27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮਾਨਵ ਕੇਂਦਰ ਕੁਰਾਲੀ ਵਿਖੇ ਮੈਡੀਕਲ ਤੇ ਖੂਨਦਾਨ ਕੈਂਪ ਅੱਜ

ਕੁਰਾਲੀ, 26 ਅਕਤੂਬਰ (ਬਿੱਲਾ ਅਕਾਲਗੜ੍ਹੀਆ)–ਸਥਾਨਕ ਸ਼ਹਿਰ ਦੇ ਚੰਡੀਗੜ੍ਹ ਮਾਰਗ ਤੇ ਸਥਿਤ ਰੋਹਾਨੀ ਮਾਨਵ ਕੇਂਦਰ ਵਿਖੇ ਸੰਤ ਬਲਜੀਤ ਸਿੰਘ ਦਾ ਜਨਮ ਦਿਹਾੜਾ ਅੱਜ 27 ਅਕਤੂਬਰ ਨੂੰ ਸ਼ਰਧਾ ਅਤੇ ਪ੍ਰੇਮ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਲੋਕਲ ਮੈਨੇਜਮੈਂਟ ਟੀਮ ਕੁਰਾਲੀ ਵਲੋਂ ਵੱਖ-ਵੱਖ ਧਾਰਮਿਕ ਅਤੇ ਸਮਾਜ ਸੇਵੀ ਪ੍ਰੋਗਰਾਮ ਉਲੀਕੇ ਗਏ ਹਨ।

ਅਜੀਤ ਡੈਸਕ 27-10-2026
ਕੁਰਾਲੀ, 26 ਅਕਤੂਬਰ (ਬਿੱਲਾ ਅਕਾਲਗੜ੍ਹੀਆ)–ਸਥਾਨਕ ਸ਼ਹਿਰ ਦੇ ਚੰਡੀਗੜ੍ਹ ਮਾਰਗ ਤੇ ਸਥਿਤ ਰੋਹਾਨੀ ਮਾਨਵ ਕੇਂਦਰ ਵਿਖੇ ਸੰਤ ਬਲਜੀਤ ਸਿੰਘ ਦਾ ਜਨਮ ਦਿਹਾੜਾ ਅੱਜ 27 ਅਕਤੂਬਰ ਨੂੰ ਸ਼ਰਧਾ ਅਤੇ ਪ੍ਰੇਮ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਲੋਕਲ ਮੈਨੇਜਮੈਂਟ ਟੀਮ ਕੁਰਾਲੀ ਵਲੋਂ ਵੱਖ-ਵੱਖ ਧਾਰਮਿਕ ਅਤੇ ਸਮਾਜ ਸੇਵੀ ਪ੍ਰੋਗਰਾਮ ਉਲੀਕੇ ਗਏ ਹਨ। ਪ੍ਰਬੰਧਕਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸਮਾਗਮ ਦੌਰਾਨ ਦੁਪਹਿਰ 2 ਵਜੇ ਤੋਂ ਸ਼ਾਮ 7 ਵਜੇ ਤੱਕ ਖੂਨਦਾਨ ਕੈਂਪ ਲਗਾਇਆ ਜਾਵੇਗਾ। ਇਸੇ ਤਰ੍ਹਾਂ ਮੈਡੀਕਲ ਕੈਂਪ ਸ਼ਾਮ 5 ਵਜੇ ਤੋਂ 7 ਵਜੇ ਤੱਕ ਲੱਗੇਗਾ। ਸ਼ਾਮ 4 ਵਜੇ ਤੋਂ 5 ਵਜੇ ਤੱਕ ਸ਼ਬਦ ਗਾਇਨ, 5 ਵਜੇ ਤੋਂ 6 ਵਜੇ ਤੱਕ ਸਤਿਸੰਗ ਪ੍ਰੋਗਰਾਮ ਅਤੇ 6 ਵਜੇ ਤੋਂ 7 ਵਜੇ ਤੱਕ ਭਜਨ-ਸਿਮਰਨ ਹੋਵੇਗਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਪ੍ਰਬੰਧਕਾਂ ਵਲੋਂ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ ਦਾ ਮਨਮੋਹਕ ਦ੍ਰਿਸ਼। ਅਜੀ... ਅਗਲੀ ਖ਼ਬਰ ਰਾਜਪਾਲ ਕਟਾਰੀਆ ਭਗਵਾਨ ਵਾਲਮੀਕਿ ਜੈਅੰਤੀ ਮੌਕੇ ਰਾਜਪਾਲ ਨੇ ਪੰਜਾਬ ਲੋਕ ਭਵਨ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ, ਆਦਰਸ਼ਾਂ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।