11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਰਕਾਰੀ ਕਾਲਜ-11 ’ਚ ਪੋਕਸੋ ਐਕਟ ਸੰਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ

ਚੰਡੀਗੜ੍ਹ, 9 ਅਕਤੂਬਰ (ਮਾਰਕੰਡਾ)-ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਸੈਕਟਰ-11 ਚੰਡੀਗੜ੍ਹ ਵਿਖੇ ਪੋਸਕੋ ਐਕਟ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ਨੂੰ ਸੁਰੱਖਿਆ, ਕਾਨੂੰਨੀ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਅਤੇ ਸੰਵੇਦਨਸ਼ੀਲ ਬਣਾਉਣਾ ਹੈ।

ਅਜੀਤ ਡੈਸਕ 10-10-2026
ਚੰਡੀਗੜ੍ਹ, 9 ਅਕਤੂਬਰ (ਮਾਰਕੰਡਾ)-ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਸੈਕਟਰ-11 ਚੰਡੀਗੜ੍ਹ ਵਿਖੇ ਪੋਸਕੋ ਐਕਟ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ਨੂੰ ਸੁਰੱਖਿਆ, ਕਾਨੂੰਨੀ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਅਤੇ ਸੰਵੇਦਨਸ਼ੀਲ ਬਣਾਉਣਾ ਹੈ। ਅਰੁਣ ਕੁਮਾਰ ਸੈਸ਼ਨ ਜੱਜ ਪੰਜਾਬ ਅਤੇ ਮੈਂਬਰ ਸਕੱਤਰ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਮਹੱਤਤਾ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਦੇ ਅਧਿਕਾਰ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੋਸਕੋ ਐਕਟ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਦੱਸਦਿਆਂ ਬੱਚਿਆਂ ਵਿਰੁੱਧ ਯਾਨ ਅਪਰਾਧਾਂ ਦੀ ਰੋਕਥਾਮ, ਰਿਪੋਰਟਿੰਗ ਅਤੇ ਸਜ਼ਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਬੱਚਿਆਂ ਲਈ ਅਨੁਕੂਲ ਕਾਨੂੰਨੀ ਪ੍ਰਕਿਰਿਆਵਾਂ ਅਤੇ ਸੰਯੁਕਤ ਰਾਸ਼ਟਰ ਵਲੋਂ ਉਤਸ਼ਾਹਿਤ ਸਿਧਾਂਤਾਂ ਅਨੁਸਾਰ ਬੱਚਿਆਂ ਲਈ ਸੁਰੱਖਿਅਤ ਮਾਹੌਲ ਬਣਾਉਣ ਦੀ ਮਹੱਤਤਾ ਉੱਤੇ ਵੀ ਜ਼ੋਰ ਦਿੱਤਾ। ਉਰਵਸ਼ੀ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੇ ਵਿਦਿਆਰਥੀਆਂ ਨੂੰ ਡਿਜ਼ੀਟਲ ਦੁਨੀਆ ਵਿਚ ਬੱਚਿਆਂ ਸਾਹਮਣੇ ਵੱਧ ਰਹੇ ਖਤਰਿਆਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਸਾਈਬਰ ਬੁਲਿੰਗ, ਆਨਲਾਈਨ ਪਰੇਸ਼ਾਨੀ, ਸੋਸ਼ਲ ਮੀਡੀਆ ਦੀ ਦੁਰਵਰਤੋਂ, ਸ਼ੱਕੀ ਆਨਲਾਈਨ ਸੰਚਾਰ ਅਤੇ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਨਿੱਜਤਾ ਬਣਾਈ ਰੱਖਣ, ਡਿਜ਼ੀਟਲ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਅਤੇ ਕਿਸੇ ਵੀ ਸਾਈਬਰ ਅਪਰਾਧ ਜਾਂ ਗਲਤ ਆਨਲਾਈਨ ਵਿਹਾਰ ਦੀ ਤੁਰੰਤ ਸੰਬੰਧਿਤ ਅਧਿਕਾਰੀਆਂ ਨੂੰ ਰਿਪੋਰਟ ਕਰਨ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਚੇਤ ਰਹਿਣ ਅਤੇ ਬੱਚਿਆਂ ਲਈ ਇੱਕ ਸੁਰੱਖਿਅਤ ਡਿਜ਼ੀਟਲ ਮਾਹੌਲ ਬਣਾਉਣ ਵਿੱਚ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ। ਇਹ ਸੈਸ਼ਨ ਬਹੁਤ ਹੀ ਜਾਣਕਾਰੀਪੂਰਨ ਰਿਹਾ ਅਤੇ ਵਿਦਿਆਰਥੀਆਂ ਨੂੰ ਇੱਕ ਸੁਰੱਖਿਅਤ, ਸਹਿਯੋਗੀ ਅਤੇ ਬੱਚਿਆਂ ਲਈ ਅਨੁਕੂਲ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਚੰਡੀਗੜ੍ਹ ਦੇ ਸਰਕਾਰੀ ਲੜਕੀਆਂ ਦੇ ਕਾਲਜ ਸੈਕਟਰ -11 ’ ਚ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਰਿਸ਼ਵਤ ਮਾਮਲੇ ’ਚ ਸੀ.ਬੀ.ਆਈ. ਵਲੋਂ ਗ੍ਰਿਫ਼ਤਾਰ ਸੈਨੇਟਰੀ ਇੰਸਪੈਕਟਰ ਸ਼ਕਤੀ ਸ਼ਰਮਾ ਮੁਅੱਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।