06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ - ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਐੱਸ. ਏ.

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕਰਦਾ ਹੋਇਆ ਰਾਗੀ ਜਥਾ। ਅਜੀਤ ਤਸਵੀਰ 06-10-2026
ਐੱਸ. ਏ. ਐੱਸ. ਨਗਰ, 5 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਜੋਤੀ-ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸੰਬੰਧ ‘ਚ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਚਮਕੌਰ ਸਿੰਘ ਪਟਿਆਲਾ ਵਾਲਿਆਂ ਦੇ ਢਾਡੀ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੇ 1539 ਈ. ‘ਚ ਜੋਤੀ-ਜੋਤਿ ਸਮਾਉਣ ਦਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ‘ਚ ਵਿਸਥਾਰ ਸਹਿਤ ਸੁਣਾਇਆ। ਇਸ ਤੋਂ ਬਾਅਦ ਭਾਈ ਪ੍ਰਿਤਪਾਲ ਸਿੰਘ ਦੇ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੁਆਰਾ ਮਾਨਵਤਾ ਦੀ ਭਲਾਈ ਲਈ ਕੀਤੀਆਂ ਗਈਆਂ ਚਾਰ ਉਦਾਸੀਆਂ ਬਾਰੇ ਸੰਖੇਪ ‘ਚ ਸੰਗਤਾਂ ਨੂੰ ਜਾਣੂ ਕਰਵਾਇਆ, ਜਦਕਿ ਭਾਈ ਅਮਰਜੀਤ ਸਿੰਘ ਖ਼ਾਲਸਾ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸੇ ਦੌਰਾਨ ਭਾਈ ਬਹਾਦਰ ਸਿੰਘ ਸੇਵਕ, ਭਾਈ ਗੁਰਦੀਪ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਰਵਿੰਦਰ ਸਿੰਘ, ਭਗੜਾਨੇ ਵਾਲਿਆਂ ਦੇ ਕਵੀਸ਼ਰੀ ਜਥੇ, ਭਾਈ ਘਨ੍ਹੱਈਆ ਕੀਰਤਨੀ ਜਥੇ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ, ਬੀਬੀ ਪਲਵਿੰਦਰ ਕੌਰ ਤੇ ਬੀਬੀ ਬਖਸ਼ਿੰਦਰ ਕੌਰ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਬਲਜਿੰਦਰ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ, ਜਦਕਿ ਲੋੜਵੰਦਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸੰਗਤਾਂ ਵਿਚਕਾਰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਬਲਾਕ ਮਾਜਰੀ ਖੇਤਰ ਦੀਆਂ ਸੰਪਰਕ ਸੜਕਾਂ ’ ਤੇ ਗਟਕਾ ਪਾਉਣ ਤੋਂ 5 ਮਹੀਨੇ ਬਾਅਦ ਵੀ ਨਹੀਂ ਅਗਲੀ ਖ਼ਬਰ ਪੰਜਾਬ ਇੰਜੀਨੀਅਰਿੰਗ ਕਾਲਜ ’ ਚ ‘ ਪਾਵਰ ਗਰਿਡ ਸੈਂਟਰ ’ ਦੀ ਹੋਈ ਸਥਾਪਨਾ ਦੋਵਾਂ ਸੰਸਥਾਵਾਂ ਵਿਚਕਾਰ ਹੋਏ ਸਮਝੌਤਾ ਪੱਤਰ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।