ਭਾਜਪਾ ਆਗੂ ਗਿੱਲ ਨੇ ਰਾਮ ਲੀਲ੍ਹਾ ਦੇ ਕਲਾਕਾਰਾਂ ਤੇ ਹੋਰਨਾਂ ਸ਼ਖ਼ਸੀਅਤਾਂ ਦਾ ਕੀਤਾ ਸਨਮਾਨ
ਖਰੜ, 20 ਅਕਤੂਬਰ (ਜੰਡਪੁਰੀ)- ਸਦੀਆਂ ਤੋਂ ਚੱਲੀ ਆ ਰਹੀ ਰਾਮ ਲੀਲ੍ਹਾ ਤੋਂ ਪ੍ਰੇਰਨਾ ਲੈਂਦਿਆਂ ਸਾਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਵਲੋਂ ਦਰਸਾਏ ਗਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਵਲੋਂ ਕਰਵਾਈ ਜਾ ਰਹੀ ਰਾਮ ਲੀਲ੍ਹਾ ਦੇ ਮੰਚਨ ਦੀ ਸ਼ੁਰੂਆਤ ਕਰਵਾਉਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਜਪਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨੇ ਕੀਤਾ।
ਭਾਜਪਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਦਾ ਸਨਮਾਨ ਕਰਦੇ ਹੋਏ ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਦੇ ਅਹੁਦੇਦਾਰ। ਤਸਵੀਰ : ਜੰਡਪੁਰੀ
21-10-2026