20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਲਕੇ ਮਨਾਇਆ ਜਾਵੇਗਾ ਦਸਮੀ ਦਾ ਦਿਹਾੜਾ

ਐੱਸ. ਏ.

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦਾ ਬਾਹਰੀ ਦ੍ਰਿਸ਼। ਅਜੀਤ ਤਸਵੀਰ 20-10-2026
ਐੱਸ. ਏ. ਐੱਸ. ਨਗਰ, 19 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਲਕੇ 21 ਅਕਤੂਬਰ ਨੂੰ ਦਸਮੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਸਮੀ ਨੂੰ ਮੁੱਖ ਰੱਖਦਿਆਂ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਮਹਾਨ ਅੰਮ੍ਰਿਤ ਸੰਚਾਰ ਵੀ ਹੋਵੇਗਾ।
ਪਿਛਲੀ ਖ਼ਬਰ ਰਤਵਾੜਾ ਸਾਹਿਬ ਵਿਖੇ ਸਾਲਾਨਾ ਚਾਰ ਰੋਜ਼ਾ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਟਰੱਸਟ ਦੀ ਦੂਜੀ ਮੀਟਿੰਗ ਅਗਲੀ ਖ਼ਬਰ ਕ੍ਰੈਡਿਟ ਕਾਰਡ ਚਾਲੂ ਕਰਵਾਉਣ ਦੇ ਨਾਂਅ ’ ਤੇ ਮਹਿਲਾ ਨਾਲ 1.20 ਲੱਖ ਰੁ . ਦੀ ਠੱਗੀ ਵਟਸਐਪ ’ਤੇ ਐਪ ਦਾ ਲਿੰਕ ਭੇਜ ਕੇ ਭਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।