08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਲੋਕਾਂ ਦੇ ਸੁਝਾਵਾਂ ਨੂੰ ਚੋਣ ਮੈਨੀਫੈਸਟੋ ’ ਚ ਸ਼ਾਮਿਲ ਕਰਨ ਲਈ ਅਕਾਲੀ ਦਲ ਵਲੋਂ ਡੋਰ - ਟੂ - ਡੋਰ ਮੁਹਿੰਮ ਦੀ ਸ਼ੁਰੂਆਤ

ਡੇਰਾਬੱਸੀ, 7 ਅਕਤੂਬਰ (ਗੁਰਮੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲੋਕਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਲੋੜਾਂ ਨੂੰ ਜਾਣਨ ਲਈ ਡੇਰਾਬੱਸੀ ‘ਚ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਮੁਹਿੰਮ ਦੀ ਸ਼ੁਰੂਆਤ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਸੀਨੀਅਰ ਆਗੂ ਐਨ.

ਅਜੀਤ ਡੈਸਕ 08-10-2026
ਡੇਰਾਬੱਸੀ, 7 ਅਕਤੂਬਰ (ਗੁਰਮੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲੋਕਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਲੋੜਾਂ ਨੂੰ ਜਾਣਨ ਲਈ ਡੇਰਾਬੱਸੀ ‘ਚ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਮੁਹਿੰਮ ਦੀ ਸ਼ੁਰੂਆਤ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਸੀਨੀਅਰ ਆਗੂ ਐਨ. ਕੇ. ਸ਼ਰਮਾ ਵਲੋਂ ਰਾਮ ਲੀਲ੍ਹਾ ਗਰਾਊਂਡ ਤੋਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕਰਕੇ ਕੀਤਾ ਗਿਆ। ਇਸ ਮੌਕੇ ਐਨ. ਕੇ. ਸ਼ਰਮਾ ਨੇ ਵਰਕਰਾਂ ਨਾਲ ਮੀਟਿੰਗ ਕਰਕੇ ਮੁਹਿੰਮ ਦੀ ਰੂਪ-ਰੇਖਾ ਸਾਂਝੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਵਰਕਰਾਂ ਸਮੇਤ ਬਾਜ਼ਾਰਾਂ ਅਤੇ ਦੁਕਾਨਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਸਾਧਿਆ ਅਤੇ ਸੁਝਾਅ ਦਰਜ ਕਰਨ ਵਾਲੇ ਫਾਰਮ ਤਕਸੀਮ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਫਾਰਮਾਂ ਰਾਹੀਂ ਲੋਕ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਅਤੇ ਮੰਗਾਂ ਪਾਰਟੀ ਤੱਕ ਪਹੁੰਚਾ ਸਕਦੇ ਹਨ। ਪਾਰਟੀ ਆਗੂਆਂ ਨੇ ਕਿਹਾ ਕਿ ਲੋਕਾਂ ਤੋਂ ਮਿਲਣ ਵਾਲੇ ਸੁਝਾਵਾਂ ਦਾ ਅਧਿਐਨ ਕਰਕੇ ਆਗਾਮੀ ਚੋਣ ਮੈਨੀਫੈਸਟੋ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਮੈਨੀਫੈਸਟੋ ‘ਚ ਜ਼ਮੀਨੀ ਮੁੱਦਿਆਂ ਅਤੇ ਲੋਕਾਂ ਦੀਆਂ ਅਸਲ ਲੋੜਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਪੀ. ਏ. ਸੀ. ਮੈਂਬਰ ਭੁਪਿੰਦਰ ਸਿੰਘ ਸੈਣੀ, ਕ੍ਰਿਸ਼ਨ ਪਾਲ ਸ਼ਰਮਾ, ਹਰਵਿੰਦਰ ਸਿੰਘ ਪਿੰਕਾ, ਹਰਿੰਦਰ ਸਿੰਘ ਹਨੀ, ਸੁਖਵਿੰਦਰ ਸਿੰਘ, ਮਾਨਵਿੰਦਰ ਸਿੰਘ ਟੋਨੀ ਰਾਣਾ, ਜਤਿੰਦਰ ਪਨੇਸਰ, ਪ੍ਰੀਤ ਪਾਲ ਸਿੰਘ ਵਿੱਕੀ, ਅਮਰੀਸ਼ ਭੱਲਾ, ਗੌਰਵ ਸ਼ਰਮਾ ਅਤੇ ਜਤਿੰਦਰ ਸਿੰਘ ਸਮੇਤ ਵੱਡੀ ਗਿਣਤੀ ‘ਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਕਾਲਜ -11 ’ ਚ ਵਾਤਾਵਰਨ ਸੁਸਾਇਟੀ ‘ ਉਰਵੀ ’ ਨੇ ਮਾਡਲਿੰਗ ਅਤੇ ਕੋਲਾਜ ਮੇਕਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਘੱਗਰ ’ ਚ ਨਾਜਾਇਜ਼ ਮਾਈਨਿੰਗ ’ ਤੇ ਪੁਲਿਸ ਦਾ ਛਾਪਾ , ਗਰੇਵਲ ਨਾਲ ਭਰੀਆਂ ਦੋ ਟਰੈਕਟਰ - ਟਰਾਲੀਆਂ ਜ਼ਬਤ ਦੋ ਮੁਲਜ਼ਮ ਗ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।