04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਨਾਬਾਲਗ ਲੜਕੀ ਨਾਲ ਕਥਿਤ ਜ਼ਬਰ - ਜਨਾਹ ਤੇ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ’ ਚ 5 ਖ਼ਿਲਾਫ਼ ਕੇਸ ਦਰਜ

ਜ਼ੀਰਕਪੁਰ, 3 ਅਕਤੂਬਰ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਨਾਬਾਲਗ ਲੜਕੀ ਦੀ ਸ਼ਿਕਾਇਤ ‘ਤੇ ਉਸ ਨਾਲ ਜਬਰ-ਜਨਾਹ ਕਰਨ, ਜਾਨ ਤੋਂ ਮਾਰਨ ਦੀ ਕੋਸ਼ਿਸ਼ ਕਰਨ ਅਤੇ ਧਮਕਾਉਣ ਦੇ ਦੋਸ਼ ਹੇਠ ਪੰਜ ਨੌਜਵਾਨਾਂ ਖ਼ਿਲਾਫ਼ ਬੀ. ਐੱਨ.

ਅਜੀਤ ਡੈਸਕ 04-10-2026
ਜ਼ੀਰਕਪੁਰ, 3 ਅਕਤੂਬਰ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਨਾਬਾਲਗ ਲੜਕੀ ਦੀ ਸ਼ਿਕਾਇਤ ‘ਤੇ ਉਸ ਨਾਲ ਜਬਰ-ਜਨਾਹ ਕਰਨ, ਜਾਨ ਤੋਂ ਮਾਰਨ ਦੀ ਕੋਸ਼ਿਸ਼ ਕਰਨ ਅਤੇ ਧਮਕਾਉਣ ਦੇ ਦੋਸ਼ ਹੇਠ ਪੰਜ ਨੌਜਵਾਨਾਂ ਖ਼ਿਲਾਫ਼ ਬੀ.ਐੱਨ.ਐੱਸ. ਦੀਆਂ ਵੱਖ-ਵੱਖ ਧਾਰਾਵਾਂ ਅਤੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਗਿਆਨੀ, ਆਰੀਆਨ, ਵਿਸ਼ਾਲ, ਸਾਹਿਲ ਅਤੇ ਅਰਵਿੰਦ ਵਾਸੀ ਬਲਟਾਣਾ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੇ ਬਿਆਨ ‘ਚ ਪੀੜਤਾ ਨੇ ਦੱਸਿਆ ਕਿ ਉਹ ਬਲਟਾਣਾ ਵਿਖੇ ਅਬੀਰਾ ਕੰਪਨੀ ‘ਚ ਸਫ਼ਾਈ ਦਾ ਕੰਮ ਕਰਦੀ ਹੈ। ਇਸ ਦੌਰਾਨ ਕੰਪਨੀ ‘ਚ ਕੰਮ ਕਰਨ ਵਾਲੇ ਗਿਆਨੀ ਨੇ ਉਸ ਨੂੰ ਬਹਿਲਾ-ਫੁਸਲਾ ਕੇ ਉਸ ਨਾਲ ਸਰੀਰਕ ਸੰਬੰਧ ਬਣਾਏ। ਜਦੋਂ ਉਸ ਨੇ ਦੁਬਾਰਾ ਗ਼ਲਤ ਕੰਮ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਮਨ੍ਹਾ ਕਰ ਦਿੱਤਾ। ਇਨਕਾਰ ਕਰਨ ‘ਤੇ ਉਸ ਨੇ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਅਤੇ ਚੁੰਨੀ ਨਾਲ ਉਸ ਦਾ ਗਲ ਘੋਟਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਕਤ ਚਾਰੋਂ ਮੁਲਜ਼ਮ ਵੀ ਉਥੇ ਹੀ ਮੌਜੂਦ ਸਨ। ਜਦੋਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਸਾਰਿਆਂ ਨੇ ਉਸ ਨੂੰ ਘੇਰ ਲਿਆ ਤੇ ਉਥੇ ਪਿਆ ਕੈਮੀਕਲ ਜ਼ਬਰਦਸਤੀ ਉਸ ਦੇ ਮੂੰਹ ‘ਚ ਪਾ ਦਿੱਤਾ। ਘਟਨਾ ਤੋਂ ਬਾਅਦ ਉਸ ਦੀ ਸਿਹਤ ਖ਼ਰਾਬ ਹੋਣ ‘ਤੇ ਉਸ ਦਾ ਹਸਪਤਾਲ ‘ਚ ਇਲਾਜ ਵੀ ਕਰਵਾਇਆ ਗਿਆ। ਪੀੜਤਾ ਦਾ ਦੋਸ਼ ਹੈ ਕਿ ਬਾਅਦ ‘ਚ ਮੁਲਜ਼ਮ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਡਰਾਉਣ-ਧਮਕਾਉਣ ਤੇ ਮਾਮਲੇ ਬਾਰੇ ਕਿਸੇ ਨੂੰ ਨਾ ਦੱਸਣ ਲਈ ਦਬਾਅ ਬਣਾਇਆ ਗਿਆ। ਪੁਲਿਸ ਵਲੋਂ 2 ਅਕਤੂਬਰ ਨੂੰ ਪੀੜਤਾ ਦੇ ਘਰ ਜਾ ਕੇ ਉਸ ਦੇ ਮਾਤਾ-ਪਿਤਾ ਦੀ ਮੌਜੂਦਗੀ ‘ਚ ਬਿਆਨ ਦਰਜ ਕੀਤੇ ਗਏ ਅਤੇ ਸ਼ਿਕਾਇਤ ਤੇ ਬਿਆਨਾਂ ਦੇ ਆਧਾਰ ‘ਤੇ ਬੀ. ਐੱਨ. ਐੱਸ. ਦੀਆਂ ਧਾਰਾਵਾਂ 65 (1), 109, 351 (3), 126 (2), 123, 61 (2) ਅਤੇ 3 (5) ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਉਧਰ ਮਾਮਲੇ ਦੇ ਪੜਤਾਲੀਆ ਅਫ਼ਸਰ ਐੱਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬਾਕੀ ਦੋਸ਼ੀਆਂ ਦੀ ਭਾਲ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।
ਪਿਛਲੀ ਖ਼ਬਰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੀ ਖੁਸ਼ੀ ’ ਚ ਵੰਡੇ ਲੱਡੂ ਅਗਲੀ ਖ਼ਬਰ ਥਾਣਾ ਸਿਟੀ ਅੱਗੇ ਰਸਤੇ ’ ਚ ਖੜ੍ਹੀਆਂ ਐਕਸੀਡੈਂਟਲ ਗੱਡੀਆਂ ਨੂੰ ਤੁਰੰਤ ਚੁਕਵਾਇਆ ਜਾਵੇ - ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।