12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਵੋਟ ਚੋਰੀ ਵਿਰੁੱਧ ਚੰਡੀਗੜ੍ਹ ਕਾਂਗਰਸ ਦਾ ਅੰਦੋਲਨ ਤੇਜ਼ , ਸੈਕਟਰ -29, ਮੌਲੀਜਾਗਰਾਂ ਅਤੇ ਸੈਕਟਰ -56 ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ

ਚੰਡੀਗੜ੍ਹ, 11 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਕਾਂਗਰਸ ਨੇ ਕਥਿਤ ਵੋਟ ਚੋਰੀ ਅਤੇ ਚੋਣ ਕਮਿਸ਼ਨ ਦੀ ਨਿਰਪੱਖਤਾ ਨੂੰ ਲੈ ਕੇ ਆਪਣਾ ਵਿਰੋਧ ਅੰਦੋਲਨ ਹੋਰ ਤੇਜ਼ ਕਰ ਦਿੱਤਾ ਹੈ। ਇਸੇ ਲੜੀ ਤਹਿਤ ਅੱਜ ਚੰਡੀਗੜ੍ਹ ਦੇ ਸੈਕਟਰ-29, ਮੌਲੀਜਾਗਰਾਂ ਅਤੇ ਸੈਕਟਰ-56 ਵਿਚ ਰੋਸ ਮਾਰਚ ਕੱਢ ਕੇ ਚੋਣ ਕਮਿਸ਼ਨ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤੇ ਗਏ।

ਅਜੀਤ ਡੈਸਕ 12-10-2026
ਚੰਡੀਗੜ੍ਹ, 11 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਕਾਂਗਰਸ ਨੇ ਕਥਿਤ ਵੋਟ ਚੋਰੀ ਅਤੇ ਚੋਣ ਕਮਿਸ਼ਨ ਦੀ ਨਿਰਪੱਖਤਾ ਨੂੰ ਲੈ ਕੇ ਆਪਣਾ ਵਿਰੋਧ ਅੰਦੋਲਨ ਹੋਰ ਤੇਜ਼ ਕਰ ਦਿੱਤਾ ਹੈ। ਇਸੇ ਲੜੀ ਤਹਿਤ ਅੱਜ ਚੰਡੀਗੜ੍ਹ ਦੇ ਸੈਕਟਰ-29, ਮੌਲੀਜਾਗਰਾਂ ਅਤੇ ਸੈਕਟਰ-56 ਵਿਚ ਰੋਸ ਮਾਰਚ ਕੱਢ ਕੇ ਚੋਣ ਕਮਿਸ਼ਨ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਪਾਰਟੀ ਦੇ ਝੰਡੇ ਅਤੇ ਵੋਟ ਚੋਰੀ ਵਿਰੁੱਧ ਸੰਦੇਸ਼ ਲਿਖੇ ਪਲੇਕਾਰਡ ਹੱਥਾਂ ਵਿਚ ਫੜ੍ਹ ਕੇ ਨਾਅਰੇਬਾਜ਼ੀ ਕੀਤੀ ਅਤੇ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ ਤੇ ਨਿਰਪੱਖਤਾ ਯਕੀਨੀ ਬਣਾਉਣ ਦੀ ਮੰਗ ਉਠਾਈ। ਇਨ੍ਹਾਂ ਪ੍ਰਦਰਸ਼ਨਾਂ ਵਿਚ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ, ਏ.ਆਈ.ਸੀ.ਸੀ. ਦੇ ਸਕੱਤਰ ਵਿਦਿਤ ਚੌਧਰੀ, ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨ ਰਾਜਦੀਪ ਸਿੱਧੂ, ਸੁਰਜੀਤ ਢਿੱਲੋਂ, ਦਲਜੀਤ ਸਿੰਘ ਅਤੇ ਜਸਬੀਰ ਬੰਟੀ ਤੋਂ ਇਲਾਵਾ ਕਾਲੋਨੀ ਸੈੱਲ ਦੇ ਪ੍ਰਧਾਨ ਮੁਕੇਸ਼ ਰਾਏ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਤਿੰਨਾਂ ਥਾਵਾਂ ’ਤੇ ਕਾਂਗਰਸੀ ਵਰਕਰਾਂ ਦੀ ਵੱਡੀ ਸ਼ਮੂਲੀਅਤ ਦੇਖਣ ਨੂੰ ਮਿਲੀ। ਪ੍ਰਦਰਸ਼ਨਕਾਰੀਆਂ ਦੇ ਨਾਲ ਸਥਾਨਕ ਲੋਕਾਂ ਨੇ ਵੀ ਆਪਣਾ ਸਮਰਥਨ ਪ੍ਰਗਟਾਇਆ। ਇਸ ਮੌਕੇ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ, “ਅੱਜ ਜਦੋਂ ਵਿਰੋਧੀ ਧਿਰ ਚੋਣ ਕਮਿਸ਼ਨ ਦੇ ਕੰਮਕਾਜ ’ਤੇ ਸਵਾਲ ਉਠਾ ਰਹੀ ਹੈ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਮੰਗ ਕਰ ਰਹੀ ਹੈ, ਤਾਂ ਕੇਂਦਰ ਸਰਕਾਰ ਇਨ੍ਹਾਂ ਚਿੰਤਾਵਾਂ ਦਾ ਜਵਾਬ ਦੇਣ ਦੀ ਬਜਾਏ ਚੋਣ ਕਮਿਸ਼ਨ ਦੇ ਬਚਾਅ ਵਿੱਚ ਖੜ੍ਹੀ ਦਿਖਾਈ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਦਿੱਲੀ ਵਿਚ ਕਾਂਗਰਸ ਪਾਰਟੀ ਵਲੋਂ ਕੀਤੇ ਜਾ ਰਹੇ ਵੱਡੇ ਪ੍ਰਦਰਸ਼ਨ ਵਿਚ ਚੰਡੀਗੜ੍ਹ ਕਾਂਗਰਸ ਦੇ ਆਗੂ ਅਤੇ ਵਰਕਰ ਵੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੋਮਵਾਰ ਨੂੰ ਭਾਰਤ ਦੇ ਮੁੱਖ ਨਿਆਂਧੀਸ਼ ਦੇ ਸਾਹਮਣੇ ਆਪਣੀਆਂ ਚਿੰਤਾਵਾਂ ਰੱਖਣ ਅਤੇ ਇੱਕ ਮੰਗ ਪੱਤਰ ਸੌਂਪਣ ਦੀ ਕੋਸ਼ਿਸ਼ ਕਰੇਗੀ, ਤਾਂ ਜੋ ਵੋਟਰਾਂ ਦੇ ਅਧਿਕਾਰਾਂ ਅਤੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਨਾਲ ਜੁੜੇ ਮੁੱਦਿਆਂ ਵੱਲ ਧਿਆਨ ਦਿਵਾਇਆ ਜਾ ਸਕੇ। ਲੱਕੀ ਨੇ ਦੇਸ਼ ਵਾਸੀਆਂ ਅਤੇ ਲੋਕਤੰਤਰ ਤੇ ਿਰਪੱਖ ਚੋਣਾਂ ਵਿੱਚ ਵਿਸ਼ਵਾਸ ਰੱਖਣ ਵਾਲੇ ਹਰੇਕ ਨਾਗਰਿਕ ਨੂੰ ਇਸ ਮੁੱਦੇ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰੀ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਸੰਵਿਧਾਨ ਦੇ ਅਨੁਸਾਰ ਨਿਰਪੱਖਤਾ, ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰਨ। ਕਿਸੇ ਵੀ ਸੰਸਥਾ ਦੇ ਕੰਮਕਾਜ ਬਾਰੇ ਉੱਠਣ ਵਾਲੇ ਗੰਭੀਰ ਸਵਾਲਾਂ ਦਾ ਹੱਲ ਜਵਾਬਦੇਹੀ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਚੋਣ ਕਮਿਸ਼ਨ ਦੀ ਨਿਰਪੱਖਤਾ ਬਾਰੇ ਉੱਠ ਰਹੇ ਸਵਾਲਾਂ ਦਾ ਤਸੱਲੀਬਖ਼ਸ਼ ਹੱਲ ਨਹੀਂ ਨਿਕਲਦਾ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇ ਦਿੰਦੇ। ਕਾਂਗਰਸ ਲੋਕਤੰਤਰ ਅਤੇ ਵੋਟਰਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।” ਅੱਜ ਤਿੰਨਾਂ ਥਾਵਾਂ ’ਤੇ ਹੋਏ ਰੋਸ ਪ੍ਰਦਰਸ਼ਨਾਂ ਦੌਰਾਨ ਕਾਂਗਰਸੀ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਵੋਟ ਚੋਰੀ ਵਿਰੁੱਧ ਆਪਣਾ ਵਿਰੋਧ ਦਰਜ ਕਰਵਾਇਆ। ਕਾਂਗਰਸ ਨੇ ਸਪੱਸ਼ਟ ਕੀਤਾ ਕਿ ਵੋਟਰਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਦਾ ਮੁੱਦਾ ਪਾਰਟੀ ਦੇ ਅਗਲੇ ਅੰਦੋਲਨ ਦਾ ਵੀ ਮੁੱਖ ਹਿੱਸਾ ਬਣਿਆ ਰਹੇਗਾ।
ਪਿਛਲੀ ਖ਼ਬਰ 79 ਵਰ੍ਹਿਆਂ ਦੀ ਹੋਈ ‘ ਅਟਾਰੀ - ਵਾਹਗਾ ਸਰਹੱਦ ’ 1947 ’ਚ ਅੱਜ ਦੇ ਦਿਨ ਰੱਖੀ ਗਈ ਵਾਹਗਾ ਸੁਰੱਖਿਆ ਚੌਕੀ ਦੀ ਬੁਨਿਆਦ ਅਗਲੀ ਖ਼ਬਰ ਭਗੌੜਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ , 8 ਗ੍ਰਿਫ਼ਤਾਰ ਚੈੱਕ ਬਾਊਂਸ ਦੇ 5 ਮਾਮਲਿਆਂ ਨਾਲ ਸੰਬੰਧਿਤ ਮੁਲਜ਼ਮ ਵੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।