28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੇ ਪਹਿਲੇ ਹੁਨਰ ਉਤਸਵ ਦਾ ਕੀਤਾ ਉਦਘਾਟਨ

ਚੰਡੀਗੜ੍ਹ, 27 ਅਕਤੂਬਰ (ਸੁਖਵਿੰਦਰ ਸਿੰਘ ਸ਼ਾਨ) - ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਦੇ ਪਹਿਲੇ ਹੁਨਰ ਉਤਸਵ 2026 ਦਾ ਉਦਘਾਟਨ ਕੀਤਾ ਗਿਆ। ਚੰਡੀਗੜ੍ਹ ਦੀ ਵਿਸ਼ਵ ਪ੍ਰਸਿੱਧ ਸੁਖਨਾ ਝੀਲ ’ਤੇ 28 ਅਗਸਤ ਤੱਕ ਕਰਵਾਏ ਜਾ ਰਹੇ ਹੁਨਰ ਉਤਸਵ ਦਾ ਉਦੇਸ਼ ਵਿਦਿਆਰਥੀਆਂ ਦੇ ਹੁਨਰ, ਸੱਭਿਆਚਾਰ ਅਤੇ ਖ਼ੁਸ਼ਹਾਲੀ ਨੂੰ ਲੋਕਾਂ ਸਾਹਮਣੇ ਪੇਸ਼ ਕਰਨਾ ਹੈ।

ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਹੁਨਰ ਉਤਸਵ ਦੇ ਉਦਘਾਟਨ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਸਵਾਗਤ ਕਰਦੇ ਹੋਏ ਵਿਦਿਆਰਥੀ ਕਲਾਕਾਰ। ਅਜੀਤ ਤਸਵੀਰ 28-10-2026
ਚੰਡੀਗੜ੍ਹ, 27 ਅਕਤੂਬਰ (ਸੁਖਵਿੰਦਰ ਸਿੰਘ ਸ਼ਾਨ) - ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਦੇ ਪਹਿਲੇ ਹੁਨਰ ਉਤਸਵ 2026 ਦਾ ਉਦਘਾਟਨ ਕੀਤਾ ਗਿਆ। ਚੰਡੀਗੜ੍ਹ ਦੀ ਵਿਸ਼ਵ ਪ੍ਰਸਿੱਧ ਸੁਖਨਾ ਝੀਲ ’ਤੇ 28 ਅਗਸਤ ਤੱਕ ਕਰਵਾਏ ਜਾ ਰਹੇ ਹੁਨਰ ਉਤਸਵ ਦਾ ਉਦੇਸ਼ ਵਿਦਿਆਰਥੀਆਂ ਦੇ ਹੁਨਰ, ਸੱਭਿਆਚਾਰ ਅਤੇ ਖ਼ੁਸ਼ਹਾਲੀ ਨੂੰ ਲੋਕਾਂ ਸਾਹਮਣੇ ਪੇਸ਼ ਕਰਨਾ ਹੈ। ਇਸ ਲਈ ਸਿੱਖਿਆ ਵਿਭਾਗ ਨੇ ਸ਼ਹਿਰ ਵਾਸੀਆਂ, ਮਾਪਿਆਂ, ਵਿਦਿਆਰਥੀਆਂ ਅਤੇ ਹੋਰ ਸੈਲਾਨੀਆਂ ਨੂੰ 28 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਸੁਖਨਾ ਝੀਲ ਦਾ ਦੌਰਾ ਕਰਨ ਲਈ ਅਪੀਲ ਕੀਤੀ ਹੈ, ਤਾਂ ਜੋ ਪ੍ਰਦਰਸ਼ਨੀ ਦੇਖ ਕੇ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਹੌਸਲਾ ਦਿੱਤਾ ਜਾ ਸਕੇ। ਉਦਘਾਟਨੀ ਸਮਾਰੋਹ ਵਿਚ ਚੰਡੀਗੜ੍ਹ ਦੇ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ, ਸਿੱਖਿਆ ਸਕੱਤਰ ਪ੍ਰੇਰਨਾ ਪੁਰੀ ਅਤੇ ਸਕੂਲ ਸਿੱਖਿਆ ਨਿਰਦੇਸ਼ਕ ਨਿਤੀਸ਼ ਸਿੰਗਲਾ ਵੀ ਸ਼ਾਮਿਲ ਹੋਏ।ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਵਿਦਿਆਰਥੀਆਂ ਵਲੋਂ ਸਜਾਏ ਗਏ ਵੱਖ ਵੱਖ ਸਟਾਲਾਂ ਦਾ ਨਿਰੀਖਣ ਕੀਤਾ ਗਿਆ, ਜੋ ਉਨ੍ਹਾਂ ਦੇ ਕਿੱਤਾਮੁਖੀ ਹੁਨਰ, ਹੱਥ ਨਾਲ ਬਣੇ ਉਤਪਾਦਾਂ ਅਤੇ ਰਚਨਾਤਮਕ ਕੰਮਾਂ ਦਾ ਪ੍ਰਦਰਸ਼ਨ ਕਰਦੇ ਸਨ। ਕਟਾਰੀਆ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਉਤਪਾਦਾਂ ਦੀ ਪ੍ਰਸੰਸਾ ਕੀਤੀ। ਹੁਨਰ ਉਤਸਵ ਵਿਦਿਆਰਥੀਆਂ ਨੂੰ ਆਪਣੇ ਕਿੱਤਾਮੁਖੀ ਹੁਨਰ, ਕਲਾਤਮਕ ਪ੍ਰਤਿਭਾ ਅਤੇ ਉੱਦਮੀ ਸੰਭਾਵਨਾਵਾਂ ਨੂੰ ਪ੍ਰਦਰਸ਼ਿਤ ਕਰਨ ਲਈ ਇਕ ਪਲੇਟਫਾ ਰਮ ਪ੍ਰਦਾਨ ਕਰਦਾ ਹੈ। ਇਸ ਨਾਲ ਵਿਦਿਆਰਥੀਆਂ ਨੂੰ ਗਾਹਕਾਂ ਨਾਲ ਗੱਲਬਾਤ ਕਰਨ, ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕਰਨ ਅਤੇ ਬਾਜ਼ਾਰ ਦੀ ਮੰਗ ਨੂੰ ਸਮਝਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੂੰ ਇਹ ਸਮਝਣ ਵਿੱਚ ਮਦਦ ਮਿਲੀ ਕਿ ਵਿਹਾਰਕ ਹੁਨਰਾਂ ਨੂੰ ਆਰਥਿਕ ਮੌਕਿਆਂ ਵਿੱਚ ਕਿਵੇਂ ਬਦਲਿਆ ਜਾ ਸਕਦਾ ਹੈ। ਸੁਖਨਾ ਝੀਲ ’ਤੇ ਵਿਦਿਆਰਥੀਆਂ ਵਲੋਂ ਕਈ ਤਰ੍ਹਾਂ ਦੇ ਸਟਾਲ ਸਜਾਏ ਹਨ, ਜਿਨਾਂ ਵਿਚ ਸੂਈ ਧਾਗਾ ਕਲਾ ਰਾਹੀਂ ਫ਼ੈਸ਼ਨ ਰਚਨਾਤਮਿਕ ਅਤੇ ਟੈਕਸਟਾਈਲ ਦਸਤਕਾਰੀ ਪੇਸ਼ ਕੀਤਾ ਗਿਆ, ਸਜਾਵਟ ਦੇ ਰਾਹੀਂ ਦੀਵੇ, ਮੋਮਬੱਤੀਆਂ ਅਤੇ ਤੋਰਨ ਸਮੇਤ ਸਜਾਵਟੀ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ। ਰੂਪ ਨਿਖਰ ਰਾਹੀਂ ਸੁੰਦਰਤਾ ਅਤੇ ਤੰਦਰੁਸਤੀ ਦੇ ਹੁਨਰਾਂ, ਮਹਿੰਦੀ ਘਰ ਰਾਹੀਂ ਮਹਿੰਦੀ ਡਿਜ਼ਾਈਨ ਅਤੇ ਸਿਆਹੀ ਅਤੇ ਗਲੈਮ ਰਾਹੀਂ ਨੇਲ ਆਰਟ ਅਤੇ ਟੈਟੂ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ। ਜਦੋਂ ਕਿ ਸਵਾਦ ਵਾਟਿਕਾ ਰਾਹੀਂ ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਗਏ ਕਈ ਤਰ੍ਹਾਂ ਦੇ ਪਕਵਾਨਾਂ ਰਾਹੀਂ ਰਸੋਈ ਹੁਨਰ ਨੂੰ ਪੇਸ਼ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਯੋਗਤਾਵਾਂ ਨੂੰ ਵੀ ਪ੍ਰਦਰਸ਼ਿਤ ਕੀਤਾ ਗਿਆ।
ਪਿਛਲੀ ਖ਼ਬਰ ਸਮਰਾਟ ਚੌਧਰੀ ਵਲੋਂ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਵਧਾਈ ਅਗਲੀ ਖ਼ਬਰ ਰਾਜਪਾਲ ਕਟਾਰੀਆ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਐਡਵੋਕੇਟ ਹਰਪ੍ਰੀਤ ਸੰਧੂ ਵਲੋਂ ਲਿਖੀ ‘ਆਰ.ਟੀ.ਆਈ. ਅਤੇ ਸੁਸ਼ਾਸਨ’ ਪੁਸਤਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।