14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖ਼ੋਰੀ ਦੇ 6 ਕੇਸਾਂ ਵਿਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਸਤੰਬਰ ਮਹੀਨੇ ਵਿਚ 6 ਵੱਖ-ਵੱਖ ਕੇਸਾਂ ਦੌਰਾਨ 6 ਸਰਕਾਰੀ ਅਧਿਕਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਜਨਤਕ ਸੇਵਕਾਂ ਅਤੇ ਹੋਰਨਾਂ ਖੇਤਰ ਵਿਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ।

ਅਜੀਤ ਡੈਸਕ 14-10-2026
ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਸਤੰਬਰ ਮਹੀਨੇ ਵਿਚ 6 ਵੱਖ-ਵੱਖ ਕੇਸਾਂ ਦੌਰਾਨ 6 ਸਰਕਾਰੀ ਅਧਿਕਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਜਨਤਕ ਸੇਵਕਾਂ ਅਤੇ ਹੋਰਨਾਂ ਖੇਤਰ ਵਿਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿਚ ਵਿਜੀਲੈਂਸ ਦੇ 23 ਕੇਸਾਂ ਸਬੰਧੀ ਚਲਾਨ ਪੇਸ਼ ਕੀਤੇ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਇਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਵਿਜੀਲੈਂਸ ਜਾਂਚ ਵੀ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 8 ਮੁਲਜ਼ਮਾਂ ਜਿਨ੍ਹਾਂ ਵਿਚ 7 ਸਰਕਾਰੀ ਕਰਮਚਾਰੀ ਸ਼ਾਮਲ ਹਨ, ਵਿਰੁੱਧ 4 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ। ਇੱਕ ਸਰਕਾਰੀ ਕਰਮਚਾਰੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਅਤੇ ਪੈਰਵੀ ਕੀਤੇ ਗਏ ਰਿਸ਼ਵਤਖ਼ੋਰੀ ਦੇ ਚਾਰ ਮਾਮਲਿਆਂ ਬਾਰੇ ਵੱਖ-ਵੱਖ ਅਦਾਲਤਾਂ ਵੱਲੋਂ ਫ਼ੈਸਲੇ ਸੁਣਾਏ ਗਏ ਹਨ, ਜਿਨ੍ਹਾਂ ਵਿਚ ਛੇ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਅਤੇ 2 ਤੋਂ 5 ਸਾਲ ਦੀ ਕੈਦ ਅਤੇ 5,000 ਰੁਪਏ ਤੋਂ 25,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
ਪਿਛਲੀ ਖ਼ਬਰ ਚੰਡੀਗੜ੍ਹ ਮੈਰਾਥਨ ਐਂਡ ਵੈਲਨੈੱਸ 2026 ਵਿੱਚ ਅਧਿਕਾਰਤ ਇਲੈਕਟ੍ਰੀਕਲ ਪਾਰਟਨਰ ਬਣ ਕੇ ਵਾਇਨਾ ਇਲੈਕਟ੍ਰਿਕ ਨੇ ਅੱਗੇ ਵਧਾਇਆ... ਅਗਲੀ ਖ਼ਬਰ ਮੰਗਾਂ ਦੇ ਹੱਲ ਲਈ 15 ਅਕਤੂਬਰ ਤੱਕ ਦਾ ਸਮਾਂ ਮਿਲਣ ਮਗਰੋਂ ਹੈਫੈੱਡ ਹੈੱਡਕੁਆਰਟਰ ਅੱਗੇ ਧਰਨਾ ਸਮਾਪਤ ਮੰਗਾਂ ਨਾ ਮੰਨੀਆਂ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।