17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਡਾਕਟਰ ਦੀ ਉਡੀਕ ’ਚ ਈਸਾਪੁਰ ਦੀ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ, ਮਰੀਜ਼ ਪ੍ਰੇਸ਼ਾਨ

ਡੇਰਾਬੱਸੀ, 16 ਅਕਤੂਬਰ (ਗੁਰਮੀਤ ਸਿੰਘ)- ਡੇਰਾਬੱਸੀ ਦੇ ਈਸਾਪੁਰ ਰੋਡ ’ਤੇ ਸਥਿਤ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਵਿਚ ਡਾਕਟਰ ਦੀ ਤਾਇਨਾਤੀ ਨਾ ਹੋਣ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੰਬੇ ਸਮੇਂ ਤੋਂ ਮੈਡੀਕਲ ਅਫ਼ਸਰ ਦੀ ਅਸਾਮੀ ਖਾਲੀ ਹੋਣ ਕਾਰਨ ਸਰਕਾਰੀ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿਚ ਸਿਹਤ ਵਿਭਾਗ ਪ੍ਰਤੀ ਨਾਰਾਜ਼ਗੀ ਹੈ।

ਡਾਕਟਰ ਦੀ ਅਸਾਮੀ ਖਾਲੀ ਹੋਣ ਕਾਰਨ ਲੋਕਾਂ ਨੂੰ ਨਹੀਂ ਮਿਲ ਰਿਹਾ ਇਲਾਜ , ਸਿਹਤ ਵਿਭਾਗ ਦੀ ਕਾਰਗੁਜ਼ਾਰੀ ’ ਤੇ ਉੱਠੇ ਸਵਾਲ 17-10-2026
ਡੇਰਾਬੱਸੀ, 16 ਅਕਤੂਬਰ (ਗੁਰਮੀਤ ਸਿੰਘ)- ਡੇਰਾਬੱਸੀ ਦੇ ਈਸਾਪੁਰ ਰੋਡ ’ਤੇ ਸਥਿਤ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਵਿਚ ਡਾਕਟਰ ਦੀ ਤਾਇਨਾਤੀ ਨਾ ਹੋਣ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੰਬੇ ਸਮੇਂ ਤੋਂ ਮੈਡੀਕਲ ਅਫ਼ਸਰ ਦੀ ਅਸਾਮੀ ਖਾਲੀ ਹੋਣ ਕਾਰਨ ਸਰਕਾਰੀ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿਚ ਸਿਹਤ ਵਿਭਾਗ ਪ੍ਰਤੀ ਨਾਰਾਜ਼ਗੀ ਹੈ। ਇਸ ਡਿਸਪੈਂਸਰੀ ਵਿਚ ਡੇਰਾਬੱਸੀ ਅਤੇ ਆਸ-ਪਾਸ ਦੇ ਪਿੰਡਾਂ ਤੇ ਕਾਲੋਨੀਆਂ ਦੇ ਲੋਕ ਸਸਤੇ ਇਲਾਜ ਦੀ ਉਮੀਦ ਨਾਲ ਪਹੁੰਚਦੇ ਹਨ। ਪਰ ਡਾਕਟਰ ਦੀ ਗ਼ੈਰਹਾਜ਼ਰੀ ਕਾਰਨ ਉਨ੍ਹਾਂ ਨੂੰ ਬਿਨਾਂ ਇਲਾਜ ਕਰਵਾਏ ਵਾਪਸ ਮੁੜਨਾ ਪੈਂਦਾ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਡਿਸਪੈਂਸਰੀ ਵਿਚ ਕਦੇ-ਕਦਾਈਂ ਹੀ ਦਵਾਈਆਂ ਦੇਣ ਲਈ ਕਰਮਚਾਰੀ ਆਉਂਦਾ ਹੈ। ਇਸ ਕਾਰਨ ਗਰੀਬ ਅਤੇ ਲੋੜਵੰਦ ਮਰੀਜ਼ਾਂ ਨੂੰ ਨਿੱਜੀ ਡਾਕਟਰਾਂ ਤੋਂ ਮਹਿੰਗਾ ਇਲਾਜ ਕਰਵਾਉਣਾ ਪੈ ਰਿਹਾ ਹੈ। ਇਲਾਕਾ ਨਿਵਾਸੀਆਂ ਅਨੁਸਾਰ ਇਸ ਸਮੱਸਿਆ ਬਾਰੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰਵਾਇਆ ਗਿਆ ਹੈ, ਪਰ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਲੋਕਾਂ ਨੇ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਤੋਂ ਮੰਗ ਕੀਤੀ ਹੈ ਕਿ ਡਿਸਪੈਂਸਰੀ ਵਿਚ ਤੁਰੰਤ ਡਾਕਟਰ ਦੀ ਤਾਇਨਾਤੀ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗ ਪੂਰੀ ਨਾ ਹੋਣ ’ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਬਾਰੇ ਗੱਲ ਕਰਨ ਤੇ ਸਰਕਾਰੀ ਹਸਪਤਾਲ ਦੇ ਐੱਸ. ਐੱਮ. ਓ. ਡਾ. ਧਰਮਿੰਦਰ ਸਿੰਘ ਨੇ ਕਿਹਾ ਵੀ ਇਹ ਡਿਸਪੈਂਸਰੀ ਹੋਮਿਓਪੈਥਿਕ ਵਿਭਾਗ ਦੇ ਅੰਡਰ ਆਉਂਦੀ ਹੈ।
ਪਿਛਲੀ ਖ਼ਬਰ ‘ਪੂਟਾ’ ਚੋਣਾਂ ਲਈ ਨਾਮਜ਼ਦਗੀ ਲਿਸਟ ਹੋਈ ਜਾਰੀ ਅਗਲੀ ਖ਼ਬਰ ਗੁਰਸ਼ਰਨ ਸਿੰਘ ਕਾਕਾ ਦਾ ਕਹਾਣੀ ਸੰਗ੍ਰਹਿ ‘ਯਾਦਾਂ ਦੇ ਝਰੋਖੇ ’ਚੋਂ’ ਲੋਕ-ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।