22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਨੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ

ਐੱਸ. ਏ.

ਅਜੀਤ ਡੈਸਕ 22-10-2026
ਐੱਸ. ਏ. ਐੱਸ. ਨਗਰ, 21 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਮੁਹਾਲੀ ਇਕਾਈ ਵਲੋਂ ਪੁਲਿਸ ਵਿਭਾਗ ਦੇ ਸ਼ਹੀਦ ਹੋਏ ਜਵਾਨਾਂ ਅਤੇ ਅਧਿਕਾਰੀਆਂ ਦੀ ਯਾਦ ‘ਚ ਐਸੋਸੀਏਸ਼ਨ ਦੇ ਦਫ਼ਤਰ ਥਾਣਾ ਕੰਪਲੈਕਸ ਫੇਜ਼-11 ਵਿਖੇ ਸਾਲਾਨਾ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ ਗਿਆ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਨਾਲ ਸੰਬੰਧਿਤ 35 ਦੇ ਕਰੀਬ ਪੁਲਿਸ ਅਧਿਕਾਰੀ ਤੇ ਕਰਮਚਾਰੀ ਅੱਤਵਾਦ ਦੇ ਸਮੇਂ ਦੌਰਾਨ ਡਿਊਟੀ ਕਰਦੇ ਹੋਏ ਸ਼ਹੀਦ ਹੋ ਗਏ ਸਨ। ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਹਰ ਸਾਲ 21 ਅਕਤੂਬਰ ਨੂੰ ਜ਼ਿਲ੍ਹਾ ਪੱਧਰ ‘ਤੇ ਵੀ ਪ੍ਰਸ਼ਾਸਨ ਵਲੋਂ ਸਨਮਾਨ ਦਿੱਤਾ ਜਾਂਦਾ ਹੈ। ਬੁਲਾਰੇ ਅਨੁਸਾਰ ਇਹ ਦਿਹਾੜਾ ਰਾਸ਼ਟਰੀ ਪੱਧਰ ‘ਤੇ ਪੈਰਾ ਮਿਲਟਰੀ ਫੋਰਸ ਦੇ ਸ਼ਹੀਦ ਜਵਾਨਾਂ ਅਤੇ ਸੂਬਾ ਪੁਲਿਸ ਦੇ ਸ਼ਹੀਦ ਜਵਾਨਾਂ ਦੀ ਯਾਦ ‘ਚ ਜ਼ਿਲ੍ਹਾ ਪੱਧਰ ਅਤੇ ਸੂਬਾ ਪੱਧਰ ‘ਤੇ ਹਰ ਸਾਲ ਮਨਾਇਆ ਜਾਂਦਾ ਹੈ। ਐਸੋਸੀਏਸ਼ਨ ਦੇ ਜ਼ਿਲ੍ਹਾ ਪੱਧਰੀ ਮੁੱਖ ਦਫ਼ਤਰ ‘ਚ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਜਨਰਲ ਸਕੱਤਰ ਮਹਿੰਦਰ ਸਿੰਘ (ਸੇਵਾ-ਮੁਕਤ ਇੰਸਪੈਕਟਰ) ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਜਗਦੀਸ਼ ਸਿੰਘ ਕਾਹਲੋਂ ਤੇ ਸਰਬਜੀਤ ਸਿੰਘ ਪੰਧੇਰ (ਦੋਵੇਂ ਸੇਵਾ-ਮੁਕਤ ਐਸ. ਪੀ.), ਜੀ. ਪੀ. ਸਿੰਘ ਤੇ ਜੋਬਨ ਸਿੰਘ (ਦੋਵੇਂ ਸੇਵਾ-ਮੁਕਤ ਡੀ. ਐਸ. ਪੀ.), ਮਨਮੋਹਨ ਸਿੰਘ ਕਾਹਲੋਂ, ਹਰਪਿੰਦਰ ਕੁਮਾਰ, ਪਰਮਜੀਤ ਸਿੰਘ ਮਲਕਪੁਰ, ਦੀਦਾਰ ਸਿੰਘ ਗੁਡਾਣਾ, ਕੁਲਦੀਪ ਸਿੰਘ, ਚਰਨ ਸਿੰਘ ਬੂਟਾ ਸਿੰਘ ਵਾਲਾ ਤੇ ਪਲਵਿੰਦਰ ਸਿੰਘ ਬਾਜਵਾ (ਸਾਰੇ ਸੇਵਾ-ਮੁਕਤ ਅਧਿਕਾਰੀ) ਨੇ ਆਪਣੇ ਵਿਛੜ ਚੁੱਕੇ ਤੇ ਸ਼ਹੀਦ ਹੋਏ ਸਾਥੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਸੈਕਟਰ-79 ਮੁਹਾਲੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਕਲੱਬ ਪ੍ਰਧਾਨ ਸੁਰਿੰਦਰ ਸਿੰਘ ਤਿਊੜ ਨੂੰ ਸਦਮਾ, ਭਰਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।