫਾਸ ਖਾ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ ਅਗਲੀ ਖ਼ਬਰ ਚੰਡੀਗੜ੍ਹ ’ਚ ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਮੁਲਾਜ਼ਮਾਂ ਵਲੋਂ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।