23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਚੋਰੀ ਦੇ ਮਾਮਲੇ ਵਿਚ ਇਕ ਮੁਲਜ਼ਮ ਗ੍ਰਿਫ਼ਤਾਰ , 10 ਕੈਮਰੇ ਤੇ ਤਾਂਬੇ ਦੀ ਤਾਰ ਬਰਾਮਦ

ਚੰਡੀਗੜ੍ਹ, 22 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਥਾਣਾ ਸਾਰੰਗਪੁਰ ਦੀ ਪੁਲਿਸ ਨੇ ਚੋਰੀ ਦੇ ਇਕ ਮਾਮਲੇ ਵਿਚ ਕਾਰਵਾਈ ਕਰਦਿਆਂ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 10 ਕੈਮਰੇ ਅਤੇ ਤਾਂਬੇ ਦੀ ਤਾਰ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਵਿਕਾਸ (21) ਵਾਸੀ ਈ.

ਥਾਣਾ ਸਾਰੰਗਪੁਰ ਦੀ ਪੁਲਿਸ ਵਲੋਂ ਚੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਮੁਲਜ਼ਮ ਪੁਲਿਸ ਹਿਰਾਸਤ ਦੌਰਾਨ। ਤਸਵੀਰ : ਕਮਲਜੀਤ ਸਿੰਘ 23-10-2026
ਚੰਡੀਗੜ੍ਹ, 22 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਥਾਣਾ ਸਾਰੰਗਪੁਰ ਦੀ ਪੁਲਿਸ ਨੇ ਚੋਰੀ ਦੇ ਇਕ ਮਾਮਲੇ ਵਿਚ ਕਾਰਵਾਈ ਕਰਦਿਆਂ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 10 ਕੈਮਰੇ ਅਤੇ ਤਾਂਬੇ ਦੀ ਤਾਰ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਵਿਕਾਸ (21) ਵਾਸੀ ਈ. ਡਬਲਿਊ. ਐੱਸ. ਕਾਲੋਨੀ, ਧਨਾਸ, ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਨੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਪੁਲਿਸ ਵਲੋਂ ਸਾਂਝੀ ਜਾਣਕਾਰੀ ਅਨੁਸਾਰ ਥਾਣਾ ਸਾਰੰਗਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਅਸ਼ੋਕ ਕੁਮਾਰ ਦੀ ਨਿਗਰਾਨੀ ਹੇਠ ਪੁਲਿਸ ਟੀਮ ਦਾ ਗਠਨ ਕੀਤਾ ਗਿਆ ਸੀ। ਟੀਮ ਨੇ ਕਾਰਵਾਈ ਕਰਦਿਆਂ ਵਿਕਾਸ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ 10 ਐੱਸ. ਪੀ. ਪਲੱਸ ਕੰਪਨੀ ਦੇ ਕੈਮਰੇ ਤੇ ਤਾਂਬੇ ਦੀ ਤਾਰ ਬਰਾਮਦ ਕੀਤੀ। ਇਸ ਸਬੰਧੀ ਥਾਣਾ ਸਾਰੰਗਪੁਰ ਵਿਖੇ 21 ਅਕਤੂਬਰ ਨੂੰ ਭਾਰਤੀ ਨਿਆਂ ਸੰਹਿਤਾ ਦੀ ਧਾਰਾ 305(ਏ) ਅਤੇ 317(2) ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਮੁਲਜ਼ਮ ਦਿਹਾੜੀਦਾਰ ਮਜ਼ਦੂਰੀ ਕਰਦਾ ਹੈ ਅਤੇ ਦਸਵੀਂ ਜਮਾਤ ਤੱਕ ਪੜ੍ਹਿਆ ਹੈ। ਉਸ ਖ਼ਿਲਾਫ਼ ਪਹਿਲਾਂ ਵੀ 4 ਦਸੰਬਰ 2024 ਨੂੰ ਰੇਲਵੇ ਪੁਲਿਸ ਥਾਣਾ ਅੰਬਾਲਾ ਕੈਂਟ ਵਿਖੇ ਚੋਰੀ ਸਬੰਧੀ ਇਕ ਮਾਮਲਾ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਸੀ . ਡੀ . ਓ . ਈ ਵਿਭਾਗ ’ ਚ ‘ ਸਿਹਤਮੰਦ ਰਹਿਣ ’ ਵਿਸ਼ੇ ’ ਤੇ ਕਰਵਾਇਆ ਪ੍ਰੋਗਰਾਮ ਮੁੱਖ ਮਹਿਮਾਨ... ਅਗਲੀ ਖ਼ਬਰ ਮਹਾਰਾਜਾ ਅੱਜ ਸਰੋਵਰ ਦੇ ਵਿਕਾਸ ਲਈ 93.94 ਕਰੋੜ ਰੁ . ਮਨਜ਼ੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।