ਸੀ . ਪੀ . ਡੀ . ਐੱਲ ਵਲੋਂ 75 ਮੁਲਾਜ਼ਮਾਂ ਨੂੰ ਤਰੱਕੀਆਂ , ਹੋਰਨਾਂ ਮੰਗਾਂ ’ ਤੇ ਵੀ ਵਿਚਾਰ ਯੂਟੀ ਪਾਵਰਮੈਨ ਯੂਨੀਅਨ ਦੇ ਮੁੱਦਿਆਂ ’ਤੇ ਕੰਪਨੀ ਨੇ ਸਪੱਸ਼ਟ ਕੀਤਾ ਪੱਖ
ਚੰਡੀਗੜ੍ਹ, 19 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਟਿਡ (ਸੀਪੀਡੀਐੱਲ) ਨੇ ਯੂਟੀ ਪਾਵਰਮੈਨ ਯੂਨੀਅਨ ਵਲੋਂ ਮੁਲਾਜ਼ਮਾਂ ਦੀਆਂ ਤਰੱਕੀਆਂ, ਸੇਵਾਵਾਂ ਅਤੇ ਹੋਰ ਸਹੂਲਤਾਂ ਸਬੰਧੀ ਉਠਾਏ ਗਏ ਮੁੱਦਿਆਂ ’ਤੇ ਆਪਣਾ ਪੱਖ ਰੱਖਦਿਆਂ ਦਾਅਵਾ ਕੀਤਾ ਹੈ ਕਿ ਕੰਮਕਾਜ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਪੁਰਾਣੇ ਈ. ਡਬਲਿਊ.
ਚੰਡੀਗੜ੍ਹ, 19 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਟਿਡ (ਸੀਪੀਡੀਐੱਲ) ਨੇ ਯੂਟੀ ਪਾਵਰਮੈਨ ਯੂਨੀਅਨ ਵਲੋਂ ਮੁਲਾਜ਼ਮਾਂ ਦੀਆਂ ਤਰੱਕੀਆਂ, ਸੇਵਾਵਾਂ ਅਤੇ ਹੋਰ ਸਹੂਲਤਾਂ ਸਬੰਧੀ ਉਠਾਏ ਗਏ ਮੁੱਦਿਆਂ ’ਤੇ ਆਪਣਾ ਪੱਖ ਰੱਖਦਿਆਂ ਦਾਅਵਾ ਕੀਤਾ ਹੈ ਕਿ ਕੰਮਕਾਜ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਪੁਰਾਣੇ ਈ.ਡਬਲਿਊ.ਈ.ਡੀ.ਸੀ ਦੇ 75 ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ। ਕੰਪਨੀ ਅਨੁਸਾਰ, ਮੁਲਾਜ਼ਮਾਂ ਦੀ ਭਲਾਈ ਅਤੇ ਕਰੀਅਰ ਵਿਚ ਤਰੱਕੀ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ 7 ਹੋਰ ਸਹਾਇਕ ਇੰਜੀਨੀਅਰਾਂ ਨੂੰ ਵੀ ਤਰੱਕੀ ਦਿੱਤੀ ਗਈ ਹੈ। ਕੰਪਨੀ ਨੇ ਦੱਸਿਆ ਕਿ 1 ਫਰਵਰੀ 2025 ਨੂੰ ਕੰਮਕਾਜ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਮੁਲਾਜ਼ਮਾਂ ਦੀ ਯੋਗਤਾ ਅਨੁਸਾਰ ਤਰੱਕੀਆਂ ਦੇਣ ਦੀ ਪ੍ਰਕਿਰਿਆ ਜਾਰੀ ਹੈ। ਇਸੇ ਲੜੀ ਤਹਿਤ 6 ਅਕਤੂਬਰ 2026 ਨੂੰ ਸੱਤ ਵਾਧੂ ਸਹਾਇਕ ਇੰਜੀਨੀਅਰਾਂ (ਏਏਈ) ਨੂੰ ਸਹਾਇਕ ਇੰਜੀਨੀਅਰਾਂ (ਏਈ) ਦੇ ਅਹੁਦਿਆਂ ’ਤੇ ਤਰੱਕੀ ਦਿੱਤੀ ਗਈ ਹੈ। ਪਹਿਲਾਂ ਹੋਈਆਂ ਤਰੱਕੀਆਂ ਕਾਰਨ ਖਾਲੀ ਹੋਏ ਅਹੁਦਿਆਂ ਨੂੰ ਭਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਸਭ ਤੋਂ ਸੀਨੀਅਰ ਤਬਦੀਲ ਕੀਤੇ ਗਏ ਮੁਲਾਜ਼ਮਾਂ ਨੂੰ ਮੌਜੂਦਾ ਡਿਊਟੀ ਚਾਰਜ (ਸੀਡੀਸੀ) ਦੇਣ ਦੀ ਮੰਗ ਬਾਰੇ ਸੀਪੀਡੀਐੱਲ ਨੇ ਸਪੱਸ਼ਟ ਕੀਤਾ ਕਿ ਇਹ ਇਕ ਅੰਤਰਿਮ ਵਿਵਸਥਾ ਹੈ, ਜੋ ਕੰਮਕਾਜ ਦੀਆਂ ਲੋੜਾਂ ਦੇ ਆਧਾਰ ’ਤੇ ਦਿੱਤੀ ਜਾਂਦੀ ਹੈ। ਇਸ ਲਈ ਇਸ ਸਬੰਧੀ ਫ਼ੈਸਲੇ ਪ੍ਰਸ਼ਾਸਕੀ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਜਾਂਦੇ ਹਨ। ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਨਿਯਮਤ ਸੇਵਾ ‘ਚ ਐਡਜਸਟ ਕਰਨ ਦੇ ਮੁੱਦੇ ’ਤੇ ਕੰਪਨੀ ਨੇ ਦੱਸਿਆ ਕਿ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਸ ਸਬੰਧੀ ਇਕ ਪ੍ਰਕਿਰਿਆ ਤਿਆਰ ਕਰਕੇ ਸ਼ੁਰੂ ਕੀਤੀ ਗਈ ਸੀ। ਹਾਲਾਂਕਿ, ਯੂਨੀਅਨ ਦੀ ਵਿਸ਼ੇਸ਼ ਬੇਨਤੀ ’ਤੇ ਇਸ ਪ੍ਰਕਿਰਿਆ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ। ਡੀ . ਸੀ . ਦਰਾਂ ’ ਚ ਵਾਧੇ ਦੀ ਮੰਗ ’ ਤੇ ਵੀ ਵਿਚਾਰ ਸੋਧੀਆਂ ਹੋਈਆਂ ਡੀ.ਸੀ. ਦਰਾਂ ਵਿਚ ਦੋ ਫ਼ੀਸਦੀ ਦਾ ਵਾਧੂ ਵਾਧਾ ਕਰਨ ਦੀ ਮੰਗ ਬਾਰੇ ਸੀ.ਪੀ.ਡੀ.ਐੱਲ ਨੇ ਕਿਹਾ ਕਿ ਇਸ ’ਤੇ ਵੀ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਕੰਪਨੀ ਅਨੁਸਾਰ, ਸਮਾਂਬੱਧ ਤਰੱਕੀ ਯੋਜਨਾ (ਟੀਬੀਪੀਐੱਸ) ਅਤੇ ਮੋਡੀਫਾਈਡ ਐਸ਼ਿਓਰਡ ਕਰੀਅਰ ਪ੍ਰੋਗਰੇਸ਼ਨ ਸਕੀਮ (ਐੱਮਏਸੀਪੀਐੱਸ) ਲਾਗੂ ਕਰਨ ਦੇ ਮਾਮਲੇ ਦੀ ਸਬੰਧਤ ਯੂਟੀ ਪ੍ਰਸ਼ਾਸਨ ਦੇ ਨਿਯਮਾਂ ਅਨੁਸਾਰ ਸਮੀਖਿਆ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ ਵਰਦੀ ਭੱਤਾ, ਬੱਚਿਆਂ ਦੀ ਸਿੱਖਿਆ ਭੱਤਾ (ਸੀਈਏ), ਮੈਡੀਕਲ ਬਿੱਲਾਂ ਅਤੇ ਹੋਰ ਮਨਜ਼ੂਰਸ਼ੁਦਾ ਭੱਤਿਆਂ ਤੇ ਖ਼ਰਚਿਆਂ ਦੀ ਭਰਪਾਈ ਨਿਯਮਤ ਤੌਰ ’ਤੇ ਕੀਤੀ ਜਾ ਰਹੀ ਹੈ। ਏ . ਪੀ . ਏ . ਆਰ ਦਾ ਫਾਰਮੈਟ ਸੋਧਿਆ , ਮਿਆਦ ਵੀ ਵਧਾਈ ਸਾਲਾਨਾ ਕਾਰਗੁਜ਼ਾਰੀ ਮੁਲਾਂਕਣ ਰਿਪੋਰਟ (ਏਪੀਏਆਰ) ਬਾਰੇ ਕੰਪਨੀ ਨੇ ਕਿਹਾ ਕਿ ਇਹ ਪ੍ਰਕਿਰਿਆ ਮੁਲਾਜ਼ਮਾਂ ਦੇ ਕੰਮਕਾਜ ਦਾ ਮੁਲਾਂਕਣ ਕਰਨ ਅਤੇ ਉਨ੍ਹਾਂ ਦੇ ਪੇਸ਼ੇਵਰ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਜਾਂਦੀ ਹੈ। ਯੂਨੀਅਨ ਦੇ ਸੁਝਾਅ ’ਤੇ 30 ਜੁਲਾਈ 2026 ਨੂੰ ਉਸ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ ਵਿੱਚ ਬਣੀ ਸਹਿਮਤੀ ਅਨੁਸਾਰ ਏਪੀਏਆਰ ਦਾ ਫਾਰਮੈਟ ਸੋਧਿਆ ਗਿਆ ਅਤੇ ਰਿਪੋਰਟ ਜਮ੍ਹਾਂ ਕਰਵਾਉਣ ਦੀ ਆਖ਼ਰੀ ਤਾਰੀਖ ਵਧਾ ਕੇ ਸਤੰਬਰ 2026 ਕਰ ਦਿੱਤੀ ਗਈ। ਪੁਨਰਗਠਨ ਦਾ ਉਦੇਸ਼ ਬਿਜਲੀ ਸਪਲਾਈ ’ ਚ ਕੁਸ਼ਲਤਾ ਵਧਾਉਣਾ ਸੀ.ਪੀ.ਡੀ.ਐੱਲ ਨੇ ਸੰਗਠਨਾਤਮਕ ਪੁਨਰਗਠਨ ਦੇ ਮੁੱਦੇ ’ਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਜਿੱਥੇ ਵੀ ਲੋੜ ਹੋਵੇ, ਇਸ ਦਾ ਉਦੇਸ਼ ਕੰਮਕਾਜ ਵਿਚ ਕੁਸ਼ਲਤਾ ਵਧਾਉਣਾ ਅਤੇ ਚੰਡੀਗੜ੍ਹ ਦੇ ਵਸਨੀਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣਾ ਹੈ। ਕੰਪਨੀ ਨੇ ਪੁਨਰਗਠਨ ਦੌਰਾਨ ਵੱਖ-ਵੱਖ ਪੱਧਰਾਂ ’ਤੇ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕਰਨ ਅਤੇ ਬੇਇੱਜ਼ਤ ਕਰਨ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਨਾਲ ਸੰਵੇਦਨਸ਼ੀਲਤਾ ਅਤੇ ਸਨਮਾਨ ਨਾਲ ਵਿਹਾਰ ਕੀਤਾ ਜਾਂਦਾ ਹੈ। ਕੰਪਨੀ ਦੇ ਅਧਿਕਾਰੀਆਂ ਨੇ ਕਿਹਾ ਕਿ ਸੀ.ਪੀ.ਡੀ.ਐਲ ਮੁਲਾਜ਼ਮਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਜਾਰੀ ਰੱਖਣ ਅਤੇ ਉਨ੍ਹਾਂ ਦੇ ਮੁੱਦਿਆਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਭਲਾਈ ਅਤੇ ਸੰਸਥਾ ਦੇ ਕੁਸ਼ਲ ਕੰਮਕਾਜ ਵਿਚਕਾਰ ਸੰਤੁਲਨ ਬਣਾਈ ਰੱਖਦਿਆਂ ਸਾਰੇ ਮਾਮਲਿਆਂ ’ਤੇ ਲਾਗੂ ਨਿਯਮਾਂ ਅਤੇ ਪ੍ਰਸ਼ਾਸਕੀ ਲੋੜਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।