20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਰਤਵਾੜਾ ਸਾਹਿਬ ਵਿਖੇ ਸਾਲਾਨਾ ਚਾਰ ਰੋਜ਼ਾ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਟਰੱਸਟ ਦੀ ਦੂਜੀ ਮੀਟਿੰਗ

ਮੁੱਲਾਂਪੁਰ ਗਰੀਬਦਾਸ, 19 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ (ਨਿਊ ਚੰਡੀਗੜ੍ਹ) ਵਿਖੇ ਸਾਲਾਨਾ ਗੁਰਮਤਿ ਸਮਾਗਮ 30 ਅਕਤੂਬਰ ਤੋਂ ਲੈ ਕੇ 2 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਗੁਰਤਾਗੱਦੀ ਦਿਵਸ, ਸਮੂਹ ਸ਼ਹੀਦਾਂ ਦੀ ਯਾਦ, ਰਤਵਾੜਾ ਸਾਹਿਬ ਟਰੱਸਟ ਦੇ ਬਾਨੀ ਸੰਤ ਬਾਬਾ ਵਰਿਆਮ ਸਿੰਘ ਤੇ ਮਾਤਾ ਰਣਜੀਤ ਕੌਰ ਦੀ ਨਿੱਘੀ ਯਾਦ ਨੂੰ ਸਮਰਪਿਤ ਹੋਣਗੇ।

ਅਜੀਤ ਡੈਸਕ 20-10-2026
ਮੁੱਲਾਂਪੁਰ ਗਰੀਬਦਾਸ, 19 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ (ਨਿਊ ਚੰਡੀਗੜ੍ਹ) ਵਿਖੇ ਸਾਲਾਨਾ ਗੁਰਮਤਿ ਸਮਾਗਮ 30 ਅਕਤੂਬਰ ਤੋਂ ਲੈ ਕੇ 2 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਗੁਰਤਾਗੱਦੀ ਦਿਵਸ, ਸਮੂਹ ਸ਼ਹੀਦਾਂ ਦੀ ਯਾਦ, ਰਤਵਾੜਾ ਸਾਹਿਬ ਟਰੱਸਟ ਦੇ ਬਾਨੀ ਸੰਤ ਬਾਬਾ ਵਰਿਆਮ ਸਿੰਘ ਤੇ ਮਾਤਾ ਰਣਜੀਤ ਕੌਰ ਦੀ ਨਿੱਘੀ ਯਾਦ ਨੂੰ ਸਮਰਪਿਤ ਹੋਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਈ ਜਸਵੰਤ ਸਿੰਘ ਤੇ ਭਾਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ 1 ਨਵੰਬਰ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ, ਜਦਕਿ 28 ਤੇ 29 ਅਕਤੂਬਰ ਨੂੰ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਜਾਵੇਗਾ। ਇਸ ਗੁਰਮਤਿ ਸਮਾਗਮ ਦੀ ਦੂਜੀ ਮੀਟਿੰਗ ‘ਚ ਰਿਹਾਇਸ਼, ਟੈਂਟ, ਬਿਜਲੀ, ਲੰਗਰ, ਪਾਰਕਿੰਗ ਅਤੇ ਸੰਗਤਾਂ ਲਈ ਹੋਰ ਲੋੜੀਂਦੇ ਪ੍ਰਬੰਧਾਂ ਦੇ ਮੱਦੇਨਜ਼ਰ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਤੋਂ ਇਲਾਵਾ ਸਮਾਗਮ ਮੌਕੇ 200 ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣਗੇ ਤੇ ਲਾਈਵ ਟੈਲੀਕਾਸਟ ਰਤਵਾੜਾ ਸਾਹਿਬ ਮੀਡੀਆ ‘ਤੇ ਚਲਾਇਆ ਜਾਵੇਗਾ। ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਦੇ ਚੇਅਰਮੈਨ ਸੰਤ ਬਾਬਾ ਲਖਬੀਰ ਸਿੰਘ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ‘ਚ ਸਮੂਹ ਸੰਗਤਾਂ ਅਤੇ ਟਰੱਸਟੀਆਂ ਤੋਂ ਇਲਾਵਾ ਭਾਈ ਕਰਨੈਲ ਸਿੰਘ, ਬਾਬਾ ਹਰਪਾਲ ਸਿੰਘ, ਭਾਈ ਜਸਵਿੰਦਰ ਸਿੰਘ ਤੇ ਇੰਜ. ਜਸਵੰਤ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬਲਟਾਣਾ ’ ਚ ਬੇਖ਼ੌਫ਼ ਝਪਟਮਾਰ ਬੱਚੀ ਸਮੇਤ ਜਾ ਰਹੀ ਔਰਤ ਦੀ ਵਾਲੀ ਝਪਟ ਕੇ ਹੋਇਆ ਫ਼ਰਾਰ ਹਫ਼ਤੇ ਦੌਰਾਨ ਝਪਟਮਾਰੀ ਦੀ ਤੀਜੀ ਵਾਰ... ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਲਕੇ ਮਨਾਇਆ ਜਾਵੇਗਾ ਦਸਮੀ ਦਾ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।