03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗਾਂਧੀ ਜੈਅੰਤੀ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਸ਼ਰਧਾਂਜਲੀ ਭੇਟ

ਜ਼ੀਰਕਪੁਰ, 2 ਅਕਤੂਬਰ (ਹੈਪੀ ਪੰਡਵਾਲਾ)-ਗਾਂਧੀ ਜੈਅੰਤੀ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ੀਰਕਪੁਰ ਸਥਿਤ ਪਾਰਟੀ ਦਫ਼ਤਰ ਵਿਖੇ ਰੰਧਾਵਾ ਨੇ ਪਾਰਟੀ ਟੀਮ ਨਾਲ ਮਹਾਤਮਾ ਗਾਂਧੀ ਦੀ ਤਸਵੀਰ ’ਤੇ ਫੁੱਲ ਭੇਟ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ।

ਅਜੀਤ ਡੈਸਕ 03-10-2026
ਜ਼ੀਰਕਪੁਰ, 2 ਅਕਤੂਬਰ (ਹੈਪੀ ਪੰਡਵਾਲਾ)-ਗਾਂਧੀ ਜੈਅੰਤੀ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ੀਰਕਪੁਰ ਸਥਿਤ ਪਾਰਟੀ ਦਫ਼ਤਰ ਵਿਖੇ ਰੰਧਾਵਾ ਨੇ ਪਾਰਟੀ ਟੀਮ ਨਾਲ ਮਹਾਤਮਾ ਗਾਂਧੀ ਦੀ ਤਸਵੀਰ ’ਤੇ ਫੁੱਲ ਭੇਟ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ। ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ ਸੱਚ, ਅਹਿੰਸਾ, ਸਾਦਗੀ ਤੇ ਮਨੁੱਖਤਾ ਦੇ ਸਿਧਾਂਤਾਂ ਨੂੰ ਸਮਰਪਿਤ ਰਿਹਾ। ਉਨ੍ਹਾਂ ਵਲੋਂ ਸੱਚ ਅਤੇ ਅਹਿੰਸਾ ਦੇ ਮਾਰਗ ’ਤੇ ਚੱਲਣ ਦਾ ਦਿੱਤਾ ਸੰਦੇਸ਼ ਅੱਜ ਵੀ ਸਮਾਜ ਲਈ ਪ੍ਰੇਰਣਾਦਾਇਕ ਹੈ। ਉਨ੍ਹਾਂ ਕਿਹਾ ਕਿ ਜੈਅੰਤੀ ਸਾਨੂੰ ਮਹਾਤਮਾ ਗਾਂਧੀ ਦੇ ਵਿਚਾਰਾਂ ਨੂੰ ਯਾਦ ਕਰਨ ਦੇ ਨਾਲ-ਨਾਲ ਸੱਚ, ਸ਼ਾਂਤੀ, ਭਾਈਚਾਰੇ ਅਤੇ ਸਦਭਾਵਨਾ ਦੇ ਸਿਧਾਂਤਾਂ ਨੂੰ ਜੀਵਨ ‘ਚ ਅਪਣਾਉਣ ਲਈ ਪ੍ਰੇਰਿਤ ਕਰਦੀ ਹੈ। ਸਾਨੂੰ ਸਮਾਜ ਦੀ ਬਿਹਤਰੀ ਅਤੇ ਲੋਕ ਸੇਵਾ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ। ਇਸ ਮੌਕੇ ਪਾਰਟੀ ਦੇ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਇੰਚਾਰਜ ਗੋਲਡੀ ਨੇ ਕੁਰਾਲੀ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਬੱਚੂ ਸਿੰਘ ਬੈਸਲਾ ਚੌਧਰੀ ਸ਼ਿਆਮ ਲਾਲ ਗੂੜ੍ਹਾ ਨੂੰ ਪੰਜਾਬ ਰਾਜ ਦਾ ਸੀਨੀਅਰ ਕੋਆਰਡੀਨੇਟਰ ਥਾਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।