30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)- ਪੰਜਾਬ ਭਰ ਵਿਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜਦਿਆਂ ਪਰਿਵਾਰਾਂ ਅਤੇ ਭਾਈਚਾਰਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ’ਤੇ ਇਕ ਨੈੱਟਵਰਕ ਤਿਆਰ ਕਰ ਰਹੀਆਂ ਹਨ, ਜਿਸ ਵਿਚ ਖੇਡਾਂ ਅਤੇ ਭਾਈਚਾਰਕ ਭਾਗੀਦਾਰੀ ਨਸ਼ਿਆਂ ਦੀ ਰੋਕਥਾਮ ਦੀ ਰਣਨੀਤੀ ਦੇ ਅਹਿਮ ਹਿੱਸਿਆਂ ਵਜੋਂ ਉਭਰ ਰਹੇ ਹਨ। ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੇ ਇਹ ਝਲਕ ਪੇਸ਼ ਕੀਤੀ ਕਿ ਭਗਵੰਤ ਮਾਨ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਇਨਫੋਰਸਮੈਂਟ ਅਤੇ ਨਸ਼ਾ ਮੁਕਤੀ ਤੋਂ ਅੱਗੇ ਵਧਦਿਆਂ ਭਾਈਚਾਰਕ ਪੱਧਰ ’ਤੇ ਨਸ਼ਿਆਂ ਦੀ ਰੋਕਥਾਮ ਨੂੰ ਮਜ਼ਬੂਤ ਕਰਨ ਵੱਲ ਕੰਮ ਕਰ ਰਿਹਾ ਹੈ।

ਅਜੀਤ ਡੈਸਕ 30-09-2026
ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)- ਪੰਜਾਬ ਭਰ ਵਿਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜਦਿਆਂ ਪਰਿਵਾਰਾਂ ਅਤੇ ਭਾਈਚਾਰਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ’ਤੇ ਇਕ ਨੈੱਟਵਰਕ ਤਿਆਰ ਕਰ ਰਹੀਆਂ ਹਨ, ਜਿਸ ਵਿਚ ਖੇਡਾਂ ਅਤੇ ਭਾਈਚਾਰਕ ਭਾਗੀਦਾਰੀ ਨਸ਼ਿਆਂ ਦੀ ਰੋਕਥਾਮ ਦੀ ਰਣਨੀਤੀ ਦੇ ਅਹਿਮ ਹਿੱਸਿਆਂ ਵਜੋਂ ਉਭਰ ਰਹੇ ਹਨ। ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੇ ਇਹ ਝਲਕ ਪੇਸ਼ ਕੀਤੀ ਕਿ ਭਗਵੰਤ ਮਾਨ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਇਨਫੋਰਸਮੈਂਟ ਅਤੇ ਨਸ਼ਾ ਮੁਕਤੀ ਤੋਂ ਅੱਗੇ ਵਧਦਿਆਂ ਭਾਈਚਾਰਕ ਪੱਧਰ ’ਤੇ ਨਸ਼ਿਆਂ ਦੀ ਰੋਕਥਾਮ ਨੂੰ ਮਜ਼ਬੂਤ ਕਰਨ ਵੱਲ ਕੰਮ ਕਰ ਰਿਹਾ ਹੈ। ਇਸ ਮੌਕੇ, ‘ਨਸ਼ਾ ਮੁਕਤੀ ਮਿੱਤਰ’ ਵਜੋਂ ਸੇਵਾਵਾਂ ਨਿਭਾਅ ਰਹੀਆਂ 20 ਆਂਗਣਵਾੜੀ ਵਰਕਰਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿਚ ਉਨ੍ਹਾਂ ਦੇ ਯੋਗਦਾਨ ਲਈ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਨਸ਼ਿਆਂ ਦੀ ਰੋਕਥਾਮ ਦੇ ਸਾਧਨ ਵਜੋਂ ਖੇਡਾਂ ਤੇ ਸਰਕਾਰ ਦੇ ਵਧ ਰਹੇ ਜ਼ੋਰ ਨੂੰ ਵੀ ਉਜਾਗਰ ਕੀਤਾ ਗਿਆ। ਜ਼ਿਲ੍ਹੇ ਦੇ ਨੌਜਵਾਨਾਂ ਨੂੰ ਹਾਕੀ, ਫੁੱਟਬਾਲ, ਵਾਲੀਬਾਲ ਅਤੇ ਕ੍ਰਿਕਟ ਦੇ ਸਾਮਾਨ ਵਾਲੀਆਂ 100 ਤੋਂ ਵੱਧ ਖੇਡ ਕਿੱਟਾਂ ਵੰਡੀਆਂ ਗਈਆਂ। ਆਂਗਣਵਾੜੀ ਵਰਕਰਾਂ, ਨੌਜਵਾਨਾਂ ਅਤੇ ਜ਼ਿਲ੍ਹੇ ਦੇ ਭਾਈਚਾਰਕ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਪੰਜਾਬ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਸਿਹਤਮੰਦ ਵਿਕਲਪ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।ਡਾ. ਬਲਜੀਤ ਕੌਰ ਨੇ ਅਧਿਆਪਕਾਂ, ਮਾਪਿਆਂ, ਯੂਥ ਕਲੱਬਾਂ, ਪੰਚਾਇਤਾਂ ਅਤੇ ਸਮਾਜਿਕ ਭਲਾਈ ਸੰਸਥਾਵਾਂ ਨੂੰ ਇਸ ਮੁਹਿੰਮ ਵਿਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਉਨ੍ਹਾਂ ਦੋਸਤਾਂ ਦਾ ਸਾਥ ਨਾ ਛੱਡਣ, ਜੋ ਨਸ਼ਿਆਂ ਵੱਲ ਵਧ ਰਹੇ ਹੋਣ।ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੁਣ ਇਕ ਅਜਿਹਾ ਸਥਾਨਕ ਭਾਈਚਾਰਕ ਤੰਤਰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿਚ ਭਾਈਚਾਰਕ ਸਿਹਤ ਵਰਕਰ, ਸਕੂਲ, ਮਾਪੇ, ਪੰਚਾਇਤਾਂ, ਯੂਥ ਕਲੱਬ ਅਤੇ ਖੇਡ ਸਹੂਲਤਾਂ ਨਸ਼ਿਆਂ ਦੀ ਰੋਕਥਾਮ ਦੇ ਯਤਨਾਂ ਦਾ ਹਿੱਸਾ ਬਣ ਰਹੇ ਹਨ। ਇਸ ਵਿਚ ਆਂਗਣਵਾੜੀ ਵਰਕਰਾਂ ਦੇ ਨਾਲ-ਨਾਲ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਵੀ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।ਪੂਰੇ ਪੰਜਾਬ ਵਿਚ ‘ਨਸ਼ਾ ਮੁਕਤੀ ਮਿੱਤਰ’ ਤਾਇਨਾਤ ਕੀਤੇ ਜਾਣ ਨਾਲ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਉਨ੍ਹਾਂ ਪਰਿਵਾਰਾਂ ਅਤੇ ਭਾਈਚਾਰਿਆਂ ਦੇ ਹੋਰ ਨੇੜੇ ਲੈ ਕੇ ਜਾ ਰਹੀ ਹੈ, ਜਿੱਥੇ ਨਸ਼ਿਆਂ ਦੀ ਰੋਕਥਾਮ ਲਈ ਸਮੇਂ ਸਿਰ ਕਦਮ ਚੁੱਕੇ ਜਾ ਸਕਦੇ ਹਨ।
ਪਿਛਲੀ ਖ਼ਬਰ ਕੌਂਸਲਰ ਗਾਬੀ ਵਲੋਂ 30 ਲੱਖ ਦੀ ਲਾਗਤ ਨਾਲ ਹਾਈਮਾਸਟ ਤੇ ਗਲੋਬ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਲਾਪਤਾ ਵਿਅਕਤੀ ਦੇ ਮਾਮਲੇ ’ਚ ਦੋ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।