21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ

ਇਲਾਕਾ ਵਾਸੀਆਂ ਸਮੇਤ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ, ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਲਾਕ ਮਾਜਰੀ ਦੇ ਪਿੰਡਾਂ ਅਤੇ ਕਸਬਿਆਂ ‘ਚ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾਵੇ। ਮੈਡੀਕਲ ਸਟੋਰਾਂ ਦੇ ਲਾਇਸੰਸ, ਦਵਾਈਆਂ ਦੇ ਸਟਾਕ ਅਤੇ ਵਿਕਰੀ ਰਿਕਾਰਡ ਦੀ ਜਾਂਚ ਕੀਤੀ ਜਾਵੇ।

ਅਜੀਤ ਡੈਸਕ 21-10-2026
ਇਲਾਕਾ ਵਾਸੀਆਂ ਸਮੇਤ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ, ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਲਾਕ ਮਾਜਰੀ ਦੇ ਪਿੰਡਾਂ ਅਤੇ ਕਸਬਿਆਂ ‘ਚ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾਵੇ। ਮੈਡੀਕਲ ਸਟੋਰਾਂ ਦੇ ਲਾਇਸੰਸ, ਦਵਾਈਆਂ ਦੇ ਸਟਾਕ ਅਤੇ ਵਿਕਰੀ ਰਿਕਾਰਡ ਦੀ ਜਾਂਚ ਕੀਤੀ ਜਾਵੇ। ਜੇਕਰ ਕਿਸੇ ਮੈਡੀਕਲ ਸਟੋਰ ਮਾਲਕ, ਝੋਲਾਛਾਪ ਡਾਕਟਰ ਜਾਂ ਸੰਬੰਧਿਤ ਅਧਿਕਾਰੀ ਦੀ ਲਾਪ੍ਰਵਾਹੀ ਜਾਂ ਮਿਲੀਭੁਗਤ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਕਾਗਜ਼ੀ ਕਾਰਵਾਈ ਕਰਨ ਦੀ ਬਜਾਏ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਤਾਂ ਜੋ ਲੋਕਾਂ ਦੀ ਸਿਹਤ ਅਤੇ ਜ਼ਿੰਦਗੀ ਨਾਲ ਹੋਣ ਵਾਲੇ ਕਥਿਤ ਖਿਲਵਾੜ ਨੂੰ ਰੋਕਿਆ ਜਾ ਸਕੇ। ਉਧਰ ਦੂਜੇ ਪਾਸੇ ਜਦੋਂ ਇਸ ਸੰਬੰਧ ‘ਚ ਡਰੱਗ ਇੰਸਪੈਕਟਰ ਅਤੇ ਸਿਹਤ ਵਿਭਾਗ ਤੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।
ਪਿਛਲੀ ਖ਼ਬਰ ਬਲਾਕ ਮਾਜਰੀ ਦੇ ਪਿੰਡਾਂ ਤੇ ਕਸਬਿਆਂ ’ ਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਦੀ ਕਥਿਤ ਵਿਕਰੀ ਚਿੰਤਾ ਦਾ ਅਗਲੀ ਖ਼ਬਰ ਕੁਰਾਲੀ ਅਤੇ ਆਸ-ਪਾਸ ਦੇ ਪਿੰਡਾਂ ’ਚ ਉਤਸ਼ਾਹ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।