06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੰਜਾਬ ਦੇ ਫ਼ੂਡ ਸਪਲਾਈ ਮੰਤਰੀ ਕਟਾਰੂਚੱਕ ਨੇ ਖਰੜ ਦੀ ਅਨਾਜ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਖਰੜ, 5 ਅਕਤੂਬਰ (ਤਰਸੇਮ ਸਿੰਘ ਜੰਡਪੁਰੀ)-ਅੱਜ ਖਰੜ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਦੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹਲਕਾ ਖਰੜ ਦੇ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਸਮੇਤ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਵੀ ਮੌਜੂਦ ਸਨ।

ਖਰੜ ਦੀ ਮੰਡੀ ’ਚੋਂ ਇਕ ਵੀ ਬੋਰੀ ਨਹੀਂ ਚੁੱਕੀ ਗਈ-ਪ੍ਰਧਾਨ ਆੜ੍ਹਤੀ ਐਸੋਸੀਏਸ਼ਨ 06-10-2026
ਖਰੜ, 5 ਅਕਤੂਬਰ (ਤਰਸੇਮ ਸਿੰਘ ਜੰਡਪੁਰੀ)-ਅੱਜ ਖਰੜ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਦੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹਲਕਾ ਖਰੜ ਦੇ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਸਮੇਤ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਭਰ ‘ਚ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਖ਼ਰੀਦ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਦੌਰਾਨ ਖਰੜ ਦੀ ਅਨਾਜ ਮੰਡੀ ਵਿਖੇ ਚੱਲ ਰਹੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ‘ਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ‘ਚੋਂ ਖ਼ਰੀਦ ਏਜੰਸੀਆਂ ਵਲੋਂ 3.44 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੇ ਗਏ ਝੋਨੇ ਦੇ ਬਦਲੇ ਕਿਸਾਨਾਂ ਨੂੰ 188 ਕਰੋੜ ਰੁ. ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਝੋਨੇ ਦੀ ਲਿਫ਼ਟਿੰਗ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੰਡੀਆਂ ‘ਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਕੋਟੇ ਲਈ ਨਿਰਧਾਰਤ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਆਸਾਨੀ ਨਾਲ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਖ਼ਰੀਦ ਕਾਰਜਾਂ ਲਈ ਭਾਰਤੀ ਰਿਜ਼ਰਵ ਬੈਂਕ ਵਲੋਂ 42,700 ਕਰੋੜ ਰੁ. ਦੀ ਨਕਦ ਕਰਜ਼ਾ ਸੀਮਾ ਪਹਿਲਾਂ ਹੀ ਮਨਜ਼ੂਰ ਕੀਤੀ ਜਾ ਚੁੱਕੀ ਹੈ। ਇਸ ਮੌਕੇ ਐੱਸ.ਡੀ.ਐੱਮ. ਖਰੜ ਗੁਰਮੀਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਵਰਿੰਦਰ ਕੁਮਾਰ, ਪ੍ਰਿੰਸ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਸਪਾਲ ਸਿੰਘ ਨਿਆਮੀਆਂ ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ। ਖਰੜ ਦੀ ਅਨਾਜ ਮੰਡੀ ‘ ਚੋਂ ਇਕ ਵੀ ਬੋਰੀ ਨਹੀਂ ਚੁੱਕੀ ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਖਰੜ ਦੇ ਪ੍ਰਧਾਨ ਨਰਿੰਦਰ ਕੁਮਾਰ ਸ਼ਰਮਾ ਦੋਸ਼ ਲਗਾਏ ਕਿ ਖਰੜ ਦੀ ਅਨਾਜ ਮੰਡੀ ‘ਚ 80 ਹਜ਼ਾਰ ਦੇ ਕਰੀਬ ਝੋਨੇ ਦੀਆਂ ਬੋਰੀਆਂ ਭਰ ਜਾ ਚੁੱਕੀਆਂ ਹਨ, ਪਰ ਅੱਜ ਤੱਕ ਇਕ ਵੀ ਬੋਰੀ ਦੀ ਲਿਫ਼ਟਿੰਗ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸ਼ੈਲਰ ਮਾਲਕ ਸਿਰਫ਼ ਆਪਣੀ ਹੀ ਝੋਨੇ ਦੀ ਫ਼ਸਲ ਨੂੰ ਚੁੱਕ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਖਰੜ ਦੀ ਅਨਾਜ ਮੰਡੀ ‘ਚੋਂ ਝੋਨੇ ਦੀ ਲਿਫ਼ਟਿੰਗ ਦਾ ਪ੍ਰਬੰਧ ਕੀਤਾ ਜਾਵੇ।
ਪਿਛਲੀ ਖ਼ਬਰ ਪੰਜਾਬ ’ ਚ ਨਵ - ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਬਣੇਗੀ ਕਾਂਗਰਸ ਦੀ ਸਰਕਾਰ - ਬੰਨੀ ਕੰਗ ਅਗਲੀ ਖ਼ਬਰ ‘ ਗੈਂਗਸਟਰਾਂ ’ ਤੇ ਵਾਰ ’ ਮੁਹਿੰਮ ਦਾ 258 ਵਾਂ ਦਿਨ ਪੰਜਾਬ ਪੁਲਿਸ ਵਲੋਂ 575 ਥਾਈਂ ਛਾਪੇਮਾਰੀ, 231 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।