18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਝੋਨੇ ਦੀ ਫ਼ਸਲ ’ ਤੇ 100 ਰੁਪਏ ਪ੍ਰਤੀ ਕੁਇੰਟਲ ਕਟੌਤੀ ਕਾਰਨ ਕਿਸਾਨਾਂ ਵਿਚ ਪਾਇਆ ਜਾ ਰਿਹਾ ਰੋਸ ਧਨੌਨੀ ਤੇ ਸਮਗੌਲੀ ਮੰਡੀਆਂ ’ਚ ਲਿਫ਼ਟਿੰਗ ਦੀ ਰਫ਼ਤਾਰ ਮੱਠੀ, ਬੋਰੀਆਂ ਦੇ ਲੱਗੇ ਢੇਰ

ਡੇਰਾਬੱਸੀ, 17 ਅਕਤੂਬਰ (ਗੁਰਮੀਤ ਸਿੰਘ)- ਡੇਰਾਬੱਸੀ ਦੀਆਂ ਧਨੌਨੀ ਅਤੇ ਸਮਗੌਲੀ ਅਨਾਜ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਚੁਕਾਈ ਵਿਚ ਹੋ ਰਹੀ ਦੇਰੀ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਝੋਨੇ ਦੀ ਫ਼ਸਲ ’ਤੇ 100 ਰੁਪਏ ਪ੍ਰਤੀ ਕੁਇੰਟਲ ਕਟੌਤੀ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 18-10-2026
ਡੇਰਾਬੱਸੀ, 17 ਅਕਤੂਬਰ (ਗੁਰਮੀਤ ਸਿੰਘ)- ਡੇਰਾਬੱਸੀ ਦੀਆਂ ਧਨੌਨੀ ਅਤੇ ਸਮਗੌਲੀ ਅਨਾਜ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਚੁਕਾਈ ਵਿਚ ਹੋ ਰਹੀ ਦੇਰੀ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਝੋਨੇ ਦੀ ਫ਼ਸਲ ’ਤੇ 100 ਰੁਪਏ ਪ੍ਰਤੀ ਕੁਇੰਟਲ ਕਟੌਤੀ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਨੇ ਮੰਡੀ ਵਿਚ ਕਥਿਤ ਕਟੌਤੀ ਅਤੇ ਹੋਰ ਸਮੱਸਿਆਵਾਂ ਵਿਰੁੱਧ ਰੋਸ ਪ੍ਰਗਟ ਕਰਦਿਆਂ ਪ੍ਰਸ਼ਾਸਨ ਤੋਂ ਦਖ਼ਲ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਦੱਸਿਆ ਕਿ ਮੰਡੀਆਂ ਵਿਚ ਫ਼ਸਲ ਦੀ ਭਰਾਈ, ਚੁਕਾਈ ਅਤੇ ਅਦਾਇਗੀ ਸਮੇਂ ਸਿਰ ਨਾ ਹੋਣ ਕਾਰਨ ਉਨ੍ਹਾਂ ਦੀਆਂ ਮੁਸ਼ਕਿਲਾਂ ਵਧ ਰਹੀਆਂ ਹਨ। ਕਿਸਾਨਾਂ ਦਾ ਦੋਸ਼ ਹੈ ਕਿ ਆੜ੍ਹਤੀਆਂ ਵਲੋਂ ਫ਼ਸਲ ਦੀ ਚੁਕਾਈ ਲਈ 100 ਰੁ. ਪ੍ਰਤੀ ਕੁਇੰਟਲ ਕੱਟ ਲਾਉਣ ਦੀ ਗੱਲ ਕਹੀ ਜਾ ਰਹੀ ਹੈ, ਜਦਕਿ ਆੜ੍ਹਤੀਆਂ ਦਾ ਕਹਿਣਾ ਹੈ ਕਿ ਵੇਅਰਹਾਊਸ ਦੇ ਅਧਿਕਾਰੀਆਂ ਵਲੋਂ ਕਟੌਤੀ ਦੀ ਗੱਲ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਮੰਡੀ ਵਿਚ ਤਣਾਅ ਵਾਲਾ ਮਾਹੌਲ ਬਣ ਗਿਆ। ਕਿਸਾਨਾਂ ਅਤੇ ਆੜ੍ਹਤੀਆਂ ਦੀ ਮੌਜੂਦਗੀ ਵਿਚ ਵੇਅਰਹਾਊਸ ਦੇ ਨੁਮਾਇੰਦਿਆਂ ਨੂੰ ਮੌਕੇ ’ਤੇ ਬੁਲਾਇਆ ਗਿਆ, ਪਰ ਉਹ ਨਹੀਂ ਪਹੁੰਚੇ। ਮੰਡੀ ਸੁਪਰਵਾਈਜ਼ਰ ਪੰਕਜ ਸ਼ਰਮਾ ਨੇ ਕਿਹਾ ਕਿ ਮਾਮਲਾ ਸਾਹਮਣੇ ਆਉਣ ’ਤੇ ਦੋਵਾਂ ਧਿਰਾਂ ਨੂੰ ਬੁਲਾਇਆ ਗਿਆ ਸੀ, ਪਰ ਵੇਅਰਹਾਊਸ ਦੇ ਨੁਮਾਇੰਦੇ ਨਹੀਂ ਪਹੁੰਚੇ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਿਸੇ ਕਿਸਮ ਦੀ ਕਟੌਤੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਮੰਨਿਆ ਕਿ ਧਨੌਨੀ ਮੰਡੀ ਵਿਚ ਲਿਫ਼ਟਿੰਗ ਦੀ ਮੱਠੀ ਰਫ਼ਤਾਰ ਕਾਰਨ ਬੋਰੀਆਂ ਦੇ ਵੱਧ ਢੇਰ ਲੱਗੇ ਹੋਏ ਹਨ ਅਤੇ ਚੁਕਾਈ ਤੇਜ਼ ਕਰਵਾਉਣ ਦੇ ਯਤਨ ਕੀਤੇ ਜਾਣਗੇ। ਕਿਸਾਨਾਂ ਨੇ ਇਹ ਵੀ ਦੋਸ਼ ਲਾਏ ਹਨ ਕਿ ਉਨ੍ਹਾਂ ਦੇ ਫ਼ਸਲ ਦੇ ਪੂਰੇ ਪੈਸੇ ਵੀ ਖਾਤੇ ਵਿਚ ਨਹੀਂ ਪਾਏ ਜਾ ਰਹੇ ਹਨ। ਇਸ ਮੌਕੇ ਕਰਮ ਸਿੰਘ ਕਾਰਕੋਰ ਬਲਾਕ ਪ੍ਰਧਾਨ ਬੀਕੇਯੂ ਰਾਜੇਵਾਲ, ਕਰਮ ਸਿੰਘ ਬਰੌਲੀ ਬਲਾਕ ਡੇਰਾ ਬੱਸੀ ਪ੍ਰਧਾਨ ਲੱਖੋਵਾਲ, ਬਲਜਿੰਦਰ ਸਿੰਘ ਸੇਖਪੁਰ ਕਲਾਂ ਪ੍ਰਧਾਨ ਰੋਡ ਸੰਘਰਸ਼ ਕਮੇਟੀ , ਜਗਤਾਰ ਸਿੰਘ ਝੜਮਰੀ, ਮਨੀ ਅਮਲਾਲਾ, ਰਾਮ ਸਿੰਘ ਬਰੌਲੀ, ਦਲਬੀਰ ਸਿੰਘ ਵੀ ਹੋਰਨਾ ਸਮੇਤ ਹਾਜ਼ਰ ਸਨ।
ਪਿਛਲੀ ਖ਼ਬਰ ਚੰਡੀਗੜ੍ਹ ’ ਚ ਚਾਰ ਵਿਅਕਤੀ ਚਾਕੂਆਂ ਸਣੇ ਕਾਬੂ ਅਗਲੀ ਖ਼ਬਰ ਚੰਡੀਗੜ੍ਹ ਨਗਰ ’ ਚ ਹੋਈਆਂ ਬੇਨਿਯਮੀਆਂ ਦਾ ਭਾਜਪਾ ਚੰਡੀਗੜ੍ਹ ਦੀ ਜਨਤਾ ਨੂੰ ਜਵਾਬ ਦੇਵੇ - ਵਿਜੇਪਾਲ ਸਿੰਘ ਭਾਜਪਾ ’ਤੇ ਆਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।