06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਵਿਧਾਇਕ ਰੰਧਾਵਾ ਵਲੋਂ ਜ਼ੀਰਕਪੁਰ ’ ਚ 2.78 ਕਰੋੜ ਰੁ . ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

ਜ਼ੀਰਕਪੁਰ, 5 ਅਕਤੂਬਰ (ਹੈਪੀ ਪੰਡਵਾਲਾ)- ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਅੱਜ ਨਾਭਾ-ਭਬਾਤ ਅਤੇ ਨਾਭਾ ਹਾਈਗਰਾਊਂਡ ਰੋਡ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ। ਕਰੀਬ 2 ਕਰੋੜ 78 ਲੱਖ ਰੁ.

ਅਜੀਤ ਡੈਸਕ 06-10-2026
ਜ਼ੀਰਕਪੁਰ, 5 ਅਕਤੂਬਰ (ਹੈਪੀ ਪੰਡਵਾਲਾ)- ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਅੱਜ ਨਾਭਾ-ਭਬਾਤ ਅਤੇ ਨਾਭਾ ਹਾਈਗਰਾਊਂਡ ਰੋਡ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ। ਕਰੀਬ 2 ਕਰੋੜ 78 ਲੱਖ ਰੁ. ਦੀ ਲਾਗਤ ਨਾਲ ਬਣਨ ਵਾਲੀ ਇਨ੍ਹਾਂ ਸੜਕਾਂ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਹੋਰ ਸੁਖਾਲੀ ਹੋਵੇਗੀ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਹਲਕਾ ਡੇਰਾਬੱਸੀ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ। ਲੋਕਾਂ ਨੇ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਵਿਧਾਨ ਸਭਾ ‘ਚ ਭੇਜਿਆ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਤੇ ਉਨ੍ਹਾਂ ਦੇ ਹਿੱਤਾਂ ਲਈ ਕੰਮ ਕਰਨਾ ਹੀ ਹੁਣ ਮੁੱਖ ਜ਼ਿੰਮੇਵਾਰੀ ਹੈ। ਵਿਧਾਇਕ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਨੂੰ ਹੋਰ ਤੇਜ਼ੀ ਨਾਲ ਮੁਕੰਮਲ ਕਰਨ ਲਈ ਤਕਨੀਕੀ (ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ ਰਾਜਪਾਲ ਨੇ ਵਿੱਦਿਅਕ ਖੇਤਰ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ , ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਨੇ 6 ਵੇਂ ਗਲੋਬਲ ਐਜੂਕੇਸ਼ਨ ਸੰਮੇਲਨ ਦੀ ਕੀਤੀ ਮੇਜ਼ਬਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।