07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਉਦੈਵੀਰ ਢਿੱਲੋਂ ਨੇ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਦਿੱਤੀ ਮੁਬਾਰਕਬਾਦ

ਡੇਰਾਬੱਸੀ, 6 ਅਕਤੂਬਰ (ਗੁਰਮੀਤ ਸਿੰਘ)-ਹਲਕਾ ਡੇਰਾਬੱਸੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਨਗਰ ਕੌਂਸਲ ਜ਼ੀਰਕਪੁਰ ਦੇ ਸਾਬਕਾ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਗੁਲਦਸਤਾ ਭੇਟ ਕਰਕੇ ਮੁਬਾਰਕਬਾਦ ਦਿੱਤੀ। ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਡੇਰਾਬੱਸੀ ਹਲਕੇ ਅਤੇ ਜ਼ੀਰਕਪੁਰ ਖੇਤਰ ‘ਚ ਕਾਂਗਰਸ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਸਮੇਤ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ।

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਗੁਲਦਸਤਾ ਭੇਟ ਕਰਕੇ ਮੁਬਾਰਕਬਾਦ ਦਿੰਦੇ ਹੋਏ ਉਦੈਵੀਰ ਸਿੰਘ ਢਿੱਲੋਂ। ਅਜੀਤ ਤਸਵੀਰ 07-10-2026
ਡੇਰਾਬੱਸੀ, 6 ਅਕਤੂਬਰ (ਗੁਰਮੀਤ ਸਿੰਘ)-ਹਲਕਾ ਡੇਰਾਬੱਸੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਨਗਰ ਕੌਂਸਲ ਜ਼ੀਰਕਪੁਰ ਦੇ ਸਾਬਕਾ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਗੁਲਦਸਤਾ ਭੇਟ ਕਰਕੇ ਮੁਬਾਰਕਬਾਦ ਦਿੱਤੀ। ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਡੇਰਾਬੱਸੀ ਹਲਕੇ ਅਤੇ ਜ਼ੀਰਕਪੁਰ ਖੇਤਰ ‘ਚ ਕਾਂਗਰਸ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਸਮੇਤ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਦੈਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪਰਗਟ ਸਿੰਘ ਦੇ ਤਜ਼ਰਬੇ ਅਤੇ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ ਦੇ ਕਾਂਗਰਸੀ ਆਗੂ ਤੇ ਵਰਕਰ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ। ਇਸੇ ਦੌਰਾਨ ਸੂਬਾ ਪ੍ਰਧਾਨ ਪਰਗਟ ਸਿੰਘ ਨੇ ਉਦੈਵੀਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰੇਕ ਆਗੂ ਅਤੇ ਵਰਕਰ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਪੰਜਾਬ ‘ਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ।
ਪਿਛਲੀ ਖ਼ਬਰ ਪਿੰਡ ਅਮਲਾਲਾ ਵਿਖੇ ਦੂਜਾ ਕ੍ਰਿਕਟ ਟੂਰਨਾਮੈਂਟ ਸ਼ਾਨੋ - ਸ਼ੌਕਤ ਨਾਲ ਸਮਾਪਤ ਵਿਧਾਇਕ ਰੰਧਾਵਾ ਨੇ ਪਿੰਡ ਦੇ ਮੈਦਾਨ ਨੂੰ ਪੀ.ਸ... ਅਗਲੀ ਖ਼ਬਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ . ਕੇ . ਵਲੋਂ ਵਾ . ਨੰ . 2 ਵਿਖੇ ਕਰੀਬ 65 ਲੱਖ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।