ਅਮਿਤ ਸ਼ਾਹ ਦੀ ਪੰਜਾਬ ਫੇਰੀ ਨਾਲ ਨਸ਼ਾ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੀ ਆਸ ਬੱਝੀ - ਕੇਵਲ ਸਿੰਘ ਢਿੱਲੋਂ ਮਾਨਸਾ, ਸੰਗਰੂਰ ਤੇ ਗੁਰਦਾਸਪੁਰ ਵਿਖੇ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਕੇਂਦਰੀ ਗ੍ਰਹਿ ਮੰਤਰੀ
ਚੰਡੀਗੜ੍ਹ, 19 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਇਸ ਦੀ ਮਾਰ ਝੱਲ ਰਹੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੇ ਮੁੱਦੇ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 20 ਅਕਤੂਬਰ ਦੀ ਪੰਜਾਬ ਫੇਰੀ ਨੂੰ ਅਹਿਮ ਕਰਾਰ ਦਿੰਦਿਆਂ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਗ੍ਰਹਿ ਮੰਤਰੀ ਵਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਦੀ ਪਹਿਲਕਦਮੀ ਉਨ੍ਹਾਂ ਲਈ ਉਮੀਦ ਦੀ ਨਵੀਂ ਕਿਰਨ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਭਾਜਪਾ ਪੰਜਾਬ ਦੇ ਲੋਕਾਂ ਅਤੇ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਚੰਡੀਗੜ੍ਹ, 19 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਇਸ ਦੀ ਮਾਰ ਝੱਲ ਰਹੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੇ ਮੁੱਦੇ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 20 ਅਕਤੂਬਰ ਦੀ ਪੰਜਾਬ ਫੇਰੀ ਨੂੰ ਅਹਿਮ ਕਰਾਰ ਦਿੰਦਿਆਂ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਗ੍ਰਹਿ ਮੰਤਰੀ ਵਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਦੀ ਪਹਿਲਕਦਮੀ ਉਨ੍ਹਾਂ ਲਈ ਉਮੀਦ ਦੀ ਨਵੀਂ ਕਿਰਨ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਭਾਜਪਾ ਪੰਜਾਬ ਦੇ ਲੋਕਾਂ ਅਤੇ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਆਪਣੇ ਪੰਜਾਬ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ, ਸੰਗਰੂਰ ਜ਼ਿਲ੍ਹੇ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਮਾੜੀ ਪੰਨਵਾਂ ਵਿਖੇ ਬਿਕਰਮਜੀਤ ਸਿੰਘ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਇਸ ਕਾਰਨ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਗ੍ਰਹਿ ਮੰਤਰੀ ਦਾ ਇਹ ਦੌਰਾ ਬੇਹੱਦ ਮਹੱਤਵਪੂਰਨ ਹੈ। ਢਿੱਲੋਂ ਨੇ ਕਿਹਾ ਕਿ ਨਸ਼ਿਆਂ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਅਜਿਹੇ ਸਮੇਂ ਕੇਂਦਰੀ ਗ੍ਰਹਿ ਮੰਤਰੀ ਵਲੋਂ ਉਨ੍ਹਾਂ ਨਾਲ ਸਿੱਧੀ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਾ ਇਕ ਅਹਿਮ ਪਹਿਲਕਦਮੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਾਲ ਪੀੜਤ ਪਰਿਵਾਰਾਂ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਅੱਗੇ ਵਧਾਉਣ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਇਸ ਪਹਿਲਕਦਮੀ ਲਈ ਅਮਿਤ ਸ਼ਾਹ ਦਾ ਧੰਨਵਾਦ ਵੀ ਕੀਤਾ। ਢਿੱਲੋਂ ਨੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫ਼ੌਜੀ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ’ਤੇ ਭਰੋਸਾ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਮੰਗ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਸ਼ਿਆਂ ਕਾਰਨ ਪ੍ਰਭਾਵਿਤ ਪਰਿਵਾਰਾਂ ਨੂੰ ਇਨਸਾਫ਼ ਮਿਲੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕੇਂਦਰ ਸਰਕਾਰ ਇਸ ਦਿਸ਼ਾ ਵਿਚ ਲੋੜੀਂਦੇ ਕਦਮ ਚੁੱਕੇਗੀ। ‘ ਆਪ ’ ਸਰਕਾਰ ਦੀ ਕਾਰਗੁਜ਼ਾਰੀ ’ ਤੇ ਚੁੱਕੇ ਸਵਾਲ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਸੂਬਾ ਨਸ਼ਿਆਂ ਵਰਗੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਲੋਕ ਇਨਸਾਫ਼ ਦੀ ਉਮੀਦ ਲੈ ਕੇ ਬੈਠੇ ਹਨ ਤਾਂ ਅਜਿਹੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਦੇਸ਼ ਦੌਰਿਆਂ ’ਤੇ ਜਾਣ ਨੂੰ ਲੈ ਕੇ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਬਿਆਨਾਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਨਤੀਜੇ ਦੇਣ ਵਾਲੀ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਦੇ ਪਰਿਵਾਰ ਨਸ਼ਿਆਂ ਦੀ ਮਾਰ ਝੱਲ ਰਹੇ ਹਨ, ਜਦਕਿ ਦੂਜੇ ਪਾਸੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਲਗਾਤਾਰ ਸਵਾਲ ਉੱਠ ਰਹੇ ਹਨ। ਪੰਜਾਬ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹਨ। ਇਸੇ ਉਦੇਸ਼ ਤਹਿਤ 31 ਦਸੰਬਰ, 2029 ਤੱਕ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਦਾ ਟੀਚਾ ਮਿੱਥਿਆ ਗਿਆ ਹੈ।