ਮਹਾਰਾਣਾ ਪ੍ਰਤਾਪ ਭਵਨ ’ਤੇ ਨਗਰ ਕੌਂਸਲ ਵਲੋਂ ਕਬਜ਼ਾ ਕਰਨ ਦੀ ਨੀਅਤ ਬਰਦਾਸ਼ਤਯੋਗ ਨਹੀਂ- ਸੈਣੀ
ਲਾਲੜੂ, 29 ਸਤੰਬਰ (ਰਾਜਬੀਰ ਸਿੰਘ)-ਲਾਲੜੂ ਵਿਖੇ ਸਥਿਤ ਮਹਾਰਾਣਾ ਪ੍ਰਤਾਪ ਭਵਨ ‘ਤੇ ਨਗਰ ਕੌਂਸਲ ਵਲੋਂ ਕਬਜਾ ਕਰਨ ਦੀ ਨੀਅਤ ਨੂੰ ਲੈ ਕੇ ਇਲਾਕੇ ਵਿਚ ਸਿਆਸੀ ਅਤੇ ਸਮਾਜਿਕ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਮਾਮਲੇ ’ਤੇ ਸਖ਼ਤ ਰੁਖ ਅਖਤਿਆਰ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੇਵਾਦਾਰ ਗੁਰਦਰਸਨ ਸਿੰਘ ਸੈਣੀ ਨੇ ਵੀ ਰਾਜਪੂਤ ਭਾਈਚਾਰੇ ਦੇ ਹੱਕ ਵਿਚ ਖੜ੍ਹਨ ਦਾ ਵੱਡਾ ਐਲਾਨ ਕੀਤਾ ਹੈ।
ਲਾਲੜੂ, 29 ਸਤੰਬਰ (ਰਾਜਬੀਰ ਸਿੰਘ)-ਲਾਲੜੂ ਵਿਖੇ ਸਥਿਤ ਮਹਾਰਾਣਾ ਪ੍ਰਤਾਪ ਭਵਨ ‘ਤੇ ਨਗਰ ਕੌਂਸਲ ਵਲੋਂ ਕਬਜਾ ਕਰਨ ਦੀ ਨੀਅਤ ਨੂੰ ਲੈ ਕੇ ਇਲਾਕੇ ਵਿਚ ਸਿਆਸੀ ਅਤੇ ਸਮਾਜਿਕ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਮਾਮਲੇ ’ਤੇ ਸਖ਼ਤ ਰੁਖ ਅਖਤਿਆਰ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੇਵਾਦਾਰ ਗੁਰਦਰਸਨ ਸਿੰਘ ਸੈਣੀ ਨੇ ਵੀ ਰਾਜਪੂਤ ਭਾਈਚਾਰੇ ਦੇ ਹੱਕ ਵਿਚ ਖੜ੍ਹਨ ਦਾ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਭਾਈਚਾਰੇ ਦੇ ਹੱਕਾਂ ‘ਤੇ ਡਾਕਾ ਮਾਰਨ ਦੀ ਕਿਸੇ ਵੀ ਕੋਸ਼ਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੈਣੀ ਨੇ ਕਿਹਾ ਕਿ ਮਹਾਰਾਣਾ ਪ੍ਰਤਾਪ ਭਵਨ ‘ਤੇ ਪੂਰਾ ਹੱਕ ਕੇਵਲ ਤੇ ਕੇਵਲ ਰਾਜਪੂਤ ਭਾਈਚਾਰੇ ਦਾ ਹੈ। ਇਹ ਭਵਨ ਭਾਈਚਾਰੇ ਦੀਆਂ ਭਾਵਨਾਵਾਂ, ਇਤਿਹਾਸ ਅਤੇ ਮਾਣ-ਸਨਮਾਨ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਗਰ ਕੌਂਸਲ ਵਲੋਂ ਇਸ ਭਵਨ ਨੂੰ ਆਪਣੇ ਅਧੀਨ ਲੈਣ ਜਾਂ ਇਸ ‘ਤੇ ਕਬਜ਼ਾ ਕਰਨ ਦੀ ਜੋ ਨੀਅਤ ਜਤਾਈ ਜਾ ਰਹੀ ਹੈ ਉਹ ਨਿੰਦਣਯੋਗ ਹੈ। ਸੈਣੀ ਨੇ ਸਪੱਸਟ ਸ਼ਬਦਾਂ ਵਿਚ ਕਿਹਾ ਕਿ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਨੇ ਜੇਕਰ ਰਾਜਪੂਤ ਭਾਈਚਾਰੇ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਜਾਂ ਜੋਰ ਜਬਰਦਸਤੀ ਕਰਨ ਦੀ ਕੋਸ਼ਿਸ ਕੀਤੀ ਤਾਂ ਭਾਰਤੀ ਜਨਤਾ ਪਾਰਟੀ ਇਸ ਦਾ ਡਟ ਕੇ ਵਿਰੋਧ ਕਰੇਗੀ। ਉਨ੍ਹਾਂ ਭਾਈਚਾਰੇ ਨੂੰ ਪੂਰਨ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਉਹ ਹਰ ਫਰੰਟ ‘ਤੇ ਚਾਹੇ ਉਹ ਕਾਨੂੰਨੀ ਲੜਾਈ ਹੋਵੇ ਜਾਂ ਸੰਘਰਸ ਕਰਨਾ ਹੋਵੇ, ਰਾਜਪੂਤ ਭਾਈਚਾਰੇ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਸ ਭਵਨ ‘ਤੇ ਭਾਈਚਾਰੇ ਦਾ ਹੱਕ ਹਮੇਸ਼ਾ ਰਿਹਾ ਹੈ ਅਤੇ ਹਮੇਸ਼ਾ ਰਹੇਗਾ ਅਤੇ ਕਿਸੇ ਵੀ ਸਰਕਾਰੀ ਧੱਕੇਸ਼ਾਹੀ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। 25 ਐਮਓਐਚ20 ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ।