04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮੀਟਿੰਗ ਦੌਰਾਨ ਸਰਕਾਰ ਵਲੋਂ ਡੀ . ਏ . ਸੰਬੰਧੀ ਅਧੂਰਾ ਪੱਤਰ ਜਾਰੀ ਕਰਨ ਦੀ ਨਿਖੇਧੀ

ਖਰੜ, 3 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮੀਟਿੰਗ ਗੁਰਦੁਆਰਾ ਅਕਾਲੀ ਦਫ਼ਤਰ ਖਰੜ ਵਿਖੇ ਰਾਮ ਕਿਸ਼ਨ ਧੁੰਨਕੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ‘ਚ ਐਸੋਸੀਏਸ਼ਨ ਦੇ ਹੋਰਨਾਂ ਮੈਂਬਰਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 04-10-2026
ਖਰੜ, 3 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮੀਟਿੰਗ ਗੁਰਦੁਆਰਾ ਅਕਾਲੀ ਦਫ਼ਤਰ ਖਰੜ ਵਿਖੇ ਰਾਮ ਕਿਸ਼ਨ ਧੁੰਨਕੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ‘ਚ ਐਸੋਸੀਏਸ਼ਨ ਦੇ ਹੋਰਨਾਂ ਮੈਂਬਰਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜ਼ਰੂਰੀ ਮੰਗਾਂ ਨੂੰ ਅਜੇ ਤੱਕ ਪ੍ਰਵਾਨ ਨਹੀਂ ਕੀਤਾ ਗਿਆ, ਜਦਕਿ ਸਰਕਾਰ ਦਾ ਕਾਰਜਕਾਲ ਬਹੁਤ ਥੋੜ੍ਹਾ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 18 ਫ਼ੀਸਦੀ ਡੀ. ਏ. ਦੇਣ ਦੀ ਬਜਾਏ ਸਿਰਫ਼ 8 ਫ਼ੀਸਦੀ ਡੀ. ਏ. ਹੀ ਦਿੱਤਾ ਗਿਆ ਹੈ, ਜੋ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਗੁੰਮਰਾਹ ਕਰਨ ਦੀ ਚਾਲ ਹੈ। ਉਨ੍ਹਾਂ ਕਿਹਾ ਕਿ ਡੀ. ਏ. ਦੇ ਏਰੀਅਰ ਬਾਰੇ ਸਰਕਾਰ ਨੇ ਚੁੱਪੀ ਧਾਰਨ ਕੀਤੀ ਹੋਈ ਹੈ, ਪਰ ਮੁਲਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਆਪਣਾ ਹੱਕ ਲੈਣ ਲਈ ਸੰਘਰਸ਼ ਜਾਰੀ ਰੱਖਣਗੀਆਂ। ਬੁਲਾਰਿਆਂ ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਜੇਕਰ ਸਰਕਾਰ ਨੇ ਆਉਣ ਵਾਲੇ ਦਿਨਾਂ ਵਿਚ ਜ਼ਰੂਰੀ ਮੰਗਾਂ ਨਾ ਮੰਨੀਆਂ ਤਾਂ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਮਹਾਂਰੈਲੀ ‘ਚ ਪੰਜਾਬ ਦੀਆਂ ਸਾਰੀਆਂ ਮੁਲਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵਧ ਚੜ੍ਹ ਕੇ ਹਿੱਸਾ ਲੈਣਗੀਆਂ। ਮੀਟਿੰਗ ਵਿਚ ਸੰਸਥਾ ਸੰਗਰੂਰ ਰੈਲੀ ਵਿਚ ਸ਼ਾਮਿਲ ਹੋਣ ਦਾ ਪ੍ਰਣ ਵੀ ਕੀਤਾ ਗਿਆ। ਮੀਟਿੰਗ ‘ਚ ਸਵਰਨ ਸਿੰਘ, ਸੌਦਾਗਰ ਸਿੰਘ, ਗੁਣਵੰਤ ਸਿੰਘ, ਮਹਿੰਦਰ ਸਿੰਘ ਖੋਖਰ, ਮਹਿੰਦਰ ਸਿੰਘ ਰਾਹੀ, ਸੁਰਿੰਦਰ ਸਿੰਘ ਜੰਡਪੁਰੀ, ਰਜਿੰਦਰ ਸਿੰਘ ਘੜੂੰਆਂ, ਧਰਮ ਸਿੰਘ, ਗੁਲਜ਼ਾਰ ਸਿੰਘ ਗਰੇਵਾਲ, ਜੁਗਿੰਦਰ ਸਿੰਘ, ਗੁਰਦੀਪ ਸਿੰਘ ਤੇ ਗੁਰਪਾਲ ਸਿੰਘ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੋਨਾਲਿਕਾ ਨੇ 6 ਮਹੀਨਿਆਂ ਵਿੱਚ ਪਾਰ ਕੀਤਾ 1 ਲੱਖ ਟਰੈਕਟਰ ਵਿਕਰੀ ਦਾ ਅੰਕੜਾ ਅਗਲੀ ਖ਼ਬਰ ਸਿਵਲ ਹਸਪਤਾਲ ਡੇਰਾਬੱਸੀ ਨੂੰ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਵਲੋਂ ਕੰਪਿਊਟਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।