ਖਿਜ਼ਰਾਬਾਦ ਮੰਡੀ ’ ਚ ਝੋਨੇ ਦੀ ਖ਼ਰੀਦ ਮੁੜ ਸ਼ੁਰੂ ਕਰਵਾਈ - ਪਰਮਿੰਦਰ ਸਿੰਘ ਗੋਲਡੀ
ਮਾਜਰੀ, 26 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ ਖਿਜ਼ਰਾਬਾਦ ਦੀ ਅਨਾਜ ਮੰਡੀ ‘ਚ ਝੋਨੇ ਦੀ ਖ਼ਰੀਦ ਬੰਦ ਹੋਣ ਦਾ ਮਾਮਲਾ ਉਨ੍ਹਾਂ ਦੇ ਧਿਆਨ ‘ਚ ਆਉਣ ਤੋਂ ਬਾਅਦ ਪ੍ਰਸ਼ਾਸਨ ਅਤੇ ਸੰਬੰਧਿਤ ਮੰਤਰੀ ਨਾਲ ਗੱਲਬਾਤ ਕਰਕੇ ਖ਼ਰੀਦ ਮੁੜ ਸ਼ੁਰੂ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਮੰਡੀ ‘ਚ ਝੋਨੇ ਦੀ ਖ਼ਰੀਦ ਬੰਦ ਹੋਣ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਤੁਰੰਤ ਸੰਬੰਧਿਤ ਅਧਿਕਾਰੀਆਂ ਨਾਲ ਸੰਪਰਕ ਕੀਤਾ।
ਅਜੀਤ ਡੈਸਕ
27-10-2026