23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਿੰਡ ਕਾਠਗੜ੍ਹ ’ ਚ ਵਿਕਾਸ ਕਾਰਜਾਂ ਦੀ ਜਲਦ ਹੋਵੇਗੀ ਸ਼ੁਰੂਆਤ - ਕੌਂਸਲ ਪ੍ਰਧਾਨ ਵਿਰਕ

ਜ਼ੀਰਕਪੁਰ, 22 ਅਕਤੂਬਰ (ਹੈਪੀ ਪੰਡਵਾਲਾ)-ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਿੱਢੀ ਗਈ ਮੁਹਿੰਮ ਤਹਿਤ ਵਾ. ਨੰ.

ਅਜੀਤ ਡੈਸਕ 23-10-2026
ਜ਼ੀਰਕਪੁਰ, 22 ਅਕਤੂਬਰ (ਹੈਪੀ ਪੰਡਵਾਲਾ)-ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਿੱਢੀ ਗਈ ਮੁਹਿੰਮ ਤਹਿਤ ਵਾ. ਨੰ. 6 ਅਧੀਨ ਆਉਂਦੇ ਪਿੰਡ ਕਾਠਗੜ੍ਹ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਪਾਰਟੀ ਵਰਕਰ ਅਤੇ ਵੱਡੀ ਗਿਣਤੀ ਪਿੰਡ ਵਾਸੀ ਵੀ ਹਾਜ਼ਰ ਸਨ। ਪ੍ਰਧਾਨ ਵਿਰਕ ਨੇ ਪਿੰਡ ‘ਚ ਫੇਰੀ ਪਾ ਕੇ ਉਥੋਂ ਦੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਪਿੰਡ ਵਾਸੀਆਂ ਨੇ ਸੀਵਰੇਜ, ਗਲੀਆਂ-ਨਾਲੀਆਂ ਦੀ ਮੁਰੰਮਤ, ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ ਅਤੇ ਸਾਫ਼-ਸਫ਼ਾਈ ਦੇ ਪ੍ਰਬੰਧਾਂ ਬਾਬਤ ਦਿੱਕਤਾਂ ਦੱਸੀਆਂ। ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਪ੍ਰਧਾਨ ਵਿਰਕ ਨੇ ਮੌਕੇ ‘ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਵਿਰਕ ਨੇ ਵਿਸ਼ਵਾਸ ਦਿਵਾਇਆ ਕਿ ਸਾਰੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਪਿੰਡ ਦੇ ਰੁਕੇ ਹੋਏ ਅਤੇ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਜਲਦ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਉਣਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁੱਢਲਾ ਫਰਜ ਹੈ। ਵਿਰਕ ਨੇ ਆਖਿਆ ਉਹ ਹਰ ਵੇਲੇ ਲੋਕਾਂ ਦੀ ਸੇਵਾ ‘ਚ ਹਾਜ਼ਰ ਹਨ ਅਤੇ ਕੌਂਸਲ ਬਿਨਾਂ ਭੇਦਭਾਵ ਤੋਂ ਹਰ ਵਾਰਡ ਅਤੇ ਪਿੰਡ ਦਾ ਵਿਕਾਸ ਕਰਨ ਲਈ ਵਚਨਬੱਧ ਹੈ। ਇਸ ਮੌਕੇ ਪਾਰਟੀ ਆਗੂ ਤੇ ਸਾਬਕਾ ਪੰਚ-ਸਰਪੰਚ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚੋਰੀ ਦੇ ਦੋਸ਼ ਹੇਠ ਇਕ ਘਰ ਦੀ ਨੌਕਰਾਣੀ ਗ੍ਰਿਫ਼ਤਾਰ ਚੋਰੀ ਕੀਤੇ ਪੈਸੇ ਤੇ ਗਹਿਣੇ ਬਰਾਮਦ ਅਗਲੀ ਖ਼ਬਰ ਲਾਂਡਰਾਂ - ਲਖਨੌਰ ਰੋਡ ’ ਤੇ ਕਾਰ ਦੀ ਟੱਕਰ ਕਾਰਨ ਜ਼ਖ਼ਮੀ ਹੋਏ ਫਾਰਮਾਸਿਸਟ ਦੀ ਜ਼ੇਰੇ ਇਲਾਜ ਮੌਤ ਪੁਲਿਸ ਵਲੋਂ ਅਣਪਛਾਤੇ ਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।