21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਕੁਰਾਲੀ ਅਤੇ ਆਸ-ਪਾਸ ਦੇ ਪਿੰਡਾਂ ’ਚ ਉਤਸ਼ਾਹ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਕੁਰਾਲੀ, 20 ਅਕਤੂਬਰ (ਹਰਪ੍ਰੀਤ ਸਿੰਘ)- ਦੁਸਹਿਰੇ ਦਾ ਤਿਉਹਾਰ ਸਥਾਨਕ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਵਿਚ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸੰਬੰਧੀ ਮੁੱਖ ਸਮਾਗਮ ਦੁਸਹਿਰਾ ਮੇਲਾ ਗਰਾਊਂਡ ਕਮੇਟੀ ਅਕਬਰਪੁਰ ਪੱਟੀ ਵਲੋਂ ਸਥਾਨਕ ਦੁਸਹਿਰਾ ਮੈਦਾਨ ਵਿਖੇ ਕਰਵਾਇਆ ਗਿਆ।

ਅਜੀਤ ਡੈਸਕ 21-10-2026
ਕੁਰਾਲੀ, 20 ਅਕਤੂਬਰ (ਹਰਪ੍ਰੀਤ ਸਿੰਘ)- ਦੁਸਹਿਰੇ ਦਾ ਤਿਉਹਾਰ ਸਥਾਨਕ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਵਿਚ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸੰਬੰਧੀ ਮੁੱਖ ਸਮਾਗਮ ਦੁਸਹਿਰਾ ਮੇਲਾ ਗਰਾਊਂਡ ਕਮੇਟੀ ਅਕਬਰਪੁਰ ਪੱਟੀ ਵਲੋਂ ਸਥਾਨਕ ਦੁਸਹਿਰਾ ਮੈਦਾਨ ਵਿਖੇ ਕਰਵਾਇਆ ਗਿਆ। ਕਮੇਟੀ ਦੇ ਚੇਅਰਮੈਨ ਦਵਿੰਦਰ ਰਾਣਾ ਦੀ ਅਗਵਾਈ ਅਤੇ ਕਮੇਟੀ ਪ੍ਰਧਾਨ ਸੁਨੀਲ ਕੁਮਾਰ ਸਿਲ੍ਹੀ ਤੇ ਮੀਤ ਪ੍ਰਧਾਨ ਸਤਪਾਲ ਰਾਣਾ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ., ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ, ਭਾਜਪਾ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਗਿੱਲ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ, ਕੌਂਸਲਰ ਪ੍ਰਦੀਪ ਕੁਮਾਰ ਰੂੜਾ, ਕੌਂਸਲਰ ਆਸ਼ੂ ਰਾਣਾ, ਕੌਂਸਲਰ ਭਰਤ ਭੂਸ਼ਨ ਆਦਿ ਨੇ ਉਚੇਚੇ ਤੌ+ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਆਗੂਆਂ ਨੇ ਇਲਾਕਾ ਵਾਸੀਆਂ ਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਦੀਆਂ ਸਿੱਖਿਆਵਾਂ ਤੇ ਆਦਰਸ਼ਾਂ ‘ਤੇ ਚੱਲਣ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਸਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ। ਇਸੇ ਦੌਰਾਨ ਰਣਜੀਤ ਸਿੰਘ ਰਾਣਾ ਗਿੱਲ ਨੇ ਕਿਹਾ ਕਿ ਅੱਜ ਨਸ਼ੇ ਰੂਪੀ ਰਾਵਣ ਨੂੰ ਖ਼ਤਮ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ। ਉਨ੍ਹਾਂ ਰਾਵਣ ਰੂਪੀ ਨਸ਼ੇ ਅਤੇ ਹੋਰਨਾਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਅਪੀਲ ਕੀਤੀ। ਇਸ ਮੌਕੇ ਮਹਿਮਾਨਾਂ ਤੇ ਪ੍ਰਬੰਧਕਾਂ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨੀ ਹਵਾਲੇ ਕੀਤੇ ਗਏ। ਇਸ ਮੌਕੇ ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਵਿਕਰਮ ਰਾਣਾ ਗੋਪੀ, ਜੋਨ ਵਰਮਾ, ਸ਼ਿਵਮ ਜੋਸ਼ੀ, ਸਤਨਾਮ ਸਿੰਘ, ਗੋਪਾਲ ਚੰਦ, ਸ਼ੁਭਮ ਖੱਤਰੀ, ਹੈਪੀ ਵਰਮਾ ਤੇ ਜੇ. ਕੇ. ਸਿੱਧੂ ਸਮੇਤ ਖੇਤਰ ਦੇ ਵੱਡੀ ਗਿਣਤੀ ਵਸਨੀਕ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਅਗਲੀ ਖ਼ਬਰ ‘ਸ਼ਿਵਾਲਿਕ ਸਿਟੀ ’ਚ ਮਨਾਇਆ ਦੁਸਹਿਰੇ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।