19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਡੇਰਾਬੱਸੀ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ - ਬਲਜੀਤ ਸਿੰਘ ਭਾਂਖਰਪੁਰ ਸ਼ਿਵਚਰਨ ਸਿੰਘ ਭੰਗੂ ਦੀ ਆਮਦ ’ਤੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ, ਕਈ ਨੌਜਵਾਨ ਪਾਰਟੀ ਵਿਚ ਹੋਏ ਸ਼ਾਮਿਲ

ਡੇਰਾਬੱਸੀ, 18 ਅਕਤੂਬਰ (ਗੁਰਮੀਤ ਸਿੰਘ)- ਡੇਰਾਬੱਸੀ ਹਲਕੇ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਹੋਈ ਮੀਟਿੰਗ ਦੌਰਾਨ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪਾਰਟੀ ਦੇ ਪੁਆਧ ਜ਼ੋਨ ਦੇ ਸਕੱਤਰ ਸ਼ਿਵਚਰਨ ਸਿੰਘ ਭੰਗੂ ਵਿਸ਼ੇਸ਼ ਤੌਰ ’ਤੇ ਇਸ ਮੀਟਿੰਗ ਵਿਚ ਪਹੁੰਚੇ।

ਅਕਾਲੀ ਦਲ ਵਾਰਿਸ ਪੰਜਾਬ ਦੇ ਮੀਟਿੰਗ ਵਿਚ ਸ਼ਮੂਲੀਅਤ ਕਰਦੇ ਆਗੂ ਅਤੇ ਹਲਕੇ ਦੇ ਨੌਜਵਾਨ। ਤਸਵੀਰ : ਗੁਰਮੀਤ ਸਿੰਘ 19-10-2026
ਡੇਰਾਬੱਸੀ, 18 ਅਕਤੂਬਰ (ਗੁਰਮੀਤ ਸਿੰਘ)- ਡੇਰਾਬੱਸੀ ਹਲਕੇ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਹੋਈ ਮੀਟਿੰਗ ਦੌਰਾਨ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪਾਰਟੀ ਦੇ ਪੁਆਧ ਜ਼ੋਨ ਦੇ ਸਕੱਤਰ ਸ਼ਿਵਚਰਨ ਸਿੰਘ ਭੰਗੂ ਵਿਸ਼ੇਸ਼ ਤੌਰ ’ਤੇ ਇਸ ਮੀਟਿੰਗ ਵਿਚ ਪਹੁੰਚੇ। ਉਨ੍ਹਾਂ ਦੀ ਆਮਦ ਮੌਕੇ ਨੌਜਵਾਨਾਂ ਦੀ ਵੱਡੀ ਸ਼ਮੂਲੀਅਤ ਕਾਰਨ ਛੋਟੀ ਜਿਹੀ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ। ਇਹ ਜਾਣਕਾਰੀ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਭੰਖਰਪੁਰ ਨੇ ਦਿੱਤੀ। ਬਲਜੀਤ ਸਿੰਘ ਭੰਖਰਪੁਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਫਾਰਮ ਹਾਊਸ ਵਿਖੇ ਪਹੁੰਚਣ ’ਤੇ ਸ਼ਿਵਚਰਨ ਸਿੰਘ ਭੰਗੂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਹਲਕੇ ਦੇ ਨੌਜਵਾਨਾਂ ਵਿਚ ਪਾਰਟੀ ਨਾਲ ਜੁੜਨ ਲਈ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਕਈ ਨੌਜਵਾਨਾਂ ਨੇ ਆਪਣੀ ਇੱਛਾ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਮੁਤਾਬਿਕ ਨੌਜਵਾਨਾਂ ਦੀ ਆਪਮੁਹਾਰੀ ਸ਼ਮੂਲੀਅਤ ਨੇ ਮੀਟਿੰਗ ਨੂੰ ਵੱਡੇ ਇਕੱਠ ਵਿਚ ਬਦਲ ਦਿੱਤਾ। ਇਸ ਨਾਲ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਨਵਾਂ ਹੁਲਾਰਾ ਮਿਲਣ ਦੀ ਉਮੀਦ ਹੈ। ਬਲਜੀਤ ਸਿੰਘ ਭੰਖਰਪੁਰ ਨੇ ਕਿਹਾ ਕਿ ਨੌਜਵਾਨਾਂ ਦੀ ਭਾਗੀਦਾਰੀ ਕਿਸੇ ਵੀ ਜਥੇਬੰਦੀ ਲਈ ਅਹਿਮ ਹੁੰਦੀ ਹੈ। ਉਨ੍ਹਾਂ ਨੌਜਵਾਨਾਂ ਦੇ ਉਤਸ਼ਾਹ ਨੂੰ ਪਾਰਟੀ ਲਈ ਚੰਗਾ ਸੰਕੇਤ ਦੱਸਿਆ। ਮੀਟਿੰਗ ਦੌਰਾਨ ਸ਼ਿਵਚਰਨ ਸਿੰਘ ਭੰਗੂ ਦੀ ਮੌਜੂਦਗੀ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਖਾਸ ਚਰਚਾ ਦਾ ਵਿਸ਼ਾ ਰਹੀ।
ਪਿਛਲੀ ਖ਼ਬਰ ਆਸਥਾ ਤੇ ਸਮਾਜਿਕ ਏਕਤਾ ਦਾ ਸੁਨੇਹਾ ਦੇ ਰਹੀ ‘ ਸਾਂਝ ਦੀ ਜੋਤ ਯਾਤਰਾ ’ ਅਗਲੀ ਖ਼ਬਰ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਤੋਂ ਸਿੱਖਿਆਵਾਂ ਗ੍ਰਹਿਣ ਕਰਨ ਦੀ ਅੱਜ ਦੇ ਸਮਾਜ ਨੂੰ ਵੱਡੀ ਲੋੜ - ਰਾਣਾ ਗਿੱਲ ਮੁੱਲਾਂਪੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।