06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਾਬਕਾ ਡਿਪਟੀ ਮੇਅਰ ਬੇਦੀ ਵਲੋਂ ਨਵ - ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ‘ਮਿਸ਼ਨ 2027’ ਲਈ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਦਾ ਦਿੱਤਾ ਭਰੋਸਾ

ਐੱਸ. ਏ.

ਅਜੀਤ ਡੈਸਕ 06-10-2026
ਐੱਸ.ਏ.ਐੱਸ. ਨਗਰ, 5 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਦਿੱਲੀ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਬੇਦੀ ਨੇ ਪ੍ਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੁਹਾਲੀ ਦੀ ਸਮੁੱਚੀ ਕਾਂਗਰਸ ਟੀਮ ‘ਮਿਸ਼ਨ-2027’ ਲਈ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰੇਗੀ। ਬੇਦੀ ਨੇ ਕਿਹਾ ਕਿ ਲੋਕ ਸਭਾ ‘ਚ ਐਲ. ਓ. ਪੀ. ਰਾਹੁਲ ਗਾਂਧੀ ਨੇ ਜੋ ਭਰੋਸਾ ਪ੍ਰਗਟ ਸਿੰਘ ‘ਤੇ ਪ੍ਰਗਟਾਇਆ ਹੈ, ਅਸੀਂ ਉਸ ਨੂੰ ਪੂਰਾ ਕਰਨ ਲਈ ਦਿਨ-ਰਾਤ ਮਿਹਨਤ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਂਗਰਸ ਨੂੰ ਮੁੜ ਸੱਤਾ ‘ਚ ਲਿਆਉਣ ਲਈ ਅਸੀਂ ਹਰ ਘਰ ਤੱਕ ਜਾਵਾਂਗੇ ਅਤੇ ਕਾਂਗਰਸ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਵਾਂਗੇ। ਇਸ ਮੁਲਾਕਾਤ ਦੌਰਾਨ ਮੁਹਾਲੀ ਹਲਕੇ ਸਮੇਤ ਪੰਜਾਬ ਦੇ ਰਾਜਸੀ ਹਾਲਾਤਾਂ ‘ਤੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸੇ ਦੌਰਾਨ ਪ੍ਰਗਟ ਸਿੰਘ ਨੇ ਬੇਦੀ ਨੂੰ ਭਰੋਸਾ ਦਿੱਤਾ ਕਿ ਸਮੁੱਚੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ।
ਪਿਛਲੀ ਖ਼ਬਰ ਮਾਇਆ ਗਾਰਡਨ ਸਿਟੀ ’ ਚ ਕੂੜਾਦਾਨ ’ ਚੋਂ ਮਿਲਿਆ ਵਿਕਸਿਤ ਭਰੂਣ ਪੁਲਿਸ ਵਲੋਂ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ, ਸੀ.ਸੀ.ਟੀ.ਵੀ.... ਅਗਲੀ ਖ਼ਬਰ ਆਨਲਾਈਨ ਟਰਾਂਸਫਰ ਪਾਲਿਸੀ ਦੇ ਵਿਰੋਧ ’ ਚ ਨਰਸਿੰਗ ਅਫ਼ਸਰਾਂ ਦੀ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।