06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੰਜਾਬ ’ ਚ ਨਵ - ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਬਣੇਗੀ ਕਾਂਗਰਸ ਦੀ ਸਰਕਾਰ - ਬੰਨੀ ਕੰਗ

ਖਰੜ, 5 ਅਕਤੂਬਰ (ਜੰਡਪੁਰੀ)-ਕਾਂਗਰਸ ਹਾਈਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਲਗਾਏ ਜਾਣ ਕਾਰਨ ਕਾਂਗਰਸੀ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ‘ਚ ਪੰਜਾਬ ‘ਚ ਪ੍ਰਗਟ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਣੇਗੀ।

ਅਜੀਤ ਡੈਸਕ 06-10-2026
ਖਰੜ, 5 ਅਕਤੂਬਰ (ਜੰਡਪੁਰੀ)-ਕਾਂਗਰਸ ਹਾਈਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਲਗਾਏ ਜਾਣ ਕਾਰਨ ਕਾਂਗਰਸੀ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ‘ਚ ਪੰਜਾਬ ‘ਚ ਪ੍ਰਗਟ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਵੀ ਅੱਜ ਸੋਚ ਮੌਜੂਦਾ ਸਰਕਾਰ ਦੇ ਉਲਟ ਹੋ ਚੁੱਕੀ ਹੈ, ਜਿਸ ਕਰਕੇ ਲੋਕ ਕਾਂਗਰਸ ਨਾਲ ਜੁੜ ਰਹੇ ਹਨ। ਇਸੇ ਦੌਰਾਨ ਪ੍ਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ਦੀ ਖੁਸ਼ੀ ‘ਚ ਕਾਂਗਰਸੀ ਵਰਕਰਾਂ ‘ਚ ਲੱਡੂ ਵੀ ਵੰਡੇ ਗਏ। ਇਸ ਮੌਕੇ ਕ੍ਰਿਪਾਲ ਸਿੰਘ ਖਿਜ਼ਰਾਬਾਦ, ਡਾ. ਅਮਰਜੀਤ ਸਿੰਘ, ਗਿਆਨ ਸਿੰਘ ਘੰਡੌਲੀ, ਸਰਬਜੀਤ ਸਿੰਘ ਟੋਡਰ ਮਾਜਰਾ, ਡਾ. ਜਸਵਿੰਦਰ ਸਿੰਘ ਪਡਿਆਲਾ, ਰਣਜੀਤ ਸਿੰਘ ਖੱਦਰੀ, ਰਣਜੀਤ ਸਿੰਘ ਪੜੌਲ, ਨਰਿੰਦਰ ਸਿੰਘ ਢਕੌਰਾਂ, ਸੇਠੀ ਮੁੱਲਾਪੁਰ ਗਰੀਬਦਾਸ, ਰੋਹਿਤ ਤੀੜਾ, ਕੁਲਵਿੰਦਰ ਸਿੰਘ ਬੰਨ੍ਹਮਾਜਰਾ, ਅਵਤਾਰ ਸਿੰਘ ਤਾਰੀ ਤੇ ਸੋਨੂੰ ਝੰਜੇੜੀ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਨਰਾਜ ਕੌਰ ਪਿਤਾ - ਅਮਰਵੀਰ ਸਿੰਘ ਮਾਤਾ - ਮਨਪ੍ਰੀਤ ਕੌਰ ਵਾਸੀ - ਸੈਦਪੁਰਾ (ਡੇਰਾ ਬੱਸੀ) ਜ਼ਿਲ੍ਹਾ - ਐੱਸ.ਏ.ਐੱਸ. ਨਗਰ ਅਗਲੀ ਖ਼ਬਰ ਪੰਜਾਬ ਦੇ ਫ਼ੂਡ ਸਪਲਾਈ ਮੰਤਰੀ ਕਟਾਰੂਚੱਕ ਨੇ ਖਰੜ ਦੀ ਅਨਾਜ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।