24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਅਹਿਮ ਮੀਟਿੰਗ ਅੱਜ-ਮੁੰਧੋਂ/ਸ਼ਾਂਟੂ

ਕੁਰਾਲੀ, 23 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਅਹਿਮ ਮੀਟਿੰਗ ਅੱਜ 24 ਅਕਤੂਬਰ ਨੂੰ ਦੁਪਹਿਰ 12 ਵਜੇ ਦੇ ਕਰੀਬ ਕੁਰਾਲੀ-ਮੋਰਿੰਡਾ ਰੋਡ ‘ਤੇ ਸਥਿਤ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਖਰੜ ਦੇ ਸਰਗਰਮ ਆਗੂ ਅਤੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਮੁੰਧੋਂ, ਗੁਰਮੀਤ ਸਿੰਘ ਸ਼ਾਂਟੂ ਅਤੇ ਭਗਤ ਸਿੰਘ ਭਗਤ ਮਾਜਰਾ ਨੇ ਦੱਸਿਆ ਕਿ ਇਸ ਮੀਟਿੰਗ ‘ਚ ਜਥੇਬੰਦੀ ਦੇ ਵੱਖ-ਵੱਖ ਆਗੂ ਸ਼ਿਰਕਤ ਕਰਨਗੇ।

ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਹਰਜਿੰਦਰ ਸਿੰਘ ਮੁੰਧੋਂ ਤੇ ਗੁਰਮੀਤ ਸਿੰਘ ਸ਼ਾਂਟੂ। ਤਸਵੀਰ : ਬਿੱਲਾ ਅਕਾਲਗੜ੍ਹੀਆ 24-10-2026
ਕੁਰਾਲੀ, 23 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਅਹਿਮ ਮੀਟਿੰਗ ਅੱਜ 24 ਅਕਤੂਬਰ ਨੂੰ ਦੁਪਹਿਰ 12 ਵਜੇ ਦੇ ਕਰੀਬ ਕੁਰਾਲੀ-ਮੋਰਿੰਡਾ ਰੋਡ ‘ਤੇ ਸਥਿਤ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਖਰੜ ਦੇ ਸਰਗਰਮ ਆਗੂ ਅਤੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਮੁੰਧੋਂ, ਗੁਰਮੀਤ ਸਿੰਘ ਸ਼ਾਂਟੂ ਅਤੇ ਭਗਤ ਸਿੰਘ ਭਗਤ ਮਾਜਰਾ ਨੇ ਦੱਸਿਆ ਕਿ ਇਸ ਮੀਟਿੰਗ ‘ਚ ਜਥੇਬੰਦੀ ਦੇ ਵੱਖ-ਵੱਖ ਆਗੂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਥੇਬੰਦੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਭਵਿੱਖ ਦੀ ਰਣਨੀਤੀ ਉਲੀਕਣ ਸੰਬੰਧੀ ਵੀ ਵਿਚਾਰਾਂ ਕੀਤੀਆਂ ਜਾਣਗੀਆਂ। ਆਗੂਆਂ ਨੇ ਪੰਥ ਦਰਦੀ ਸੱਜਣਾਂ ਅਤੇ ਹੋਰਨਾਂ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੀਟਿੰਗ ‘ਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਮੀਟਿੰਗ ਨੂੰ ਸਫ਼ਲ ਬਣਾਉਣ ਲਈ ਆਪਣਾ ਪੂਰਨ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪੰਥਕ ਮਸਲਿਆਂ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ।
ਪਿਛਲੀ ਖ਼ਬਰ ਪੰਜਾਬ ਦੇ ਰਾਜਪਾਲ ਨੇ ਜੀ.ਐੱਮ.ਸੀ.ਐੱਚ-32 ’ਚ ਲੰਗਰ ਸੇਵਾਵਾਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਕੈਥਲ ਵਿਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਕੋਚਿੰਗ ਦੇਣ ਵਾਲਾ ਸਾਬਕਾ ਸੰਚਾਲਕ ਚੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਐੱਮ ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।