ਐੱਸ. ਏ. ਐੱਸ. ਨਗਰ, 26 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਵੈੱਲਫੇਅਰ ਸੁਸਾਇਟੀ ਫ਼ਾਰ ਰੈਜ਼ੀਡੈਂਟਸ ਬਲਾਕ- ਸੀ ਸੈਕਟਰ-89 ਮੁਹਾਲੀ ਦੀ ਜਨਰਲ ਬਾਡੀ ਮੀਟਿੰਗ ਹੋਈ ਜਿਸ ਵਿਚ ਸੈਕਟਰ ਦੀ ਸੁਰੱਖਿਆ, ਸਫ਼ਾਈ ਅਤੇ ਵਸਨੀਕਾਂ ਦੀ ਭਲਾਈ ਨਾਲ ਜੁੜੇ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਤਿਲਕ ਰਾਜ ਅਤੇ ਮੀਤ ਪ੍ਰਧਾਨ ਉਮੇਸ਼ ਰਾਣਾ ਨੇ ਦੱਸਿਆ ਮੀਟਿੰਗ ਦੌਰਾਨ ਬਲਾਕ ਦੀ ਸੁਰੱਖਿਆ ਵਿਵਸਥਾ, ਆਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ, ਸਫ਼ਾਈ ਅਤੇ ਸਵੱਛਤਾ ਦੀ ਮਾੜੀ ਸਥਿਤੀ ਅਤੇ ਮਾਰਕੀਟ ਵਿਚ ਹੋ ਰਹੀਆਂ ਕੁੱਝ ਅਣਉੱਚਿਤ ਗਤੀਵਿਧੀਆਂ ਕਾਰਨ ਨੇੜੇ ਰਹਿਣ ਵਾਲੇ ਵਸਨੀਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਚੋਰੀ ਦੀਆਂ ਵਧਦੀਆਂ ਘਟਨਾਵਾਂ ਆਦਿ ਤੇ ਵਸਨੀਕਾਂ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਥਾਨਕ ਪ੍ਰਸ਼ਾਸਨ ਤੋਂ ਸੈਕਟਰ-89 ਵਿਚ ਨਿਯਮਿਤ ਪੁਲਿਸ ਗਸ਼ਤ ਯਕੀਨੀ ਬਣਾਉਣ, ਅਪਰਾਧਾਂ ’ਤੇ ਕਾਬੂ ਪਾਉਣ ਲਈ ਪੁਲਿਸ ਚੌਕੀ ਸਥਾਪਤ ਕਰਨ ਦੀ ਮੰਗ, ਸਫ਼ਾਈ ਵਿਵਸਥਾ ਦਰੁਸਤ ਕਰਨ ਦੀ ਮੰਗ ਕੀਤੀ ਗਈ।