18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੰਜਾਬ ਯੂਨੀਵਰਸਿਟੀ ’ ਚ ‘ ਕਨੈੱਕਟ ਵਿਦ ਕਲਚਰ ’ ਵਿਸ਼ੇ ’ ਤੇ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 17 ਅਕਤੂਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਕਟਰ 25 ਵਿਖੇ ‘ਕਨੈਕਟ ਵਿਦ ਕਲਚਰ’ ਵਿਸ਼ੇ ’ਤੇ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਭਾਰਤੀ ਸੱਭਿਆਚਾਰ, ਪਰੰਪਰਾਵਾਂ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਨਾਲ ਜੋੜਨ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਸਮੂਹਿਕ ਕਾਰਵਾਈ ਨਾਲ ਸੰਬੰਧਿਤ ਸੀ।

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਕਟਰ 25 ਵਿਖੇ ਪ੍ਰੋਗਰਾਮ ਦੀ ਪੇਸ਼ਕਾਰੀ ਦਿੰਦੀਆਂ ਵਿਦਿਆਰਥਣਾਂ। ਤਸਵੀਰ: ਰਾਕੇਸ਼ ਸ਼ਾਹ 18-10-2026
ਚੰਡੀਗੜ੍ਹ, 17 ਅਕਤੂਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਕਟਰ 25 ਵਿਖੇ ‘ਕਨੈਕਟ ਵਿਦ ਕਲਚਰ’ ਵਿਸ਼ੇ ’ਤੇ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਭਾਰਤੀ ਸੱਭਿਆਚਾਰ, ਪਰੰਪਰਾਵਾਂ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਨਾਲ ਜੋੜਨ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਸਮੂਹਿਕ ਕਾਰਵਾਈ ਨਾਲ ਸੰਬੰਧਿਤ ਸੀ। ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਤੌਰ ’ਤੇ ਪਵਿੱਤਰ ਇੰਦਰੇਸ਼ ਉਪਾਧਿਆਇ ਮਹਾਰਾਜ ਅਤੇ ਵਿਸ਼ੇਸ਼ ਮਹਿਮਾਨ ਵਜੋਂ ਪ੍ਰਸਿੱਧ ਬਾਲੀਵੁੱਡ ਗਾਇਕ ਬੀ ਪ੍ਰਾਕ ਸ਼ਾਮਿਲ ਹੋਏ। ‘ਜਨਰਲ ਜ਼ੈੱਡ ਅਗੇਂਸਟ ਡਰੱਗਜ਼’ ਦੇ ਕਨਵੀਨਰ ਸੰਜੀਵ ਰਾਣਾ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਵਿਚ ਪ੍ਰੋ. ਮੀਨਾਕਸ਼ੀ ਗੋਇਲ ਉਪ ਕੁਲਪਤੀ ਪੰਜਾਬ ਯੂਨੀਵਰਸਿਟੀ, ਪ੍ਰੋ. ਅਮਿਤ ਚੌਹਾਨ ਡੀਨ ਵਿਦਿਆਰਥੀ ਭਲਾਈ ਅਤੇ ਪ੍ਰੋ. ਨਮਿਤਾ ਗੁਪਤਾ ਡੀਨ ਵਿਦਿਆਰਥੀ ਭਲਾਈ (ਮਹਿਲਾ) ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਵਿਚ ਅਸਮੀ ਚੌਹਾਨ ਦੁਆਰਾ ਸਵਾਗਤੀ ’ਤੇ ਹਿਮਾਚ ਗਰੁੱਪ ਦੁਆਰਾ ਨਾਟੀ ਨ੍ਰਿਤ ਪੇਸ਼ ਕੀਤਾ ਗਿਆ। ਡੀ.ਏ.ਵੀ ਕਾਲਜ ਗਰੁੱਪ ਦੁਆਰਾ ਇਕ ਸੰਗੀਤਕ ਪੇਸ਼ਕਾਰੀ ਅਤੇ ਜੀ.ਐਮ.ਐਸ.ਐਸ.ਐਸ ਸੈਕਟਰ 33 ਦੇ ਵਲੰਟੀਅਰਾਂ ਦੁਆਰਾ ਇਕ ਰਾਸਲੀਲਾ ਦੀ ਪੇਸ਼ਕਾਰੀ ਦਿੱਤੀ ਗਈ। ਇਨ੍ਹਾਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਭਾਰਤੀ ਪਰੰਪਰਾਵਾਂ ਦੀ ਵਿਭਿੰਨਤਾ ਅਤੇ ਅਮੀਰੀ ਨੂੰ ਪ੍ਰਦਰਸ਼ਿਤ ਕੀਤਾ। ਮੁੱਖ ਮਹਿਮਾਨ ਪਵਿੱਤਰ ਇੰਦਰੇਸ਼ ਉਪਾਧਿਆਇ ਮਹਾਰਾਜ ਨੇ ਨਸ਼ੇ ਦੀ ਗੰਭੀਰ ਸਮੱਸਿਆ ’ਤੇ ਚਾਨਣਾ ਪਾਇਆ ਅਤੇ ਨੌਜਵਾਨਾਂ ਨੂੰ ਇਸਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਅਪੀਲ ਕੀਤੀ। ਵਿਸ਼ੇਸ਼ ਮਹਿਮਾਨ ਅਤੇ ਪ੍ਰਸਿੱਧ ਬਾਲੀਵੁੱਡ ਗਾਇਕ ਬੀ. ਪ੍ਰਾਕ ਨੇ ਆਪਣੇ ਸੰਗੀਤਕ ਪ੍ਰਦਰਸ਼ਨ ਨਾਲ ਨੌਜਵਾਨਾਂ ਨੂੰ ਮੰਤਰ ਮੁਗਧ ਕਰ ਦਿੱਤਾ। ਸਮਾਜ ਵਿਚ ਸਕਾਰਾਤਮਿਕ ਬਦਲਾਅ ਲਿਆਉਣ ਲਈ ਕੰਮ ਕਰ ਰਹੇ 15 ਜਨਰਲ ਜ਼ੈੱਡ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਭੋਗ ’ ਤੇ ਵਿਸ਼ੇਸ਼ - ਇੰਦਰਜੀਤ ਸਿੰਘ ਬਰਾੜ ਅਗਲੀ ਖ਼ਬਰ ਜ਼ੀਰਕਪੁਰ ਤੋਂ ਉੱਤਰਾਖੰਡ ਤੱਕ ਗੂੰਜੇਗਾ ‘ ਧਰਤੀ ਬਚਾਓ ’ ਦਾ ਨਾਅਰਾ ਬਾਬਾ ਮਨਜੀਤ ਦੀ ਅਗਵਾਈ ਹੇਠ ਚੌਥੀ ਵਿਸ਼ਾਲ ਨਗਰ ਕੀਰਤਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।