28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਜ਼ਖ਼ਮਾਂ ’ ਤੇ ਲੂਣ ਛਿੜਕ ਰਹੀ ਹੈ ਮਾਨ ਸਰਕਾਰ - ਹਰਸਿਮਰਤ ਕੌਰ ਬਾਦਲ ਜ਼ੀਰਕਪੁਰ ਵਿਖੇ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਕਾਰੋਬਾਰ’ ਰੈਲੀ ਨੂੰ ਕੀਤਾ ਸੰਬੋਧਨ

ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ/ਮਨਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ‘ਤੇ ਨਸ਼ਾ ਤਸਕਰੀ ਦੇ ਮੁੱਦੇ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਮੁੱਖ ਮੰਤਰੀ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀਆਂ ਮੰਗਾਂ ਨਾ ਮੰਨ ਕੇ ਉਨ੍ਹਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਸਵੀਕਾਰ ਨਹੀਂ ਕੀਤਾ ਜਾ ਰਿਹਾ।

ਅਜੀਤ ਡੈਸਕ 28-10-2026
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ/ਮਨਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ‘ਤੇ ਨਸ਼ਾ ਤਸਕਰੀ ਦੇ ਮੁੱਦੇ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਮੁੱਖ ਮੰਤਰੀ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀਆਂ ਮੰਗਾਂ ਨਾ ਮੰਨ ਕੇ ਉਨ੍ਹਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਸਵੀਕਾਰ ਨਹੀਂ ਕੀਤਾ ਜਾ ਰਿਹਾ। ਉਹ ਅੱਜ ਇਥੇ ਸਾਬਕਾ ਵਿਧਾਇਕ ਐੱਨ. ਕੇ. ਸ਼ਰਮਾ ਦੀ ਅਗਵਾਈ ਹੇਠ ਹੋਈ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਕਾਰੋਬਾਰ’ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨਸ਼ਿਆਂ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਨੂੰ ਖ਼ੁਦ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੇ ਆਪਣਾ ਇਕਲੌਤਾ ਪੁੱਤਰ ਗੁਆਇਆ ਹੈ, ਲਿਹਾਜ਼ਾ ਪਰਿਵਾਰ ਨੂੰ ਉਨ੍ਹਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨ ਦਾ ਪੂਰਾ ਹੱਕ ਹੈ, ਜਿਨ੍ਹਾਂ ਕਥਿਤ ਤੌਰ ‘ਤੇ ਅਸ਼ਵਨੀ ਕੁਮਾਰ ਨੂੰ ਹਥਿਆਰਾਂ ਦਾ ਲਾਇਸੰਸ ਜਾਰੀ ਕੀਤਾ ਸੀ ਅਤੇ ਉਸ ਦੇ ਮੈਡੀਕਲ ਸਟੋਰ ‘ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦੀ ਮਨਜ਼ੂਰੀ ਦਿੱਤੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਪਰਿਵਾਰ ਨਾਲ ਮੁਲਾਕਾਤ ਕਰਨ ਅਤੇ ਉਸ ਦੀਆਂ ਮੰਗਾਂ ‘ਤੇ ਵਿਚਾਰ ਕਰਨ ਤੋਂ ਵੀ ਪਿੱਛੇ ਹਟ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ 2027 ‘ਚ ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਮਹਿਲਾ ਆਈ.ਪੀ.ਐੱਸ. ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਟਾਸਕ ਫੋਰਸ ਬਣਾਈ ਜਾਵੇਗੀ। ਇਹ ਟਾਸਕ ਫੋਰਸ ਅਕਾਲੀ ਦਲ ਦੀ ਮਾਈ ਭਾਗੋ ਫ਼ੌਜ ਨਾਲ ਮਿਲ ਕੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਤਸਕਰੀ ਦੇ ਦੋਸ਼ੀਆਂ ਨੂੰ 10 ਸਾਲ ਤੱਕ ਜ਼ਮਾਨਤ ਨਾ ਮਿਲਣ ਨੂੰ ਯਕੀਨੀ ਬਣਾਉਣ ਲਈ ਵੀ ਕਾਨੂੰਨ ‘ਚ ਤਬਦੀਲੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਰੈਲੀ ਪ੍ਰਬੰਧਕ ਅਤੇ ਸਾਬਕਾ ਵਿਧਾਇਕ ਐੱਨ. ਕੇ. ਸ਼ਰਮਾ ਦੀ ਪਤਨੀ ਬਬੀਤਾ ਸ਼ਰਮਾ ਨੇ ਹਰਸਿਮਰਤ ਕੌਰ ਬਾਦਲ ਦਾ ਸਵਾਗਤ ਕਰਦਿਆਂ ਕਿਹਾ ਕਿ ਤਲਵੰਡੀ ਸਾਬੋ ਤੋਂ ਸ਼ੁਰੂ ਹੋਈ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਡੇਰਾਬੱਸੀ ਹਲਕੇ ‘ਚ ਪਹੁੰਚ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੜਕਾਂ ’ਤੇ ਬੱਸਾਂ ਖੜ੍ਹੀਆਂ ਕਰਕੇ ਸਵਾਰੀਆਂ ਚੜ੍ਹਾਉਣ ਵਾਲਿਆਂ ਖ਼ਿਲਾਫ਼ ਵੀ ਹੋਵੇਗੀ ਕਾਰਵਾਈ- ਡੀ.ਐੱਸ.ਪੀ. ਅਗਲੀ ਖ਼ਬਰ ਚੰਡੀਗੜ੍ਹ ’ ਚ ਕੈਬ ਕੰਪਨੀ ਰੈਪਿਡੋ ਦਾ ਐਗਰੀਗੇਟਰ ਲਾਇਸੈਂਸ ਬਹਾਲ ਨਿਯਮਾਂ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਛੇ ਮਹੀਨਿਆਂ ਲਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।