03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਲਾਲੜੂ ਖੇਤਰ ਦੀਆਂ ਚਾਰ ਮੰਡੀਆਂ ’ ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਤੇ ਅਦਾਇਗੀ ਲਈ ਸਰਕਾਰ ਵਚਨਬੱਧ- ਰੰਧਾਵਾ

ਲਾਲੜੂ, 1 ਅਕਤੂਬਰ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲਾਲੜੂ ਖੇਤਰ ਦੀਆਂ ਚਾਰ ਅਨਾਜ ਮੰਡੀਆਂ ਲਾਲੜੂ, ਟਿਵਾਣਾ, ਜੜੌਤ ਅਤੇ ਤਸਿੰਬਲੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ।

ਅਜੀਤ ਡੈਸਕ 03-10-2026
ਲਾਲੜੂ, 1 ਅਕਤੂਬਰ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲਾਲੜੂ ਖੇਤਰ ਦੀਆਂ ਚਾਰ ਅਨਾਜ ਮੰਡੀਆਂ ਲਾਲੜੂ, ਟਿਵਾਣਾ, ਜੜੌਤ ਅਤੇ ਤਸਿੰਬਲੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਵਿਧਾਇਕ ਰੰਧਾਵਾ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਫ਼ਸਲ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਅਤੇ ਅਦਾਇਗੀ ਲਈ ਵਚਨਬੱਧ ਹੈ। ਲਾਲੜੂ ਮੰਡੀ ਵਿਖੇ ਪਿੰਡ ਮਲਕਪੁਰ ਦੇ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਜੈਪਾਲ ਸਿੰਘ ਦੀ ਫ਼ਸਲ ਦੀ ਖ਼ਰੀਦ ਆੜ੍ਹਤੀ ਜੁੰਮਾ ਰਾਮ ਭਗਵਾਨ ਦਾਸ ਵਿਖੇ ਰਸਮੀ ਤੌਰ ’ਤੇ ਸ਼ੁਰੂ ਕੀਤੀ ਗਈ। ਟਿਵਾਣਾ ਮੰਡੀ ਵਿਚ ਪਿੰਡ ਲੈਹਲੀ ਦੇ ਕਿਸਾਨ ਬਲਜਿੰਦਰ ਸਿੰਘ ਪੁੱਤਰ ਜਗੀਰ ਸਿੰਘ ਦੀ ਫ਼ਸਲ ਦੀ ਖ਼ਰੀਦ ਸਾਰਦਾ ਇੰਟਰਪ੍ਰਾਈਜ਼ਿਜ ਵਿਖੇ ਹੋਈ। ਇਸੇ ਤਰ੍ਹਾਂ ਜੜੌਤ ਮੰਡੀ ਵਿਚ ਪਿੰਡ ਕੁਰਲੀ ਦੇ ਕਿਸਾਨ ਵਰਿੰਦਰ ਸਿੰਘ ਪੁੱਤਰ ਅਜਮੇਰ ਸਿੰਘ ਦੀ ਫ਼ਸਲ ਦੀ ਖ਼ਰੀਦ ਕਰਨ ਇੰਟਰਪ੍ਰਾਈਜ਼ਿਜ ਵਿਖੇ ਅਤੇ ਤਸਿੰਬਲੀ ਮੰਡੀ ਵਿਚ ਪਿੰਡ ਸੀਂਹਪੁਰ ਦੇ ਕਿਸਾਨ ਗੁਰਧਿਆਨ ਸਿੰਘ ਪੁੱਤਰ ਬਲਜਿੰਦਰ ਸਿੰਘ ਦੀ ਫ਼ਸਲ ਦੀ ਖਰੀਦ ਰਘੂਨਾਥ ਦਾਸ ਸੋਹਨ ਲਾਲ ਵਿਖੇ ਸ਼ੁਰੂ ਕੀਤੀ ਗਈ। ਇਸ ਮੌਕੇ ਮਾਰਕਿਟ ਕਮੇਟੀ ਲਾਲੜੂ ਦੇ ਚੇਅਰਮੈਨ ਗੁਰਸੇਵਕ ਸਿੰਘ, ਨਗਰ ਕੌਂਸਲ ਪ੍ਰਧਾਨ ਜ਼ੋਰਾਵਰ ਸਿੰਘ, ਸੀਨੀਅਰ ਪ੍ਰਧਾਨ ਹਰੀਸ਼ ਮਦਾਨ, ਕੌਂਸਲਰ, ਵਾਰਡ ਇੰਚਾਰਜ, ਪੰਚ-ਸਰਪੰਚ, ਪਾਰਟੀ ਮੈਂਬਰ, ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆੜ੍ਹਤੀ ਹਾਜ਼ਰ ਸਨ।
ਪਿਛਲੀ ਖ਼ਬਰ ਕੌਮੀ ਪ੍ਰਧਾਨ ਚੌਧਰੀ ਸ਼ਿਆਮ ਲਾਲ ਦੀ ਕੋਆਰਡੀਨੇਟਰ ਵਜੋਂ ਨਿਯੁਕਤੀ ਅਗਲੀ ਖ਼ਬਰ ਖਿਜ਼ਰਾਬਾਦ ਦੇ ਸਾਲਾਨਾ ਕੁਸ਼ਤੀ ਦੰਗਲ ’ਚ ਦਿਨੇਸ਼ ਗੁਲੀਆ ਝੰਜਰ ਨੇ ਝੰਡੀ ਦੀ ਕੁਸ਼ਤੀ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।