23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਡਾ . ਸ਼ਿੰਦਰਪਾਲ ਸਿੰਘ ਦੇ ਪੁੱਤਰ ਸ਼ਰਨਜੀਤ ਸਿੰਘ ਜਿੰਮੀ ਨਮਿਤ ਅੰਤਿਮ ਅਰਦਾਸ ਭਲਕੇ

ਐੱਸ. ਏ.

ਅਜੀਤ ਡੈਸਕ 23-10-2026
ਐੱਸ. ਏ. ਐੱਸ. ਨਗਰ, 22 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪ੍ਰਸਿੱਧ ਸਾਹਿਤਕਾਰ, ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੇ ਕਾਰਜਕਾਰੀ ਪ੍ਰਧਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਫਾਊਂਡਰ-ਰਜਿਸਟਰਾਰ ਡਾ. ਸ਼ਿੰਦਰਪਾਲ ਸਿੰਘ ਦੇ ਪੁੱਤਰ ਸ਼ਰਨਜੀਤ ਸਿੰਘ ਜਿੰਮੀ (49) ਦੇ ਅਚਾਨਕ ਅਕਾਲ ਚਲਾਣੇ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਮਿੱਤਰ-ਸਨੇਹੀਆਂ ਨੂੰ ਗਹਿਰਾ ਸਦਮਾ ਪੁੱਜਿਆ ਹੈ। ਜ਼ਿਕਰਯੋਗ ਹੈ ਕਿ ਸ਼ਰਨਜੀਤ ਸਿੰਘ ਜਿੰਮੀ ਬੀਤੀ 18 ਅਕਤੂਬਰ ਨੂੰ ਅਚਾਨਕ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਸਨ। ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 24 ਅਕਤੂਬਰ ਦਿਨ ਸ਼ਨੀਵਾਰ ਨੂੰ ਦੁਪਹਿਰ 1 ਵਜੇ ਤੋਂ ਲੈ ਕੇ 2 ਵਜੇ ਦੇ ਵਿਚਕਾਰ ਗੁਰਦੁਆਰਾ ਸ੍ਰੀ ਸਾਹਿਬਵਾੜਾ ਪਾਤਿਸ਼ਾਹੀ ਨੌਵੀਂ ਫੇਜ਼-5 ਮੁਹਾਲੀ ਵਿਖੇ ਹੋਵੇਗੀ। ਇਸ ਮੌਕੇ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ ਤੇ ਸਾਹਿਤਕ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਸਾਕ-ਸੰਬੰਧੀਆਂ ਅਤੇ ਮਿੱਤਰ-ਸਨੇਹੀਆਂ ਵਲੋਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।
ਪਿਛਲੀ ਖ਼ਬਰ ਪੰਜਾਬੀ ਸੱਭਿਆਚਾਰ , ਪੰਜਾਬੀ ਮਾਂ ਬੋਲੀ , ਪੰਜਾਬੀ ਗੀਤਾਂ ਅਤੇ ਫ਼ਿਲਮਾਂ ਨੂੰ ਪ੍ਰਫੁੱਲਿਤ ਕਰਨ ਲਈ ਫ਼ਿਲਮ ਸਿਟੀ ਬਣਾਈ ਜਾਵੇ... ਅਗਲੀ ਖ਼ਬਰ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਫ਼ਰੀ ਮੈਡੀਕਲ ਕੈਂਪ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।