23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਅਮਿਤ ਸ਼ਾਹ ਦੀ ਪੰਜਾਬ ਫੇਰੀ ਨੇ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ’ ਤੇ ਮੱਲ੍ਹਮ ਲਗਾਉਣ ਦਾ ਕੀਤਾ ਕੰਮ - ਬੀਬੀ ਰਾਮੂਵਾਲੀਆ

ਐੱਸ. ਏ.

ਭਾਰਤੀ ਜਨਤਾ ਪਾਰਟੀ ਦੀ ਰਾਸ਼ਟਰੀ ਕਾਰਜਕਾਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦਾ ਸਵਾਗਤ ਕਰਦੀ ਹੋਈ। ਅਜੀਤ ਤਸਵੀਰ 23-10-2026
ਐੱਸ. ਏ. ਐੱਸ. ਨਗਰ, 22 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤੀ ਜਨਤਾ ਪਾਰਟੀ ਦੀ ਰਾਸ਼ਟਰੀ ਕਾਰਜਕਾਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਸਿਰਫ਼ ਇਕ ਸਿਆਸੀ ਦੌਰਾ ਨਹੀਂ, ਸਗੋਂ ਨਸ਼ਿਆਂ ਦੀ ਮਾਰ ਝੱਲ ਰਹੇ ਪੰਜਾਬ ਦੇ ਉਨ੍ਹਾਂ ਪਰਿਵਾਰਾਂ ਦੇ ਦੁੱਖ-ਦਰਦ ਨੂੰ ਸਮਝਣ ਅਤੇ ਉਨ੍ਹਾਂ ਦੇ ਨਾਲ ਖੜ੍ਹਨ ਦਾ ਇਕ ਮਹੱਤਵਪੂਰਨ ਕਦਮ ਹੈ, ਜਿਨ੍ਹਾਂ ਨੇ ਆਪਣੇ ਜੀਆਂ ਨੂੰ ਗੁਆਉਣ ਦਾ ਅਸਹਿ ਦਰਦ ਸਹਿਣਾ ਪਿਆ ਹੈ। ਜਦੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਜਾਨ ਚਲੀ ਜਾਵੇ ਅਤੇ ਉਨ੍ਹਾਂ ਦੇ ਪਰਿਵਾਰ ਇਨਸਾਫ਼ ਦੀ ਉਡੀਕ ਕਰਨ, ਤਾਂ ਅਜਿਹੇ ਸਮੇਂ ਦੇਸ਼ ਦੇ ਗ੍ਰਹਿ ਮੰਤਰੀ ਦਾ ਉਨ੍ਹਾਂ ਦੇ ਘਰ ਪਹੁੰਚਣਾ ਉਨ੍ਹਾਂ ਦੇ ਦੁੱਖ ਵਿਚ ਸ਼ਰੀਕ ਹੋਣ ਦੇ ਨਾਲ-ਨਾਲ ਇਨਸਾਫ਼ ਦੀ ਆਸ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ 20 ਅਕਤੂਬਰ ਨੂੰ ਅਮਿਤ ਸ਼ਾਹ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ, ਸੰਗਰੂਰ ਜ਼ਿਲ੍ਹੇ ਵਿਚ ਗੁਲਜ਼ਾਰ ਸਿੰਘ ਅਤੇ ਗੁਰਦਾਸਪੁਰ ਜ਼ਿਲ੍ਹੇ ਵਿਚ ਬਿਕਰਮਜੀਤ ਸਿੰਘ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਦੁੱਖ ਨੂੰ ਸਾਂਝਾ ਕੀਤਾ। ਇਹ ਮੁਲਾਕਾਤਾਂ ਇਸ ਗੱਲ ਦਾ ਸੰਦੇਸ਼ ਹਨ ਕਿ ਨਸ਼ਿਆਂ ਕਾਰਨ ਉੱਜੜ ਰਹੇ ਪਰਿਵਾਰਾਂ ਦੀ ਪੀੜ੍ਹ ਨੂੰ ਅਣਡਿੱਠਾ ਨਹੀਂ ਕੀਤਾ ਜਾ ਸਕਦਾ ਅਤੇ ਇਨਸਾਫ਼ ਦੀ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾਣਾ ਚਾਹੀਦਾ। ਬੀਬੀ ਰਾਮੂਵਾਲੀਆ ਨੇ ਕਿਹਾ ਕਿ ਅਮਿਤ ਸ਼ਾਹ ਵਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਦੇਣਾ ਪੰਜਾਬ ਦੇ ਲੋਕਾਂ ਲਈ ਇਕ ਉਮੀਦ ਦੀ ਕਿਰਨ ਹੈ। ਬੀਬੀ ਰਾਮੂਵਾਲੀਆ ਨੇ ਕਿਹਾ ਕਿ ਨੇਹਾ ਸ਼ੌਰੀ ਦੇ ਮਾਪਿਆਂ ਵਲੋਂ ਸੀ. ਬੀ. ਆਈ. ਜਾਂਚ ਦੀ ਉਠਾਈ ਜਾ ਰਹੀ ਮੰਗ ਨੂੰ ਵੀ ਗੰਭੀਰਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਸ ਪਰਿਵਾਰ ਦੀ ਇਨਸਾਫ਼ ਦੀ ਆਵਾਜ਼ ਨੂੰ ਉਚਿੱਤ ਮੰਚਾਂ ’ਤੇ ਉਠਾਏਗੀ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ, ਨੌਜਵਾਨਾਂ ਦੀ ਸੁਰੱਖਿਆ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੇ ਮੁੱਦੇ ’ਤੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਪੰਜਾਬ ਨੂੰ ਅਜਿਹੇ ਹਾਲਤਾਂ ਤੋਂ ਬਾਹਰ ਕੱਢਣ ਲਈ ਸਖ਼ਤ ਕਾਨੂੰਨੀ ਕਾਰਵਾਈ, ਨਿਰਪੱਖ ਜਾਂਚ, ਤਸਕਰੀ ਦੇ ਨੈੱਟਵਰਕ ਦਾ ਖ਼ਾਤਮੇ ਲਈ ਠੋਸ ਕਦਮ ਚੁੱਕੇਗੀ।
ਪਿਛਲੀ ਖ਼ਬਰ ਪੰਜਾਬ ਨੂੰ ਸਖ਼ਤ ਫ਼ੈਸਲਾ ਲੈਣਾ ਹੋਵੇਗਾ ਕਿ ਉਸਨੂੰ ਉੱਨਤੀ ਅਤੇ ਖ਼ੁਸ਼ਹਾਲੀ ਚਾਹੀਦੀ ਹੈ ਜਾਂ ਵੋਟ ਸਿਆਸਤ ਲਈ ਵੰਡੀ ਜਾਂਦੀ ਖ਼ੈਰ... ਅਗਲੀ ਖ਼ਬਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੁਹਾਲੀ ਨੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।