30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਬਲਜੀਤ ਸਿੰਘ ਭਾਂਖਰਪੁਰ ਵਲੋਂ ਸ਼ਰਧਾਂਜਲੀ ਭੇਟ

ਡੇਰਾਬੱਸੀ, 29 ਸਤੰਬਰ (ਗੁਰਮੀਤ ਸਿੰਘ)- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਭਾਂਖਰਪੁਰ ਆਪਣੀ ਧਰਮਪਤਨੀ ਸਮੇਤ ਉਸ ਇਤਿਹਾਸਕ ਸਥਾਨ ’ਤੇ ਪਹੁੰਚੇ, ਜਿਥੇ ਆਜ਼ਾਦੀ ਦੇ ਸੰਘਰਸ਼ ਦੌਰਾਨ ਸ਼ਹੀਦ ਭਗਤ ਸਿੰਘ ਨੂੰ ਜੇਲ੍ਹ ਵਿਚ ਰੱਖਿਆ ਗਿਆ ਸੀ। ਉਨ੍ਹਾਂ ਨੇ ਸ਼ਹੀਦ ਦੀ ਤਸਵੀਰ ’ਤੇ ਫੁੱਲ ਮਾਲਾ ਅਰਪਣ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ।

ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਫੁੱਲ ਮਾਲਾ ਅਰਪਣ ਕਰਦੇ ਬਲਜੀਤ ਸਿੰਘ ਭਾਂਖਰਪੁਰ ਨਾਲ ਉਨ੍ਹਾਂ ਦੀ ਪਤਨੀ। ਤਸਵੀਰ : ਗੁਰਮੀਤ ਸਿੰਘ 30-09-2026
ਡੇਰਾਬੱਸੀ, 29 ਸਤੰਬਰ (ਗੁਰਮੀਤ ਸਿੰਘ)- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਭਾਂਖਰਪੁਰ ਆਪਣੀ ਧਰਮਪਤਨੀ ਸਮੇਤ ਉਸ ਇਤਿਹਾਸਕ ਸਥਾਨ ’ਤੇ ਪਹੁੰਚੇ, ਜਿਥੇ ਆਜ਼ਾਦੀ ਦੇ ਸੰਘਰਸ਼ ਦੌਰਾਨ ਸ਼ਹੀਦ ਭਗਤ ਸਿੰਘ ਨੂੰ ਜੇਲ੍ਹ ਵਿਚ ਰੱਖਿਆ ਗਿਆ ਸੀ। ਉਨ੍ਹਾਂ ਨੇ ਸ਼ਹੀਦ ਦੀ ਤਸਵੀਰ ’ਤੇ ਫੁੱਲ ਮਾਲਾ ਅਰਪਣ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਬਲਜੀਤ ਸਿੰਘ ਭਾਂਖਰਪੁਰ ਨੇ ਕਿਹਾ ਕਿ ਭਗਤ ਸਿੰਘ ਨੌਜਵਾਨ ਪੀੜ੍ਹੀ ਲਈ ਹਿੰਮਤ, ਕੁਰਬਾਨੀ ਅਤੇ ਦੇਸ਼-ਪ੍ਰੇਮ ਦੀ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ, ਪੰਜਾਬੀਅਤ ਅਤੇ ਆਮ ਲੋਕਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਮੌਜੂਦਾ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਸਰਕਾਰ ਸ਼ਹੀਦ ਭਗਤ ਸਿੰਘ ਦੀ ਸੋਚ ਅਤੇ ਉਨ੍ਹਾਂ ਦੇ ਸੁਪਨਿਆਂ ਤੋਂ ਭਟਕ ਗਈ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ, ਸਿੱਖਿਆ, ਸਿਹਤ, ਨਸ਼ਾ-ਮੁਕਤੀ ਅਤੇ ਬਰਾਬਰ ਇਨਸਾਫ਼ ਵਾਲਾ ਪੰਜਾਬ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਪਿਛਲੀ ਖ਼ਬਰ ਬੀ. ਐਸ. ਸੀ. ਮੈਡੀਕਲ ਫੋਟੋਗ੍ਰਾਫੀ ਦੇ ਵਿਦਿਆਰਥੀਆਂ ਨੇ ਫ਼ੋਟੋਗ੍ਰਾਫ਼ੀ ਵਰਕਸ਼ਾਪ ’ਚ ਲਿਆ ਹਿੱਸਾ ਅਗਲੀ ਖ਼ਬਰ ਭਾਰਤ ਦੇ ਮੁੱਖ ਚੋਣ ਕਮਿਸ਼ਨ ਗਿਆਨੇਸ਼ ਕੁਮਾਰ ਵਲੋਂ ਸੰਵਿਧਾਨਕ ਸ਼ਕਤੀ ਦੀ ਦੁਰਵਰਤੋਂ - ਪ੍ਰੇਮ ਸਿੰਘ ਭੰਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।