10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵੋਟ ਚੋਰੀ ਦੇ ਨਾਂਅ ’ ਤੇ ਕੇਂਦਰ ਸਰਕਾਰ ਦੀ ਦੋਗਲੀ ਨੀਤੀ ਆਈ ਸਾਹਮਣੇ - ਟਿੰਕੂ

ਖਰੜ, 9 ਅਕਤੂਬਰ (ਜੰਡਪੁਰੀ)-ਵੋਟ ਚੋਰੀ ਦੇ ਨਾਂਅ ‘ਤੇ ਕੇਂਦਰ ਸਰਕਾਰ ਦੀ ਦੋਗਲੀ ਨੀਤੀ ਲੋਕਾਂ ਦੇ ਸਾਹਮਣੇ ਆ ਚੁੱਕੀ ਹੈ, ਜਿਸ ਨਾਲ ਲੋਕਤੰਤਰ ਦਾ ਘਾਣ ਹੋ ਰਿਹਾ ਹੈ ਅਤੇ ਇਸ ਨੂੰ ਦੇਸ਼ ਵਾਸੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਖਰੜ-ਜੰਡਪੁਰ ਰੋਡ ‘ਤੇ ਸਥਿਤ ਅੰਮ੍ਰਿਤਪਾਲ ਸਿੰਘ ਰੋਮੀ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਨ ਮੌਕੇ ਕੀਤਾ।

ਅਜੀਤ ਡੈਸਕ 10-10-2026
ਖਰੜ, 9 ਅਕਤੂਬਰ (ਜੰਡਪੁਰੀ)-ਵੋਟ ਚੋਰੀ ਦੇ ਨਾਂਅ ‘ਤੇ ਕੇਂਦਰ ਸਰਕਾਰ ਦੀ ਦੋਗਲੀ ਨੀਤੀ ਲੋਕਾਂ ਦੇ ਸਾਹਮਣੇ ਆ ਚੁੱਕੀ ਹੈ, ਜਿਸ ਨਾਲ ਲੋਕਤੰਤਰ ਦਾ ਘਾਣ ਹੋ ਰਿਹਾ ਹੈ ਅਤੇ ਇਸ ਨੂੰ ਦੇਸ਼ ਵਾਸੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਖਰੜ-ਜੰਡਪੁਰ ਰੋਡ ‘ਤੇ ਸਥਿਤ ਅੰਮ੍ਰਿਤਪਾਲ ਸਿੰਘ ਰੋਮੀ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਆਗਾਮੀ ਵਿਧਾਨ ਸਭਾ ਚੋਣਾਂ ‘ਚ ਉਹ ਕਾਂਗਰਸ ਪਾਰਟੀ ਦਾ ਸਾਥ ਦੇਣ ਤਾਂ ਜੋ ਸੂਬੇ ਨੂੰ ਮੁੜ ਤੋਂ ਤਰੱਕੀ ਦੀਆਂ ਲੀਹਾਂ ‘ਤੇ ਅੱਗੇ ਲਿਜਾਇਆ ਜਾ ਸਕੇ। ਇਸ ਮੌਕੇ ਗੁਰਿੰਦਰ ਸਿੰਘ ਬੈਦਵਾਣ ਸਾਬਕਾ ਬਲਾਕ ਕਾਂਗਰਸ ਪ੍ਰਧਾਨ ਖਰੜ, ਮੋਨਿਕਾ, ਜੱਸੀ ਉਪ ਪ੍ਰਧਾਨ ਮਹਿਲਾ ਵਿੰਗ ਮੁਹਾਲੀ, ਐਡਵੋਕੇਟ ਸੁਖਦੀਪ ਕੌਰ ਲੀਗਲ ਐਡਵਾਈਜ਼ਰ ਮੁਹਾਲੀ ਕਾਂਗਰਸ ਪਾਰਟੀ, ਨੀਲਮ ਜਨਰਲ ਸੈਕਟਰੀ ਜ਼ਿਲ੍ਹਾ ਮੁਹਾਲੀ, ਮਨਪ੍ਰੀਤ ਸਿੰਘ ਬੱਤਰਾ ਸੀਨੀਅਰ ਕਾਂਗਰਸੀ ਆਗੂ ਤੇ ਕੁਲਦੀਪ ਸਿੰਘ ਓਇੰਦ ਨਿੱਜੀ ਸਕੱਤਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਟੀਚਰਜ਼ ਫ਼ਰੰਟ ਵਲੋਂ ਵਿੱਦਿਆ ਭਵਨ ਅੱਗੇ ਪੱਕਾ ਧਰਨਾ ਸ਼ੁਰੂ ਅਗਲੀ ਖ਼ਬਰ ਜ਼ਿਲ੍ਹਾ ਭਾਸ਼ਾ ਦਫ਼ਤਰ ਮੁਹਾਲੀ ਨੇ ਕੁਇਜ਼ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।